ਕੁਪਵਾੜਾ ‘ਚ ਪੰਜਾਬ ਦਾ ਅਗਨੀਵੀਰ ਸ਼ਹੀਦ, ਸੀਐਮ ਭਗਵੰਤ ਮਾਨ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
Published : Jan 23, 2025, 4:02 pm IST
Updated : Jan 23, 2025, 4:02 pm IST
SHARE ARTICLE
photo
photo

-ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ.....

ਜੰਮੂ-ਕਸ਼ਮੀਰ ਦੇ ਕੁੱਪਵਾੜਾ ‘ਚ ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਪਿੰਡ ਅਕਲੀਆ ਦਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਦਹਿਸ਼ਤਗਰਦਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋ ਗਿਆ। ਲਵਪ੍ਰੀਤ ਦੀ ਸ਼ਹਾਦਤ ਦੀ ਖ਼ਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਲਵਪ੍ਰੀਤ ਸਿੰਘ ਦੇ ਪ੍ਰਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਟਵੀਟ ਕਰਦਿਆਂ ਕਿਹਾ, “ਜੰਮੂ-ਕਸ਼ਮੀਰ ਦੇ ਕੁੱਪਵਾੜਾ ਵਿਖੇ ਦਹਿਸ਼ਤਗਰਦਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾਂ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ। ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਅਤੇ ਵਾਅਦੇ ਮੁਤਾਬਕ ਹਰ ਸੰਭਵ ਮਦਦ ਕੀਤੀ ਜਾਵੇਗੀ। ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement