ਹਲਕਾ ਸਾਹਨੇਵਾਲ ਪਹੁੰਚਣ 'ਤੇ ਭਾਜਪਾ ਬੁਲਾਰਾ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਕੀਤਾ ਸਵਾਗਤ
ਲੁਧਿਆਣਾ: ਸ਼੍ਰੀ ਭੈਣੀ ਸਾਹਿਬ ਵਿਖੇ ਬਾਬਾ ਰਾਮ ਸਿੰਘ ਜੀ ਦੇ 210ਵੇਂ ਪ੍ਰਕਾਸ਼ ਪੁਰਬ ਅਤੇ ਬਸੰਤ ਪੰਚਮੀ ਮੇਲੇ ਤੇ ਹਰਿਆਣਾ ਮੁੱਖ ਮੰਤਰੀ ਨਾਇਬ ਸੈਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮਾਗਮ ਬਾਬਾ ਉਦੇ ਸਿੰਘ ਜੀ ਦੀ ਹਾਜ਼ਰੀ ਵਿੱਚ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਸੈਣੀ ਦਾ ਹਲਕਾ ਸਾਹਨੇਵਾਲ ਪਹੁੰਚਣ 'ਤੇ ਸਵਾਗਤ ਕੀਤਾ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਰਾਮ ਸਿੰਘ ਜੀ ਨੂੰ ਯਾਦ ਕਰਦੇ ਹੋਏ ਕਿਹਾ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੂਕਾ ਲਹਿਰ ਅਤੇ ਨਾਮਧਾਰੀ ਸਮਾਜ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ ਅਤੇ ਨਾਮਧਾਰੀ ਸਮਾਜ ਦੀ ਜੋ ਦੇਸ਼ ਨੂੰ ਦੇਣ ਹੈ, ਉਸ ਦੀ ਸ਼ਲਾਘਾ ਕੀਤੀ। ਨਾਮਧਾਰੀ ਪਰਿਵਾਰ ਵੱਲੋਂ ਮੁੱਖ ਮੰਤਰੀ ਤੋਂ ਬਾਬਾ ਰਾਮ ਸਿੰਘ ਜੀ ਦੇ ਨਾਮ ’ਤੇ ਇੱਕ ਵਿਸ਼ੇਸ਼ ਚੇਅਰ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਸਥਾਪਿਤ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਸੈਣੀ ਨੇ ਇਹ ਮੰਗ ਲਿਖਤੀ ਰੂਪ ਵਿੱਚ ਮਿਲਣ ਤੋਂ ਬਾਅਦ ਪੂਰੀ ਕਰਨ ਦਾ ਵਿਸ਼ੇਸ਼ ਭਰੋਸਾ ਦਿੱਤਾ। ਪੰਜਾਬ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਪੁੱਛੇ ਗਏ ਸਵਾਲ ਤੇ ਜਵਾਬ ਦਿੰਦੇ ਹੋਏ ਸ਼੍ਰੀ ਸੈਣੀ ਨੇ ਕਿਹਾ ਕਿ ਪਿਛਲੇ 4 ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਕੁੱਝ ਨਾ ਕੀਤੇ ਜਾਣ ਕਰਕੇ ਹੁਣ ਪੰਜਾਬੀਆਂ ਵਿੱਚ ਭਰਮ ਭੁਲੇਖਾ ਪੈਦਾ ਕਰਨ ਲਈ ਅਜਿਹੀਆਂ ਸਕੀਮਾਂ ਦਾ ਐਲਾਨ ਕਰ ਰਹੀ ਹੈ।
ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਬਾਰੇ ਬੋਲਦੇ ਹੋਏ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ ਹੈ, ਲੋਕ ਇਸ ਨਿਕੰਮੀ ਭਗਵੰਤ ਮਾਨ ਸਰਕਾਰ ਨੂੰ ਚੱਲਦਾ ਕਰਨ ਲਈ ਕਾਹਲੇ ਹਨ। ਇਸ ਮੌਕੇ ਹਲਕਾ ਸਾਹਨੇਵਾਲ ਦੇ ਸੀਨੀਅਰ ਆਗੂ ਪਵਨ ਕੁਮਾਰ ਸਾਬਕਾ ਜ਼ਿਲ੍ਹਾ ਪ੍ਰਧਾਨ, ਨਿਸ਼ੂ ਸ਼ਰਮਾ ਸਮਰਾਲਾ, ਹੀਰਾ ਸਿੰਘ ਅਮਰਗੜ੍ਹ, ਮਨਮੀਤ ਸਿੰਘ ਚਾਵਲਾ, ਪਿੰਕੂ ਸ਼ਰਮਾ ਕੌਂਸਲਰ, ਰਸ਼ਪਾਲ ਸਿੰਘ ਸਾਹਨੇਵਾਲ, ਸੰਦੀਪ ਠਾਕੁਰ, ਵਿਨੇ ਕੁਮਾਰ ਮੰਡਲ ਪ੍ਰਧਾਨ ਵੀ ਮੌਜੂਦ ਸਨ।
