
ਮੰਗਲਵਾਰ ਨੂੰ ਪੂਰੇ ਪੰਜਾਬ ’ਚ 50 ਫ਼ੀ ਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਚੰਡੀਗੜ੍ਹ: ਪੰਜਾਬ ਵਿਚ ਠੰਢ ਰੁਕਣ ਦਾ ਨਾਂ ਨਹੀਂ ਲੈ ਰਹੀ। ਇਸ ਦੌਰਾਨ ਹੁਣ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤਕ ਬਾਰਸ਼ ਦਾ ਅਲਰਟ ਵੀ ਦਿਤਾ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਹਿਮਾਚਲ ਨਾਲ ਲਗਦੇ ਰਾਜਾਂ ਵਿਚ ਬਾਰਸ਼ ਪੈਣ ਦੀ ਸੰਭਾਵਨਾ ਹੈ। ਜਦਕਿ ਮੰਗਲਵਾਰ ਨੂੰ ਪੂਰੇ ਪੰਜਾਬ ’ਚ 50 ਫ਼ੀ ਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਸਿੱਖ ਨੌਜਵਾਨ ਨੇ ਲਗਾਤਾਰ 120 ਘੰਟੇ ਤਬਲਾ ਵਜਾ ਕੇ ਬਣਾਇਆ ਰਿਕਾਰਡ
ਮੌਸਮ ਵਿਭਾਗ ਵਲੋਂ ਅੱਜ ਸਵੇਰੇ ਜਾਰੀ ਕੀਤੇ ਗਏ ਘੱਟੋ-ਘੱਟ ਤਾਪਮਾਨ ਮੁਤਾਬਕ ਪੰਜਾਬ ਤੇ ਹਰਿਆਣਾ ’ਚ ਅੰਮ੍ਰਿਤਸਰ ਸੱਭ ਤੋਂ ਠੰਢਾ ਰਿਹਾ। ਇਥੇ ਘੱਟੋ-ਘੱਟ ਤਾਪਮਾਨ 3 ਡਿਗਰੀ ਦਰਜ ਕੀਤਾ ਗਿਆ। ਜਦਕਿ ਮੋਗਾ 3.5 ਡਿਗਰੀ ਅਤੇ ਰੋਪੜ 3.7 ਡਿਗਰੀ ਨਾਲ ਸੱਭ ਤੋਂ ਠੰਢਾ ਰਿਹਾ।
ਇਹ ਵੀ ਪੜ੍ਹੋ: ਵਿਆਹ ਦੇ ਬੰਧਨ ’ਚ ਬੱਝੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਹਰਜੀਤ ਸਿੰਘ ਤੁਲੀ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਤਿੰਨ ਦਿਨਾਂ ਵਿਚ ਪੰਜਾਬ ਦੇ ਕਈ ਇਲਾਕਿਆਂ ਵਿਚ ਬਾਰਸ਼ ਪੈ ਸਕਦਾ ਹੈ ਪਰ ਇਸ ਨਾਲ ਤਾਪਮਾਨ ਵਿਚ ਜ਼ਿਆਦਾ ਫ਼ਰਕ ਨਹੀਂ ਪਵੇਗਾ।