Punjab Electricity Bill : ਹੁਣ ਪੰਜਾਬ ’ਚ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ 'ਚ ਆਉਣਗੇ 

By : BALJINDERK

Published : Jan 23, 2025, 5:22 pm IST
Updated : Jan 23, 2025, 5:27 pm IST
SHARE ARTICLE
file photo
file photo

Punjab Electricity Bill : ਅੰਗਰੇਜ਼ੀ ਦੇ ਚਾਹਵਾਨ ਮੰਗਵਾ ਸਕਦੇ ਹਨ ਅੰਗਰੇਜ਼ੀ ਭਾਸ਼ਾ ਵਿਚ 

Punjab Electricity Bill : ਪਿਛਲੇ ਸਮੇਂ ਤੋਂ ਇਹ ਨੋਟਿਸ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਬਿਜਲੀ ਬੋਰਡ ਦੇ ਬਿੱਲ ਅੰਗਰੇਜ਼ੀ ਵਿਚ ਆ ਰਹੇ ਸੀ। ਹੁਣ ਪੰਜਾਬ ’ਚ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ 'ਚ ਆਉਣਗੇ । ਪਹਿਲਾਂ ਪੰਜਾਬੀ ਅੰਗਰੇਜ਼ੀ ਭਾਸ਼ਾ ਵਿਚ ਬਿੱਲ ਆਉਂਦੇ ਸੀ , ਇਸ ਨਾਲ ਪਿੰਡ ਵਿਚ ਕੋਈ ਲੋਕਾਂ ਨੂੰ ਇਸ ਨੂੰ ਪੜ੍ਹਨ ਵਿਚ ਦਿਕਤ ਆਉਂਦੀ ਸੀ। ਕਿਉਂਕਿ ਇਨ੍ਹਾਂ ਬਿੱਲਾਂ ਵਿਚ ਕਈ ਤਰ੍ਹਾਂ ਦੇ ਟੈਕਸ ਲਿਖੇ ਹੁੰਦੇ ਹਨ, ਜੋ ਕਈ ਲੋਕਾਂ ਦੀ ਸਮਝ ਤੋਂ ਬਾਹਰ ਹੁੰਦੇ ਸੀ। ਉਨ੍ਹਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਹੁਣ ਪੰਜਾਬ ਵਿਚ ਪੰਜਾਬੀ ਵਿੱਚ ਬਿੱਲ ਆਉਣਗੇ । ਅੰਗਰੇਜ਼ੀ ਦੇ ਚਾਹਵਾਨ ਮੀਟਰ ਰੀਡਰ ਤੋਂ ਅੰਗਰੇਜ਼ੀ ਭਾਸ਼ਾ ਵਿਚ ਬਿੱਲ ਮੰਗਵਾ ਸਕਦੇ ਹਨ।

ਦਰਅਸਲ ਹਾਲ ਹੀ ਵਿੱਚ ਇਹ ਬਦਲਾਅ ਕੀਤਾ ਗਿਆ ਸੀ। ਪੰਜਾਬ ਬਿਜਲੀ ਬੋਰਡ ਦੇ ਹੁਣ ਤੱਕ ਹਰ ਮਹੀਨੇ ਜੋ ਮਸ਼ੀਨੀ ਬਿਲ ਭੇਜੇ ਜਾਂਦੇ ਹਨ, ਉਹ ਸਾਰੇ ਬਿੱਲ ਅੰਗਰੇਜ਼ੀ ਭਾਸ਼ਾ ਵਿੱਚ ਆਉਂਦੇ ਸੀ ਜਿਸ ਕਾਰਨ ਆਮ ਲੋਕਾਂ ਨੂੰ ਪੜ੍ਹਨ ਵਿਚ ਪਰੇਸ਼ਾਨੀ ਹੁੰਦੀ ਸੀ। ਇਸ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਉਸੇ ਸਮੇਂ ਦੇ ਦੌਰਾਨ ਪੰਜਾਬ ਬਿਜਲੀ ਬੋਰਡ ਦੇ ਵੱਲੋਂ ਆਪਣੇ ਕਰਮਚਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਕਿ ਬਿੱਲ ਦੋਨੋਂ ਭਾਸ਼ਾਵਾਂ ਵਿੱਚ ਜਾਰੀ ਕੀਤੇ ਜਾਣ। ਹੁਣ ਬਿੱਲ ਪੰਜਾਬੀ ਭਾਸ਼ਾ ਵਿੱਚ ਵੀ ਬਿੱਲ ਆਉਣੇ ਸ਼ੁਰੂ ਹੋ ਗਏ ਹਨ। ਹੁਣ ਬਿਜਲੀ ਬੋਰਡ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਮਿਲਣਗੇ ਤਾਂ ਜੋ ਇਹ ਬਿੱਲ ਆਮ ਲੋਕਾਂ ਦੇ ਸਮਝ ਆ ਸਕਣ।

(For more news apart from Now electricity bills in Punjab will come in Punjabi language News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement