'ਮੋਹਾਲੀ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਨੂੰ ਅਤਿ-ਆਧੁਨਿਕ ਬਣਾਉਣ ਲਈ ਉਲੀਕੀ ਜਾ ਰਹੀ ਹੈ ਵਿਆਪਕ ਯੋਜਨਾ'

By : GAGANDEEP

Published : Jan 23, 2023, 6:49 pm IST
Updated : Jan 23, 2023, 6:49 pm IST
SHARE ARTICLE
 AMAN ARORA
AMAN ARORA

ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵੱਲੋਂ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੋਹਾਲੀ ਪ੍ਰੈੱਸ ਦਾ ਦੌਰਾ ਤੇ ਕੰਮਕਾਜ ਦੀ ਸਮੀਖਿਆ

 

ਐਸ.ਏ.ਐਸ.ਨਗਰ:  ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਸਥਿਤ ਸਰਕਾਰੀ ਪ੍ਰੈੱਸ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇੱਕ ਵਿਆਪਕ ਯੋਜਨਾ ਉਲੀਕ ਰਹੀ ਹੈ। ਉਹ ਅੱਜ ਐਸ.ਏ.ਐਸ.ਨਗਰ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦੇ ਸੰਚਾਲਨ ਦਾ ਜਾਇਜ਼ਾ ਲੈਣ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਦੌਰਾ ਕਰਨ ਆਏ ਸਨ।

ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਇਸ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਨੇ ਪਿਛਲੇ ਹਫ਼ਤੇ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਵੀ ਦੌਰਾ ਕੀਤਾ ਸੀ। ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵੀ.ਕੇ.ਮੀਨਾ, ਕੰਟਰੋਲਰ ਸ੍ਰੀ ਪੁਨੀਤ ਗੋਇਲ ਅਤੇ ਵਧੀਕ ਕੰਟਰੋਲਰ ਆਨੰਦ ਸਾਗਰ ਸ਼ਰਮਾ ਨਾਲ ਪ੍ਰਿੰਟਿੰਗ ਪ੍ਰੈੱਸ ਦੇ ਸਾਰੇ ਸੈਕਸ਼ਨਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਵੀ ਕੀਤੀ।

ਪ੍ਰਿੰਟਿੰਗ ਪ੍ਰੈੱਸ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬਾ ਸਰਕਾਰ ਦੀ ਇਸ ਵੱਕਾਰੀ ਸੰਸਥਾ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਪਰ ਮਾਨ ਸਰਕਾਰ ਇਸ ਪ੍ਰਿੰਟਿੰਗ ਪ੍ਰੈੱਸ ਦੇ ਇਮਾਰਤੀ ਢਾਂਚੇ ਨੂੰ ਬਿਹਤਰ ਬਣਾਉਣ ਤੋਂ ਇਲਾਵਾ ਡਿਜੀਟਲ ਬੁਨਿਆਦੀ ਢਾਂਚੇ ਨਾਲ ਲੈਸ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਦੇ ਸਾਰੇ ਪ੍ਰਿੰਟਿੰਗ ਸਟੇਸ਼ਨਰੀ ਦੇ ਕੰਮ ਇਸ ਵਿਭਾਗ ਵੱਲੋਂ ਹੀ ਕੀਤੇ ਜਾਣੇ ਚਾਹੀਦੇ ਹਨ।
ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਣਥੱਕ ਮਿਹਨਤ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement