ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਵਿਧਾਇਕਾ ਮਾਣੂੰਕੇ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ
Published : Jan 23, 2023, 5:35 pm IST
Updated : Jan 23, 2023, 5:35 pm IST
SHARE ARTICLE
Saravjit Kaur Manuke
Saravjit Kaur Manuke

ਡਿਊਟੀ 'ਚ ਲਾ-ਪ੍ਰਵਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਬੀਬੀ ਮਾਣੂੰਕੇ

 

ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਮਾਣੂੰਕੇ ਐਕਸ਼ਨ ਵਿੱਚ ਆ ਗਏ ਹਨ ਅਤੇ ਅੱਜ ਵਿਧਾਇਕਾ ਵੱਲੋਂ ਨਗਰ ਕੌਂਸਲ ਜਗਰਾਉਂ ਅਧਿਕਾਰੀਆਂ ਨੂੰ ਆਪਣੇ ਦਫਤਰ ਵਿਖੇ ਬੁਲਾਕੇ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਜਗਰਾਉਂ ਸ਼ਹਿਰ ਦੇ ਕਿਸੇ ਵੀ ਗਲੀ-ਮੁਹੱਲੇ ਵਿੱਚ ਜੇਕਰ ਗੰਦਗੀ ਜਾਂ ਕੂੜਾ ਕਰਕਟ ਨਜ਼ਰ ਆਇਆ ਤਾਂ ਉਸ ਏਰੀਏ ਦੇ ਸਫ਼ਾਈ ਕਰਮਚਾਰੀ ਅਤੇ ਸਬੰਧਿਤ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਡਿਊਟੀ ਵਿੱਚ ਲਾ-ਪ੍ਰਵਾਹੀ ਕਿਸੇ ਵੀ ਕੀਮਤ ਉਪਰ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਫ਼ਾਈ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵਿਧਾਇਕਾ ਮਾਣੂੰਕੇ ਵੱਲੋਂ ਅੱਜ 23 ਜਨਵਰੀ ਨੂੰ ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਧਿਕਾਰੀ ਨੂੰ ਪੱਤਰ ਨੰਬਰ 07 ਜਾਰੀ ਕਰਕੇ ਗਲੀਆਂ ਅਤੇ ਮੁਹੱਲਿਆਂ ਵਿੱਚੋਂ ਕੂੜਾ ਚੁੱਕਣ ਵਾਲੇ ਸਵੀਪਰ ਕਰਮਚਾਰੀਆਂ ਦੀਆਂ ਲਿਸਟਾਂ ਮੰਗ ਲਈਆਂ ਗਈਆਂ ਹਨ ਅਤੇ ਇਹ ਵੀ ਪੁੱਛਿਆ ਹੈ ਕਿ ਸਵੀਪਰ ਕਰਮਚਾਰੀ ਕਿਹੜੇ-ਕਿਹੜੇ ਦਿਨ ਗਲੀਆਂ ਮੁਹੱਲਿਆਂ ਵਿੱਚੋਂ ਕੂੜਾ ਚੁੱਕਦੇ ਹਨ ਅਤੇ ਸਫ਼ਾਈ ਕਿਸ ਦਿਨ ਕਰਦੇ ਹਨ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹਿਰ ਵਿੱਚੋਂ ਉਹਨਾਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਮੁਹੱਲਿਆਂ ਅਤੇ ਆਮ ਰਸਤਿਆਂ ਵਿੱਚ ਸਫਾਈ ਦਾ ਬਹੁਤ ਬੁਰਾ ਹਾਲ ਅਤੇ ਕਈ ਕਈ ਦਿਨਾਂ ਉਹਨਾਂ ਦੇ ਘਰਾਂ ਦਾ ਕੂੜਾ ਵੀ ਨਹੀਂ ਚੁੱਕਿਆ ਜਾਂਦਾ ਅਤੇ ਗੰਦਗੀ ਕਾਰਨ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾਂ ਪੈ ਰਿਹਾ ਹੈ। ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਹੁਣ ਸਮਾਂ ਬਦਲ ਚੁੱਕਾ ਹੈ ਅਤੇ ਪੰਜਾਬ ਦੇ ਲੋਕਾਂ ਨੇ 92 ਸੀਟਾਂ ਜਿੱਤਾਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਆਪਣੀ ਸਰਕਾਰ ਬਣਾਈ ਹੈ ਅਤੇ ਹੁਣ ਆਮ ਲੋਕਾਂ ਦਾ ਰਾਜ ਚੱਲੇਗਾ ਤੇ ਕਿਸੇ ਅਣਗਹਿਲੀ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਰਵਾਈ ਕੀਤੀ ਜਾਵੇਗੀ।

ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਜਗਰਾਉਂ ਸ਼ਹਿਰ ਦੀ ਸਫ਼ਾਈ ਅਤੇ ਕੂੜੇ ਦੇ ਡੰਪ ਖ਼ਤਮ ਕਰਨ ਲਈ ਉਹਨਾਂ ਵੱਲੋਂ ਪੰਜਾਬ ਸਰਕਾਰ ਪਾਸੋਂ 70 ਲੱਖ ਰੁਪਏ ਦੇ ਪ੍ਰੋਜੈਕਟ ਪਾਸ ਕਰਵਾਏ ਗਏ ਹਨ ਤਾਂ ਜੋ ਕੂੜਾ ਇਕੱਠਾ ਕਰਨ ਲਈ ਟਰੈਕਟਰ, ਰੋਲਰ, ਲੋਡਰ, ਕੂੜਾ ਚੁੱਕਣ ਵਾਲੀਆਂ ਗੱਡੀਆਂ, ਰੇਹੜੀਆਂ ਆਦਿ ਦੀ ਖਰੀਦ ਕੀਤੀ ਜਾ ਸਕੇ। ਜੇਕਰ ਫਿਰ ਵੀ ਸ਼ਹਿਰ ਦੀ ਸਫ਼ਾਈ ਵਿੱਚ ਕੋਈ ਲਾ-ਪ੍ਰਵਾਹੀ ਕੀਤੀ ਜਾਂਦੀ ਹੈ ਤਾਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਜੇਕਰ ਕਿਸੇ ਮੁਹੱਲੇ ਵਿੱਚ ਕੂੜਾ ਚੁੱਕਣ ਜਾਂ ਸਫ਼ਾਈ ਸਬੰਧੀ ਕੋਈ ਸਮੱਸਿਆ ਪੇਸ਼ ਆ ਰਹੀ ਹੈ ਤਾਂ ਲੋਕ ਹੀਰਾ ਬਾਗ਼ ਸਥਿਤ ਐਮ.ਐਲ.ਏ.ਦਫਤਰ ਵਿਖੇ ਪਹੁੰਚਕੇ ਸੂਚਿਤ ਕਰਨ ਅਤੇ ਸਬੰਧਿਤ ਅਧਿਕਾਰੀ ਤੇ ਕਰਮਚਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ, ਕੁਲਜੀਤ ਸਿੰਘ ਚੀਫ਼ ਇੰਸਪੈਕਟਰ ਨਗਰ ਕੌਂਸਲ ਜਗਰਾਉਂ, ਸੈਨੇਟਰੀ ਇੰਸਪੈਕਟਰ ਸ਼ਾਮ ਕੁਮਾਰ, ਹਰੀਸ਼ ਕੁਮਾਰ, ਐਡਵੋਕੇਟ ਕਰਮ ਸਿੰਘ ਸਿੱਧੂ, ਪੱਪੂ ਭੰਡਾਰੀ, ਛਿੰਦਰਪਾਲ ਸਿੰਘ ਮੀਨੀਆਂ, ਸੁਰਜੀਤ ਸਿੰਘ ਕਲੇਰ, ਜਗਰੂਪ ਸਿੰਘ ਜੱਗਾ ਆਦਿ ਵੀ ਹਾਜ਼ਰ ਸਨ।

 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

31 Oct 2024 8:24 AM

ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ

31 Oct 2024 8:18 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

30 Oct 2024 9:36 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:19 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:17 AM
Advertisement