
Amritsar News : ਜ਼ਖ਼ਮੀਆਂ ’ਚ DSP ਸੁੱਖ ਅੰਮ੍ਰਿਤ ਅਤੇ SP ਤਰੁਣ ਰਤਨ ਨੂੰ ਹਸਪਤਾਲ ’ਚ ਕਰਵਾਇਆ ਭਰਤੀ
Amritsar News in Punjabi : ਪੰਜਾਬ 'ਚ ਵੱਡਾ ਹਾਦਸਾ ਵਾਪਰਿਆ ਹੈ। ਅੰਮ੍ਰਿਤਸਰ ਵਿੱਚ ਅੱਗ ਦੀ ਘਟਨਾ ਵਿੱਚ ਖੰਨਾ ਦੇ ਐਸਐਸਪੀ ਅਸ਼ਵਨੀ ਗੋਟਿਆਲ ਵੀ ਝੁਲਸ ਗਏ ਸਨ, ਉਨ੍ਹਾਂ ਨੂੰ ਇਲਾਜ ਲਈ ਕੁਝ ਸਮੇਂ ਲਈ ਹਸਪਤਾਲ ਵਿੱਚ ਰੱਖਿਆ ਗਿਆ ਸੀ, ਜਿਸ ਤੋਂ ਬਾਅਦ ਉਸਨੂੰ ਛੁੱਟੀ ਦੇ ਦਿੱਤੀ ਗਈ। ਇਹ ਜਾਣਕਾਰੀ ਆਈਜੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ ਨੇ ਦਿੱਤੀ।ਆਈਜੀ ਨੇ ਇਹ ਵੀ ਕਿਹਾ ਕਿ ਤਿੰਨੋਂ ਅਧਿਕਾਰੀ ਖ਼ਤਰੇ ਤੋਂ ਬਾਹਰ ਹਨ। ਐਸਐਸਪੀ ਅਸ਼ਵਨੀ ਗੋਟਿਆਲ ਅਤੇ ਡੀਐਸਪੀ ਸੁਖ ਅੰਮ੍ਰਿਤ ਸਿੰਘ ਰੰਧਾਵਾ ਨੂੰ ਛੁੱਟੀ ਦੇ ਦਿੱਤੀ ਹੈ ਅਤੇ ਐਸਪੀ ਤਰੁਣ ਰਤਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਖੰਨਾ ਵਿਖੇ ਤਾਇਨਾਤ ਐੱਸਪੀ ਤਰੁਨ ਰਤਨ ਅਤੇ ਡੀਐਸਪੀ ਸੁੱਖ ਅੰਮ੍ਰਿਤ ਸਿੰਘ ਰੰਧਾਵਾ ਆਪਣੀ ਟੀਮ ਨਾਲ ਖੰਨਾ ਤੋਂ ਅੰਮ੍ਰਿਤਸਰ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਲਈ ਪਹੁੰਚੇ ਸਨ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਤੋਂ ਪੁਲਿਸ ਇੱਥੇ ਨਸ਼ਾ ਤਸਕਰੀ ਦੇ ਮਾਮਲਿਆਂ 'ਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਨਸ਼ਟ ਕਰਨ ਲਈ ਆਉਂਦੀ ਹੈ। ਇੱਥੇ ਬੁਆਇਲਰਾਂ ਅਤੇ ਭੱਠੀਆਂ ਵਿੱਚ ਅਫੀਮ, ਭੁੱਕੀ, ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਨਸ਼ਟ ਕੀਤੇ ਜਾਂਦੇ ਹਨ। ਜਦੋਂ ਖੰਨਾ ਪੁਲਿਸ ਅੰਮ੍ਰਿਤਸਰ ਦੀ ਪੇਪਰ ਮਿੱਲ ਵਿਖੇ ਨਸ਼ੀਲੇ ਪਦਾਰਥ ਨਸ਼ਟ ਕਰ ਰਹੀ ਸੀ ਤਾਂ ਦੱਸਿਆ ਜਾ ਰਿਹਾ ਹੈ ਕਿ ਬੁਆਇਲਰ ਫਟ ਗਿਆ। ਦੋਵੇਂ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।
ਸੂਚਨਾ ਮਿਲਣ ਤੋਂ ਬਾਅਦ ਅੰਮ੍ਰਿਤਸਰ ਦੇ ਸੀਨੀਅਰ ਅਧਿਕਾਰੀ ਅਮਨਦੀਪ ਹਸਪਤਾਲ ਪਹੁੰਚ ਗਏ। ਇਸ ਦੌਰਾਨ ਖੰਨਾ ਤੋਂ ਅਧਿਕਾਰੀ ਵੀ ਅੰਮ੍ਰਿਤਸਰ ਲਈ ਰਵਾਨਾ ਹੋ ਗਏ ਹਨ। ਅੱਗ ਲੱਗਣ ਨਾਲ ਐਸਪੀ ਤਰੁਨ ਰਤਨ ਦੇ ਸਰੀਰ ਦਾ 40 ਪ੍ਰਤੀਸ਼ਤ ਅਤੇ ਡੀਐਸਪੀ ਸੁੱਖ ਅੰਮ੍ਰਿਤਪਾਲ ਦੇ ਸਰੀਰ ਦਾ 25 ਪ੍ਰਤੀਸ਼ਤ ਹਿੱਸਾ ਝੁਲਸ ਗਿਆ।
(For more news apart from Major accident happened in Amritsar, SP-DSP burnt by fire News in Punjabi, stay tuned to Rozana Spokesman)