
ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਵਿਚ ਜਾਂਚ ਕਰ ਰਹੀ ਐਸਆਈਟੀ ਵਲੋਂ ਗ੍ਰਿਫ਼ਤਾਰ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ...
ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਵਿਚ ਜਾਂਚ ਕਰ ਰਹੀ ਐਸਆਈਟੀ ਵਲੋਂ ਗ੍ਰਿਫ਼ਤਾਰ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਫਰੀਦਕੋਟ ਅਦਾਲਤ ਨੇ 3 ਦਿਨਾਂ ਦਾ ਵਾਧਾ ਕਰਦੇ ਹੋਏ 26 ਜਨਵਰੀ ਤੱਕ ਰਿਮਾਂਡ ਉਤੇ ਭੇਜ ਦਿਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਉਮਰਾਨੰਗਲ ਤੋਂ ਪੁੱਛਗਿੱਛ ਲਈ 10 ਦਿਨਾਂ ਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਉਮਰਾਨੰਗਲ ਨੂੰ 4 ਦਿਨ ਦੇ ਪੁਲਿਸ ਰਿਮਾਂਡ ਉਤੇ ਪੁਲਿਸ ਦੀ ਹਿਰਾਸਤ ਵਿਚ ਰੱਖਿਆ ਗਿਆ ਸੀ। ਇੱਥੇ ਇਹ ਵੀ ਦੱਸ ਦਈਏ ਕਿ ਉਮਰਾਨੰਗਲ ਬੇਦਅਬੀ ਅਤੇ ਗੋਲੀਕਾਂਡ ਮਾਮਲਿਆਂ ਵਿਚ ਹਿਰਾਸਤ ਵਿਚ ਲਏ ਗਏ ਪੁਲਿਸ ਦੇ ਸਭ ਤੋਂ ਸੀਨੀਅਰ ਅਧਿਆਰੀ ਹਨ। ਇਸ ਤੋਂ ਪਹਿਲਾਂ ਐਸ.ਆਈ.ਟੀ. ਨੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ ਅਤੇ ਚਰਨਜੀਤ ਸ਼ਰਮਾਂ ਦੇ ਖ਼ੁਲਾਸਿਆਂ ਤੋਂ ਬਾਅਦ ਹੀ ਆਈ.ਜੀ. ਉਮਰਾਨੰਗਲ ਦੀ ਗ੍ਰਿਫ਼ਤਾਰੀ ਦਾ ਰਾਹ ਪੱਧਰਾ ਹੋਇਆ।