ਕੁਲਤਾਰ ਸਿੰਘ ਸੰਧਵਾਂ ਵੱਲੋਂ ਖਿਡਾਰੀਆਂ ਨੂੰ ਦ੍ਰਿੜਤਾ ਨਾਲ ਮਿਹਨਤ ਕਰਨ ਦੀ ਅਪੀਲ
Published : Jan 23, 2023, 4:33 pm IST
Updated : Jan 23, 2023, 4:33 pm IST
SHARE ARTICLE
Kultar Singh Sandhawan appealed to the players to work hard
Kultar Singh Sandhawan appealed to the players to work hard

ਨੈਸ਼ਨਲ ਸਿੱਖ ਖੇਡਾਂ-2022 ਦੇ ਮਾਰਸ਼ਲ ਆਰਟਸ ’ਚ ਤਮਗਾ ਜੇਤੂ ਖਿਡਾਰੀਆਂ ਦਾ ਸਨਮਾਨ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਦੇ ਖੇਤਰ ਵਿੱਚ  ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜਤਾ ਨਾਲ ਮਿਹਨਤ ਕਰਨ ਦੀ ਅਪੀਲ ਕੀਤੀ ਹੈ।

ਨੈਸ਼ਨਲ ਸਿੱਖ ਖੇਡਾਂ-2022 ਦੇ ਮਾਰਸ਼ਲ ਆਰਟਸ ਵਿੱਚੋਂ ਤਮਗੇ ਹਾਸਲ ਕਰਨ ਵਾਲੇ ਏਕਮਵੀਰ ਸਿੰਘ ਅਤੇ ਕਰਨਵੀਰ ਸਿੰਘ ਦਾ ਪ੍ਰਸੰਸ਼ਾ ਪੱਤਰ ਨਾਲ ਵਿਸ਼ੇਸ਼ ਸਨਮਾਨ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਗਰਮੀ ਆਰੰਭੀ ਹੋਈ ਹੈ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। 

ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਉਨਾਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਹੁਣ ਪੰਜਾਬ ਵਿੱਚ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਖਿਡਾਰੀ ਆਪਣਾ ਵਧੀਆ ਪਰਦਰਸ਼ਨ ਦਿਖਾ ਸਕਣ ਤੇ ਦੇਸ਼ ਦਾ ਨਾਂ ਉਚਾ ਕਰ ਸਕਣ।

ਗੌਰਤਬਲ ਹੈ ਕਿ ਨੈਸ਼ਨਲ ਸਿੱਖ ਖੇਡਾਂ-2022 ਵਿੱਚ ਪਟਿਆਲਾ ਏਕਮਵੀਰ ਸਿੰਘ ਅਤੇ ਮੋਹਾਲੀ ਦੇ ਕਰਨਵੀਰ ਸਿੰਘ ਨੇ ਬੂਡੋ ਕਾਈ ਡੋ ਮਿਕਸਡ ਮਾਰਸ਼ਲ ਆਰਟਸ ਦੇ ਖੇਤਰ ਵਿੱਚ ਸੋਨ ਤਮਗੇ ਹਾਸਲ ਕੀਤੇ ਹਨ। ਸੰਧਵਾਂ ਨੇ ਕਿਹਾ ਕਿ  ਇਨਾਂ ਖਿਡਾਰੀਆਂ ਵੱਲੋਂ ਸੋਨ ਤਮਗੇ ਹਾਸਲ ਕਰਨ ਸੂਬੇ ਲਈ ਬਹੁਤ ਫਖਰ ਦੀ ਗੱਲ ਹੈ। ਉਨਾਂ ਕਿਹਾ ਕਿ ਇਨਾਂ ਖਿਡਾਰੀਆਂ ਨੇ ਰਾਸ਼ਟਰੀ ਪੱਧਰ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ । ਉਨਾਂ ਨੇ ਦੋਵਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨਾਂ ਦੀ ਸਿਹਤਯਾਬੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement