
Punjab News : ਪਟਿਆਲਾ ਵਿਖੇ ਭਾਖੜਾ ਨਹਿਰ 'ਚੋਂ ਮਿਲੀ ਸੀ ਲਾਸ਼, ਮੁਲਜ਼ਮ ਯੁਵਰਾਜ ਸਿੰਘ ਪੰਜਾਬ ਪੁਲਿਸ ਦਾ ਦੱਸਿਆ ਜਾ ਰਿਹਾ ਮੁਲਾਜ਼ਮ
Punjab News in Punjabi : ਬੀਤੇ ਦਿਨੀਂ 20 ਜਨਵਰੀ ਨੂੰ ਚੰਡੀਗੜ੍ਹ ਤੋਂ ਲਾਪਤਾ ਹੋਈ ਨਿਸ਼ਾ ਸੋਨੀ ਨਾਂਅ ਦੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਲੜਕੀ ਦੇ ਪਰਿਵਾਰਕ ਮੈਂਬਰ ਜਿਸ ’ਚ ਪਿਤਾ ਤੇ ਭੈਣ ਦੇ ਵੱਲੋਂ ਰੂਪਨਗਰ ਦੇ ਥਾਣਾ ਸਿੰਘ ’ਚ ਬਿਆਨ ਦਰਜ ਕਰਵਾਏ ਗਏ ਸਨ। ਥਾਣਾ ਸਿੰਘ ਦੇ ਪੁਲਿਸ ਅਧਿਕਾਰੀ ਡੀਐਸਪੀ ਰਾਜਕੁਮਾਰ ਗਿੱਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਹੈ ਲੜਕੀ ਦੀ ਲਾਸ਼ ਦੀ ਸ਼ਨਾਖ਼ਤ ਹੋ ਚੁੱਕੀ ਹੈ। ਸ਼ਨਾਖਤ ਹੋਣ ਤੋਂ ਬਾਅਦ ਉਸ ਦੀ ਲਾਸ਼ ਨੂੰ ਉਸਦੇ ਘਰਦਿਆਂ ਦੇ ਹਵਾਲੇ ਸੌਂਪ ਦਿੱਤਾ ਹੈ। ਇਸ ਮਾਮਲੇ ’ਚ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਮਾਮੂਪੁਰ ਦੇ ਵਾਸੀ ਯੁਵਰਾਜ ਸਿੰਘ ਨਾਮ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਦਾ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ’ਚ ਸੈਕਟਰ 34 ਦੇ ਵਿੱਚ ਇੱਕ ਪੀਜੀ ’ਚ ਰਹਿਣ ਵਾਲੀ ਵਿਦਿਆਰਥਣ ਜੋ ਕਿ 20 ਜਨਵਰੀ ਨੂੰ ਰਾਤ ਦੇ ਸਮੇਂ ਯੁਵਰਾਜ ਨਾਮ ਦੇ ਨੌਜਵਾਨ ਦੇ ਨਾਲ ਗਈ ਸੀ ਤੇ ਉਸ ਤੋਂ ਬਾਅਦ ਉਸ ਦਾ ਫੋਨ ਵੀ ਬੰਦ ਆ ਰਿਹਾ ਸੀ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਰੂਪਨਗਰ ਦੇ ਥਾਣਾ ਸਿੰਘ ’ਚ ਬਿਆਨ ਦਰਜ ਕਰਵਾਏ ਸਨ। ਰੋਪੜ ’ਚ ਨਹਿਰ ’ਚ ਧੱਕਾ ਮਾਰ ਕੇ ਸੁੱਟ ਦਿੱਤਾ ਗਿਆ। ਜਿਸ ਦੀ ਲਾਸ਼ ਬੀਤੇ ਦਿਨੀਂ ਪਟਿਆਲਾ ਭਾਖੜਾ ਨਹਿਰ ’ਚੋਂ ਬਰਾਮਦ ਕਰ ਦਿੱਤੀ ਗਈ।
(For more news apart from Lover killed girlfriend by pushing her in canal, Police arrested accused News in Punjabi, stay tuned to Rozana Spokesman)