ਡਿਪਸ ਸਕੂਲ ਟਾਂਡਾ ਨੂੰ ਈਮੇਲ ਰਾਹੀਂ ਮਿਲੀ ਧਮਕੀ
Published : Jan 23, 2026, 4:10 pm IST
Updated : Jan 23, 2026, 4:10 pm IST
SHARE ARTICLE
Dips School Tanda receives threat via email
Dips School Tanda receives threat via email

26 ਜਨਵਰੀ ਨੂੰ ਹੁਸ਼ਿਆਰਪੁਰ ਵਿੱਚ ਹੋਣ ਜਾ ਰਹੇ ਮੁੱਖ ਮੰਤਰੀ ਪੰਜਾਬ ਦੇ ਪ੍ਰੋਗਰਾਮ 'ਚ ਸਕੂਲ ਦੇ ਬੱਚੇ ਗਏ, ਤਾਂ ਹੋਵੇਗਾ ਵੱਡਾ ਬਲਾਸਟ

ਟਾਂਡਾ ਉੜਮੁੜ: ਪੰਜਾਬ ਦੇ ਵਿੱਚ ਲਗਾਤਾਰ ਸਕੂਲਾਂ ਨੂੰ ਉਡਾਉਣ ਦੀਆਂ ਈਮੇਲ ਆ ਰਹੀਆਂ ਹਨ, ਕਿਉਂਕਿ ਸ਼ਰਾਰਤੀ ਅਨਸਰ ਜਿਹੜੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਇਹ ਈਮੇਲ ਉਹਨਾਂ ਵੱਲੋਂ ਆ ਰਹੀਆਂ ਹਨ। ਅਜਿਹੀ ਇਕ ਹੋਰ ਈਮੇਲ ਜਦੋਂ ਹੁਸ਼ਿਆਰਪੁਰ ਦੇ ਡਿਪਸ ਸਕੂਲ ਟਾਂਡਾ ਨੂੰ ਆਈ ਹੈ, ਜਿੱਥੇ ਕਿ ਇਸ ਵਿੱਚ ਲਿਖਿਆ ਗਿਆ ਹੈ ਕਿ 26 ਜਨਵਰੀ ਨੂੰ ਹੁਸ਼ਿਆਰਪੁਰ ਵਿੱਚ ਸੀਐਮ ਮਾਨ ਦੇ ਪ੍ਰੋਗਰਾਮ ਵਿਚ ਜੇਕਰ ਤੁਸੀਂ ਸਕੂਲ ਦੇ ਬੱਚੇ ਭੇਜੇ, ਤਾਂ ਉੱਥੇ ਬਹੁਤ ਵੱਡਾ ਬਲਾਸਟ ਹੋਵੇਗਾ ਅਤੇ ਤੁਸੀਂ ਆਪਣੇ ਬੱਚੇ ਆਪਣੇ ਸਕੂਲ ਹੀ ਵਿੱਚ ਹੀ ਰੱਖਣੇ ਹਨ। ਇਸ ਦੀ ਜਾਣਕਾਰੀ ਡੀਐਸਪੀ ਸਿਟੀ ਦਵਿੰਦਰ ਸਿੰਘ ਬਾਜਵਾ ਨੇ ਦਿੱਤੀ ਹੈ ਕਿ ਫਿਲਹਾਲ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜੋ ਵੀ ਇਨਫਰਮੇਸ਼ਨ ਆਵੇਗੀ, ਅਸੀਂ ਤੁਹਾਡੇ ਸਾਹਮਣੇ ਰੱਖਾਂਗੇ। ਡੀਐਸਪੀ ਸਿਟੀ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਵੱਲੋਂ ਐਫਆਈਆਰ ਦਰਜ ਕਰਵਾਈ ਗਈ ਹੈ, ਜਿੱਥੇ ਲਿਖਿਆ ਹੈ ਕਿ ਇੱਕ ਸਾਨੂੰ ਈਮੇਲ ਆਈ ਹੈ, ਜਿਸ ਵਿੱਚ ਬੱਚਿਆਂ ਨੂੰ ਉਸ ਪ੍ਰੋਗਰਾਮ ’ਤੇ ਨਾ ਭੇਜਣ ਦੀ ਧਮਕੀ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement