'ਆਪ' ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
Published : Jan 23, 2023, 5:53 pm IST
Updated : Jan 23, 2023, 5:53 pm IST
SHARE ARTICLE
AAP Punjab General Secretary Barsat holds meeting with office bearers of various wings of the party
AAP Punjab General Secretary Barsat holds meeting with office bearers of various wings of the party

ਮੀਟਿੰਗ ਵਿੱਚ ਹਰੇਕ ਵਿੰਗ ਪ੍ਰਧਾਨ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੰਚਾਉਣ 'ਤੇ ਕੰਮ ਕਰਨ ਲਈ ਕੀਤਾ ਉਤਸ਼ਾਹਿਤ

ਮੀਟਿੰਗ ਵਿੱਚ ਹਰੇਕ ਵਿੰਗ ਪ੍ਰਧਾਨ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੰਚਾਉਣ 'ਤੇ ਕੰਮ ਕਰਨ ਲਈ ਕੀਤਾ ਉਤਸ਼ਾਹਿਤ

ਜਲੰਧਰ ਜ਼ਿਮਨੀ ਚੋਣ ਲਈ ਵੀ ਰੂਪ ਰੇਖਾ ਤਿਆਰ ਕਰਨ 'ਤੇ ਹੋਈ ਚਰਚਾ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਅੱਜ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਸਾਰੇ ਵਿੰਗ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਸੋਮਵਾਰ ਨੂੰ ਹੋਈ ਸੰਗਠਨ ਦੀ ਇਸ ਮੀਟਿੰਗ ਵਿੱਚ ਵੱਖ ਵੱਖ ਵਿੰਗਾਂ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਤੋਂ ਇਲਾਵਾ 'ਆਪ' ਪੰਜਾਬ ਦੇ ਸਕੱਤਰ ਡਾ ਸੰਨੀ ਆਹਲੂਵਾਲੀਆ ਅਤੇ ਸਕੱਤਰ ਸ਼ਮਿੰਦਰ ਸਿੰਘ ਖਿੰਡਾ ਵੀ ਮੌਜੂਦ ਰਹੇ। ਮੀਟਿੰਗ ਦੇ ਮੁੱਖ ਏਜੰਡੇ ਤਹਿਤ ਸੂਬੇ ਵਿਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣ ਲਈ ਸਾਰੇ ਵਿੰਗ ਅਹੁਦੇਦਾਰਾਂ ਨੂੰ ਉਤਸ਼ਾਹਿਤ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਦਾ ਪੁੱਤਰ ਪੱਛਮੀ ਆਸਟ੍ਰੇਲੀਆ ਦੀ ਹਾਕੀ ਟੀਮ ’ਚ ਹੋਇਆ ਸ਼ਾਮਲ, ਨੈਸ਼ਨਲ ਚੈਂਪੀਅਨਸ਼ਿਪ ਵਿਚ ਲਵੇਗਾ ਹਿੱਸਾ

ਇਸ ਦੇ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਜਲੰਧਰ ਜ਼ਿਮਨੀ ਚੋਣ ਲਈ ਰੂਪ ਰੇਖਾ ਉਲੀਕਣ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਹਰਚੰਦ ਸਿੰਘ ਬਰਸਟ ਵੱਲੋਂ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਕਿਹਾ ਗਿਆ ਕਿ ਪਾਰਟੀ ਦੇ ਹਰ ਵਿੰਗ ਦਾ ਮਕਸਦ ਆਮ ਲੋਕਾਂ ਲਈ ਕੰਮ ਕਰਨਾ ਹੈ ਅਤੇ ਇਸੇ ਕੰਮ ਦੇ ਆਧਾਰ 'ਤੇ ਉਨ੍ਹਾਂ ਨੂੰ ਪਾਰਟੀ ਵਿੱਚ ਅਹੁਦੇ ਦਿੱਤੇ ਜਾਂਦੇ ਹਨ। ਉਨ੍ਹਾਂ ਵਿੰਗ ਪ੍ਰਧਾਨਾਂ ਨੂੰ ਆਪਣੇ ਪੱਧਰ 'ਤੇ ਵੀ ਮੀਟਿੰਗਾਂ ਕਰਕੇ ਆਮ ਲੋਕਾਂ ਦੇ ਮਸਲਿਆਂ ਦੇ ਹੱਲ ਅਤੇ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਸੱਦਾ ਦਿੱਤਾ।

ਇਹ ਵੀ ਪੜ੍ਹੋ: ਕਰਜ਼ੇ ਨੇ ਨਿਗਲੇ ਪਰਿਵਾਰ ਦੇ ਚਾਰ ਜੀਅ, ਘਰ ਵਿਚ ਰਹਿ ਗਈ ਇਕ ਵਿਧਵਾ ਅਤੇ ਦੋ ਬੱਚੇ

ਇਸ ਮੀਟਿੰਗ ਵਿੱਚ ਸਾਬਕਾ ਕਰਮਚਾਰੀ ਵਿੰਗ ਦੇ ਪ੍ਰਧਾਨ ਹਰਭਜਨ ਸਿੰਘ ਈਟੀਓ, ਟਰਾਂਸਪੋਰਟ ਵਿੰਗ ਪ੍ਰਧਾਨ ਦਲਬੀਰ ਸਿੰਘ ਟੌਂਗ, ਟ੍ਰੇਡ ਵਿੰਗ ਰਮਨ ਮਿੱਤਲ ਅਤੇ ਅਨਿਲ ਠਾਕੁਰ, ਕਿਸਾਨ ਵਿੰਗ ਪ੍ਰਧਾਨ ਗੁਰਜੀਤ ਗਿੱਲ, ਵਪਾਰ ਮੰਡਲ ਪ੍ਰਧਾਨ ਵਿਨੀਤ ਵਰਮਾ, ਬੀ ਸੀ ਵਿੰਗ ਪ੍ਰਧਾਨ ਹਰਜੋਤ ਸਿੰਘ ਹਡਾਨਾ, ਐੱਸ ਸੀ ਵਿੰਗ ਪ੍ਰਧਾਨ ਅਮਰੀਕ ਸਿੰਘ ਬਾਂਗੜ, ਯੂਥ ਵਿੰਗ ਤੋਂ ਜਨਰਲ ਸਕੱਤਰ ਪਰਮਿੰਦਰ ਗੋਲਡੀ, ਮਹਿਲਾ ਵਿੰਗ ਤੋਂ ਬਲਜਿੰਦਰ ਕੌਰ ਟੁੰਗਵਾਲੀ, ਬੌਧਿਕ ਵਿੰਗ ਤੋਂ ਜਗਤਾਰ ਸਿੰਘ ਸੰਘੇੜਾ, ਘੱਟ ਗਿਣਤੀ ਵਿੰਗ ਤੋਂ ਅਬਦੁਲ ਬਾਰੀ ਸਲਮਾਨੀ, ਸਾਬਕਾ ਫੌਜੀ ਸੈੱਲ ਤੋਂ ਕਰਨਲ ਹਰਜਿੰਦਰ ਸਿੰਘ ਸਰਾਏ, ਸਪੋਰਟਸ ਵਿੰਗ ਤੋਂ ਸੁਰਿੰਦਰ ਸਿੰਘ ਸੋਢੀ ਅਤੇ ਲੀਗਲ ਵਿੰਗ ਦੇ ਜਸਟਿਸ ਜੋਰਾ ਸਿੰਘ ਸ਼ਾਮਲ ਹੋਏ।

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement