ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਇੱਕ ਹਫਤੇ ਵਿੱਚ 5 ਕਿਲੋ ਹੈਰੋਇਨ ਸਮੇਤ 241 ਨਸ਼ਾ ਤਸਕਰ ਕਾਬੂ

By : GAGANDEEP

Published : Jan 23, 2023, 4:25 pm IST
Updated : Jan 23, 2023, 5:15 pm IST
SHARE ARTICLE
photo
photo

4.90 ਕਿਲੋ ਅਫੀਮ, 7.89 ਲੱਖ ਰੁਪਏ ਦੀ ਡਰੱਗ ਮਨੀ ਵੀ ਹੋਈ ਬਰਾਮਦ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ  ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 173 ਐਫਆਈਆਰਜ਼ ਦਰਜ ਕਰਕੇ, ਜਿਸ ਵਿੱਚ 18  ਵਪਾਰਕ ਮਾਮਲੇ ਹਨ,  241 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 5 ਕਿਲੋ ਹੈਰੋਇਨ, 4.90 ਕਿਲੋ ਅਫੀਮ, 5.92 ਕੁਇੰਟਲ ਭੁੱਕੀ ਅਤੇ 1.95 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 7.89 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਹਨਾਂ ਦੱਸਿਆ ਕਿ  5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 13 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 636 ਹੋ ਗਈ ਹੈ । ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ 234 ਐਫਆਈਆਰਜ਼ ਦਰਜ ਕਰਕੇ ਚੀਨੀ ਡੋਰ ਦੇ 11364 ਬੰਡਲ ਬਰਾਮਦ ਕੀਤੇ ਹਨ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 255 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement