Punjab Weather Update: ਪੰਜਾਬ ਵਿਚ ਮੀਂਹ ਅਤੇ ਗੜ੍ਹੇਮਾਰੀ ਨਾਲ ਵਧੀ ਠੰਢ, ਕਈ ਇਲਾਕਿਆਂ ਵਿਚ ਰਾਤ ਤੋਂ ਮੀਂਹ ਨਾਲ ਚੱਲ ਰਹੀਆਂ ਠੰਢੀਆਂ ਹਵਾਵਾਂ
Published : Jan 23, 2026, 7:19 am IST
Updated : Jan 23, 2026, 1:01 pm IST
SHARE ARTICLE
Punjab Weather Update
Punjab Weather Update

Punjab Weather Update :ਅਗਲੇ 2 ਦਿਨਾਂ ਲਈ ਮੀਂਹ ਅਤੇ ਗੜੇਮਾਰੀ ਦਾ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਨੇ ਮੌਸਮ ਬਦਲ ਦਿੱਤਾ ਹੈ। ਬੀਤੀ ਰਾਤ ਤੋਂ ਪੈ ਰਹੇ ਮੀਂਹ ਤੇ ਚੱਲ ਰਹੀਆਂ ਠੰਡੀਆਂ ਹਵਾਵਾਂ ਨਾਲ ਠੰਢ ਵੱਧ ਗਈ ਹੈ। ਜਲੰਧਰ ਵਿਚ ਗੜੇਮਾਰੀ ਹੋਈ, ਜਿਸ ਨਾਲ ਠੰਢ ਹੋਰ ਜ਼ਿਆਦਾ ਵੱਧ ਗਈ। ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ ਅੱਜ ਸਾਰਾ ਦਿਨ ਮੌਸਮ ਖ਼ਰਾਬ ਰਹੇਗਾ। ਦਿਨ ਭਰ ਰੁਕ-ਰੁਕ ਕੇ ਮੀਂਹ ਪਵੇਗਾ। ਮੀਂਹ ਪੈਣ ਦੀ ਸੰਭਾਵਨਾ 78% ਹੈ। ਦੱਸ ਦੇਈਏ ਕਿ ਮੁਹਾਲੀ ਵਿਚ ਤਾਂ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਪੱਛਮੀ ਗੜਬੜੀ ਦੇ ਕਾਰਨ, ਜਲੰਧਰ ਅਤੇ ਨਾਲ ਲੱਗਦੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਅਗਲੇ 2 ਦਿਨਾਂ ਲਈ ਮੀਂਹ, ਗਰਜ ਅਤੇ ਗੜੇਮਾਰੀ ਲਈ ਯੈਲੋ ਅਲਰਟ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਗੜੇਮਾਰੀ ਹੋ ਸਕਦੀ ਹੈ।

ਇਸ ਦੌਰਾਨ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁਝ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਕਿਹਾ ਕਿ 23 ਜਨਵਰੀ ਨੂੰ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ, 27 ਅਤੇ 28 ਜਨਵਰੀ ਨੂੰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 24 ਅਤੇ 26 ਜਨਵਰੀ ਨੂੰ ਇੱਕ-ਦੋ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਅਗਲੇ 48 ਘੰਟਿਆਂ ਦੌਰਾਨ ਇਸ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ, ਤਾਪਮਾਨ ਫਿਰ ਵਧਣ ਦੀ ਉਮੀਦ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement