
ਇਹ ਸੱਚ ਬੋਲਣ ਦੀ ਸਜ਼ਾ ਮਿਲੀ:ਡਾ. ਸਵੈਮਾਨ ਸਿੰਘ
ਚੰਡੀਗੜ੍ਹ: ਡਾ. ਸਵੈਮਾਨ ਸਿੰਘ ਦਾ ਭਾਰਤ ਵਿੱਚ ਫੇਸਬੁੱਕ ਪੇਜ ਬੈਨ ਕਰ ਦਿੱਤਾ ਗਿਆ ਹੈ। ਡਾ. ਸਵੈਮਾਨ ਸਿੰਘ ਨੇ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਪਹਿਲੀ ਵਾਰੀ ਹੋਇਆ ਸਰਕਾਰ ਆਪਣੇ ਲਈ ਮੈਡੀਕਲ ਸਾਇੰਸ ਨੂੰ ਵਰਤ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੋਈ ਗੱਲ ਸੋਸ਼ਲ ਮੀਡੀਆ ਨੂੰ ਬੈਨ ਕਰ ਦਿਓ।ਉਨ੍ਹਾਂ ਨੇ ਕਿਹਾ ਹੈ ਕਿ ਪਰ ਸੋਸ਼ਲ ਮੀਡੀਆ ਬੈਨ ਕਰਕੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪਿਛਲੇ ਦਿਨਾਂ ਵਿੱਚ ਜਗਜੀਤ ਡੱਲੇਵਾਲ ਲਈ ਵੀਡੀਓ ਬਣਾਈਆ ਸਨ ਜਿਸ ਕਰਕੇ ਇਹ ਸਾਰਾ ਕੁਝ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਜੋ ਕਰ ਰਹੀ ਹੈ ਇਹ ਠੀਕ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫੇਸਬੁੱਕ ਪੇਜ ਬੈਨ ਕਰਨਾ ਸਰਾਸਰ ਗਲਤ ਹੈ। ਡਾਕਟਰ ਨੇ ਕਿਹਾ ਹੈ ਕਿ ਇਹ ਸੱਚ ਦੀ ਆਵਾਜ਼ ਨੂੰ ਦੱਬਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਈਬਰ ਕ੍ਰਾਈਮ ਦੀ ਅਪੀਲ 'ਤੇ ਪੇਜ ਬੰਦ ਕੀਤਾ ਗਿਆ ਅਤੇ ਇਹ ਸੱਚ ਬੋਲਣ ਦੀ ਸਜ਼ਾ ਮਿਲੀ।