MP ਪ੍ਰਨੀਤ ਕੌਰ ਨੇ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਮਿਲ ਕੇ ਸਾਂਝਾ ਕੀਤਾ ਦੁੱਖ 
Published : Jan 23, 2023, 5:49 pm IST
Updated : Jan 23, 2023, 5:49 pm IST
SHARE ARTICLE
 MP Preneet Kaur shared the grief with the family of late Santokh Singh Chaudhary
MP Preneet Kaur shared the grief with the family of late Santokh Singh Chaudhary

14 ਜਨਵਰੀ ਨੂੰ ਫਿਲੌਰ ਵਿਚ ਦਿਲ ਦਾ ਦੌਰਾ ਪੈਣ ਕਾਰਨ ਸੰਸਦ ਮੈਂਬਰ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋ ਗਈ ਸੀ।

ਜਲੰਧਰ- ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਅੱਜ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਘਰ ਪੁੱਜੇ। ਇਥੇ ਉਨ੍ਹਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ  ਗਿਆ। ਜ਼ਿਕਰਯੋਗ ਹੈ ਕਿ 'ਭਾਰਤ ਜੋੜੋ ਯਾਤਰਾ' ਦੌਰਾਨ 14 ਜਨਵਰੀ ਨੂੰ ਫਿਲੌਰ ਵਿਚ ਦਿਲ ਦਾ ਦੌਰਾ ਪੈਣ ਕਾਰਨ ਸੰਸਦ ਮੈਂਬਰ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋ ਗਈ ਸੀ। ਉਹ ਰਾਹੁਲ ਗਾਂਧੀ ਨਾਲ ਯਾਤਰਾ ਵਿਚ ਸ਼ਾਮਲ ਸਨ, ਜਿੱਥੇ ਉਹ ਸਿਹਤ ਵਿਗੜਨ ਕਰਕੇ ਅਚਾਨਕ ਡਿੱਗ ਗਏ। ਮੌਕੇ 'ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਜ਼ਿਕਰਯੋਗ ਹੈ ਕਿ ਸੰਤੋਖ ਸਿੰਘ ਚੌਧਰੀ ਦੀ ਮੌਤ ਉਰਪੰਤ ਰਾਹੁਲ ਗਾਂਧੀ ਵੱਲੋਂ 'ਭਾਰਤ ਜੋੜੋ ਯਾਤਰਾ' ਨੂੰ 24 ਘੰਟਿਆਂ ਲਈ ਮੁਲਤਵੀ ਕੀਤਾ ਗਿਆ ਸੀ। 
ਦੱਸ ਦਈਏ ਕਿ ਸੰਤੋਖ ਸਿੰਘ ਚੌਧਰੀ ਦਾ ਜਨਮ 18 ਜੂਨ 1946 ਨੂੰ ਨਕੋਦਰ ਵਿਖੇ ਪਿੰਡ ਧਾਲੀਵਾਲ 'ਚ ਹੋਇਆ ਸੀ। ਇਨ੍ਹਾਂ ਦੇ ਪਿਤਾ ਦਾ ਨਾਂ ਮਾਸਟਰ ਗੁਰਬੰਤਾ ਸਿੰਘ ਅਤੇ ਮਾਤਾ ਦਾ ਨਾਂ ਸੰਪੂਰਨ ਕੌਰ ਹੈ। ਸੰਤੋਖ ਸਿੰਘ ਚੌਧਰੀ ਨੇ ਬੀ. ਏ. ਅਤੇ ਐੱਲ. ਐੱਲ. ਬੀ ਦੀ ਪੜ੍ਹਾਈ ਕੀਤੀ ਹੋਈ ਸੀ। ਪੇਸ਼ੇ ਤੋਂ ਕ੍ਰਿਮੀਨਲ ਵਕੀਲ ਚੌਧਰੀ ਸੰਤੋਖ ਸਿਘ ਨੂੰ ਸਿਆਸਤ ਵਿਰਾਸਤ 'ਚ ਮਿਲੀ।

ਇਨ੍ਹਾਂ ਦੇ ਪਿਤਾ ਮਾਸਟਰ ਗੁਰਬੰਤਾ ਸਿੰਘ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਲੀਡਰ ਰਹੇ ਹਨ, ਜੋ ਪੰਜਾਬ ਤੋਂ ਲੈ ਕੇ ਕੇਂਦਰ ਸਰਕਾਰ ਤੱਕ ਮੰਤਰੀ ਰਹੇ। ਉਥੇ ਹੀ ਸੰਤੋਖ ਸਿੰਘ ਚੌਧਰੀ ਦੇ ਵੱਡੇ ਭਰਾ ਜਗਜੀਤ ਸਿੰਘ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ ਸਨ ਅਤੇ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਰੂਪ 'ਚ ਵੱਡੇ ਅਨੁਸੂਚਿਤ ਜਾਤੀ ਦੇ ਚਿਹਰੇ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਸਨ। 


 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement