ਦੋਸ਼ੀ ਅਧਿਕਾਰੀਆਂ ਵਿਰੁਧ ਹੋਵੇਗੀ ਸਖ਼ਤ ਕਾਰਵਾਈ : ਸਿੱਧੂ
Published : Feb 23, 2019, 8:13 am IST
Updated : Feb 23, 2019, 8:13 am IST
SHARE ARTICLE
Navjot Singh Sidhu
Navjot Singh Sidhu

ਨਗਰ ਨਿਗਮ ਲੁਧਿਆਣਾ ਦੇ 98-ਸੀ ਨਕਸ਼ਾ ਪਾਸ ਕਰਨ ਸਬੰਧੀ ਮਾਮਲੇ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ 7 ਜੁਲਾਈ 2018......

ਚੰਡੀਗੜ੍ਹ  (ਨੀਲ): ਨਗਰ ਨਿਗਮ ਲੁਧਿਆਣਾ ਦੇ 98-ਸੀ ਨਕਸ਼ਾ ਪਾਸ ਕਰਨ ਸਬੰਧੀ ਮਾਮਲੇ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ 7 ਜੁਲਾਈ 2018 ਨੂੰ ਇਸ ਮਾਮਲੇ ਦੀ ਜਾਂਚ ਸੌਂਪਣ ਵੇਲੇ ਨਕਸ਼ੇ ਦੀ ਪ੍ਰਵਾਨਗੀ ਲੰਬਿਤ ਕਰਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਹੇਰਾਫੇਰੀ ਕਰਨ ਦੇ ਬਾਵਜੂਦ ਸੀ.ਐਲ.ਯੂ. ਦਾ ਕੇਸ ਅੱਗੇ ਭੇਜਣ ਵਾਲੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਦੇ ਆਦੇਸ਼ ਦਿਤੇ ਹਨ। ਉਨ੍ਹਾਂ ਇਸ ਸਬੰਧੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਤੁਰਤ ਕਾਰਵਾਈ ਲਈ ਕਿਹਾ ਹੈ। 

ਸ. ਸਿੱਧੂ ਨੇ ਇਸ ਮਾਮਲੇ ਵਿਚ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੇ ਹੁਕਮ ਉਨ੍ਹਾਂ ਵਲੋਂ ਹੀ ਦਿਤੇ ਗਏ ਸਨ ਅਤੇ ਇਸ ਦੀ ਜਾਂਚ ਰੀਪੋਰਟ ਵਿਚ ਸਾਹਮਣੇ ਆਇਆ ਹੈ ਕਿ ਜਿਸ ਜ਼ਮੀਨ ਦਾ ਸੀ.ਐਲ.ਯੂ. ਅਤੇ ਨਕਸ਼ਾ ਪਾਸ ਕਰਵਾਇਆ ਗਿਆ, ਉਸ ਜ਼ਮੀਨ ਦੀ ਰਜਿਸਟਰੀ ਫ਼ੋਰਜਰੀ ਕਰ ਕੇ ਖਸਰਾ ਨੰਬਰ ਬਦਲੇ ਗਏ। ਉਨ੍ਹਾਂ ਕਿਹਾ ਕਿ ਸੀ.ਐਲ.ਯੂ. ਦੀ ਦਰਖ਼ਾਸਤ 17 ਜਨਵਰੀ 2018 ਨੂੰ ਦਿਤੀ ਗਈ ਸੀ

ਜਿਸ ਵਿਚ ਦਸਤਾਵੇਜ਼ਾਂ ਦੀ ਹੇਰਾਫੇਰੀ ਕੀਤੀ ਗਈ। ਸੀ.ਐਲ.ਯੂ. ਦੀ ਦਰਖ਼ਾਸਤ ਦੇਣ ਤੋਂ ਦੋ ਦਿਨ ਬਾਅਦ 19 ਜਨਵਰੀ 2018 ਨੂੰ ਰਜਿਸਟਰੀ ਕਰਵਾਈ ਗਈ ਸੀ ਜਦੋਂ ਕਿ ਸੀ.ਐਲ.ਯੂ. ਦੀ ਦਰਖ਼ਾਸਤ ਦੇਣ ਵੇਲੇ ਦਸਤਾਵੇਜ਼ਾਂ ਦੇ ਨਾਲ ਰਜਿਸਟਰੀ ਨੱਥੀ ਹੋਣਾ ਲਾਜ਼ਮੀ ਹੁੰਦਾ ਹੈ। ਸਬੰਧਤ ਅਧਿਕਾਰੀਆਂ ਨੇ ਰਜਿਸਟਰੀ ਦੇ ਦਸਤਾਵੇਜ਼ਾਂ ਦਾ ਕੇਸ ਬਿਨਾਂ ਕਿਸੇ ਪੜਤਾਲ ਦੇ ਸੀ.ਐਲ.ਯੂ. ਪਾਸ ਕਰਵਾਉਣ ਲਈ ਅੱਗੇ ਭੇਜ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement