
Moga News : ਮੋਗਾ ਪੁਲਿਸ ਨੇ ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਸਰਚ ਆਪ੍ਰੇਸ਼ਨ ਚਲਾਇਆ
Moga News in Punjabi : ਬਸੰਤ ਪੰਚਮੀ ਦੇ ਦਿਨ ਨੂੰ ਧਿਆਨ ਵਿੱਚ ਰੱਖਦੇ ਹੋਏ, ਮੋਗਾ ਪੁਲਿਸ ਵੱਲੋਂ ਚਾਈਨਾ ਡੋਰ ਦੀ ਵਿਕਰੀ ਸਬੰਧੀ ਦੁਕਾਨਾਂ ’ਚ ਤਲਾਸ਼ੀ ਮੁਹਿੰਮ ਚਲਾਈ ਗਈ। ਮੋਗਾ ਜ਼ਿਲ੍ਹੇ ਤੋਂ ਥਾਣਾ ਧਰਮਕੋਟ ਅਤੇ ਥਾਣਾ ਸਿਟੀ ਸਾਊਥ ਤੋਂ ਅਜਿਹੇ ਦੋ ਮਾਮਲੇ ਸਾਹਮਣੇ ਆਏ ਹਨ ਜਿੱਥੇ 5 ਗੱਟੂ ਬਰਾਮਦ ਕੀਤੇ ਗਏ ਹਨ। ਇੱਕ ਮੁਲਜ਼ਮ ਤੋਂ ਚਾਈਨਾ ਡੋਰ ਅਤੇ ਦੂਜੇ ਮੁਲਜ਼ਮ ਤੋਂ 7 ਗੱਟੂ ਚਾਈਨਾ ਡੋਰ ਬਰਾਮਦ ਕੀਤੇ ਗਏ ਹਨ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਦੌਰਾਨ ਐਸਪੀ ਗੁਰਸ਼ਰਨ ਸਿੰਘ ਸੰਧੂ ਨੇ ਲੋਕਾਂ ਨੂੰ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ’ਚ ਸਾਡਾ ਸਾਥ ਦੇਣ ਦੀ ਅਪੀਲ ਕੀਤੀ। 112 'ਤੇ ਡਾਇਲ ਕਰਕੇ ਸਾਡੇ ਨਾਲ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰੋ, ਅਸੀਂ ਤੁਹਾਨੂੰ ਭਰੋਸਾ ਦਿਵਾਉਂਦੇ ਹਾਂ ਕਿ ਕਾਰਵਾਈ ਕੀਤੀ ਜਾਵੇਗੀ।
(For more news apart from Moga police arrested two persons along with 12 Gattu China Door, registered a case News in Punjabi, stay tuned to Rozana Spokesman)