ਪੰਜਾਬ ਦੇ ਪਾਣੀਆਂ ਦੀ ਵੰਡ, ਪੰਜਾਬ ਨਾਲ ਬੇਇਨਸਾਫ਼ੀ : ਸੁਖਪਾਲ ਖਹਿਰਾ
Published : Feb 23, 2019, 4:34 pm IST
Updated : Feb 23, 2019, 4:34 pm IST
SHARE ARTICLE
Sukhpal Khaira
Sukhpal Khaira

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਇੱਥੇ ਪ੍ਰੈਸ ਕਾਂਨਫਰੰਸ ਕਰਦਿਆਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਉਸ ਬਿਆਨ ਦੀ ਆਲੋਚਨਾ ਕੀਤੀ ਹੈ...

ਚੰਡੀਗੜ੍ਹ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਇੱਥੇ ਪ੍ਰੈਸ ਕਾਂਨਫਰੰਸ ਕਰਦਿਆਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਉਸ ਬਿਆਨ ਦੀ ਆਲੋਚਨਾ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਦਰਿਆਵਾਂ ਦਾ ਪਾਣੀ ਪਾਕਿਸਤਾਨ ਵੱਲੋਂ ਰੋਕ ਕੇ ਦਿੱਲੀ ਦੀ ਯਮੁਨਾ ਨਹਿਰ ਵਿਚ ਪਾਉਣ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪੁਲਵਾਮਾ ਹਮਲੇ ਦੇ ਕਾਰਨ ਨਿਤਿਨ ਗਡਕਰੀ ਨੇ ਪਾਕਿਸਤਾਨ ਵੱਲ ਜਾਂਦਾ ਪਾਣੀ ਬੰਦ ਬਾਰੇ ਕਿਹਾ ਹੈ ਪਰ ਇਸ ਦੇ ਨਾਲ ਹੀ ਉਨ੍ਹਾ ਨੇ ਇਸ ਪਾਣੀ ਨੂੰ ਯਮੁਨਾ ਨਹਿਰ ਵਿਚ ਪਾਣੀ ਦੀ ਗੱਲ ਕਰਕੇ ਪੰਜਾਬ ਦਾ ਅਧਿਕਾਰ ਖੋਹਿਆ ਹੈ।

Nitin GadkariNitin Gadkari

ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਪਾਣੀ ਇੰਝ ਹੀ ਦੂਜੇ ਸੂਬਿਆਂ ਨੂੰ ਜਾਂਦਾ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਧਰਤੀ ਵੀ ਰਾਜਸਥਾਨ ਵਾਂਗ ਬੰਜਰ ਹੋ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਭਾਜਪਾ ਦੀ ਪੰਜਾਬ ਦੀ ਧਰਤੀ ਵੀ ਰਾਜਸਥਾਨ ਵਾਂਗ ਬੰਜਰ ਹੋ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਭਾਜਪਾ ਦੀ ਪੰਜਾਬ ਵਿਰੁੱਧ ਡੁੰਘੀ ਸਾਜਿਸ਼ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਗਡਕਰੀ ਦੇ ਬਿਆਨ ਦਾ ਬਾਦਲ ਜਾਂ ਫਿਰ ਕੈਪਟਨ ਪਰਵਾਰ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵਿਰੋਧ ਨਹੀਂ ਕੀਤਾ ਗਿਆ। ਬਾਦਲ ਜਾਂ ਫਿਰ ਕੈਪਟਨ ਪਰਵਾਰ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵਿਰੋਧ ਨਹੀਂ ਕੀਤਾ ਗਿਆ।

CanalCanal

ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਦੂਜੇ ਸੂਬੇ ਨੂੰ ਵੰਡਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਕਿਸਾਨ 14-15 ਲੱਖ ਟਿਊਬਵੈਲ ਲਾ ਕੇ ਧਰਤੀ ਹੇਠੋਂ ਪਾਣੀ ਖਿੱਚ ਰਹੇ ਹਨ ਅਤੇ ਜੇਕਰ ਇਹੀ ਹਾਲ ਰਿਹਾ ਤਾਂ ਸੂਬੇ ਵਿਚ ਪਾਣੀ ਲਈ ਕੋਹਰਾਮ ਮਚ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਸੂਬੇ ਕੋਲ ਕੋਲਾ, ਲੱਕੜੀ ਅਤੇ ਹੋਰ ਚੀਜ਼ਾਂ ਹਨ ਪਰ ਪੰਜਾਬ ਕੋਲ ਤਾਂ ਸਿਰਫ਼ ਪਾਣੀ ਹੀ ਹੈ, ਉਹ ਵੀ ਗੁਆਂਢੀ ਸੂਬਿਆਂ ਨੂੰ ਵੰਡਿਆ ਜਾ ਰਿਹਾ ਹੈ, ਜੋ ਕਿ ਪੰਜਾਬ ਦੋ ਲੋਕਾਂ ਨਾ ਬੇਇਨਸਾਫ਼ੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement