
ਇੱਥੋਂ ਦੀ ਪੁਲਿਸ ਵਲੋਂ ਇਕ ਔਰਤ ਨੂੰ ਨਸ਼ਾ ਤਸਕਰੀ ਕਰਦੇ ਹੋਏ ਰੰਗੇ ਹੱਥੇ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ...
ਸ਼੍ਰੀ ਮੁਕਤਸਰ ਸਾਹਿਬ : ਇੱਥੋਂ ਦੀ ਪੁਲਿਸ ਵਲੋਂ ਇਕ ਔਰਤ ਨੂੰ ਨਸ਼ਾ ਤਸਕਰੀ ਕਰਦੇ ਹੋਏ ਰੰਗੇ ਹੱਥੇ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਔਰਤ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਹੈ। ਮੁਲਜ਼ਮ ਦੀ ਪਹਿਚਾਣ ਰੁਚਿਰਾ ਵਜੋਂ ਹੋਈ ਹੈ ਜੋ ਕਿ ਗ੍ਰੇਟਰ ਨੋਇਡਾ (ਉੱਤਰ ਪ੍ਰਦੇਸ਼) ਦੀ ਵਸਨੀਕ ਹੈ।
Heroin
ਸ੍ਰੀ ਮੁਕਤਸਰ ਸਾਹਿਬ ਦੇ ਐੱਸਐੱਸਪੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੁਲਿਸ ਸਨਿੱਚਰਵਾਰ ਨੂੰ ਸ਼ਹਿਰ ਵਿੱਚ ਰੂਟੀਨ ਚੈਕਿੰਗ ਕਰ ਰਹੀ ਸੀ ਤੇ ਤਦ ਹੀ ਇੱਕ ਔਰਤ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ।
Women arrested in drug case
ਪੁਲਿਸ ਵਲੋਂ ਪੁੱਛਗਿੱਛ ਦੌਰਾਨ ਮੁਲਜ਼ਮ ਰੁਚਿਰਾ ਨੇ ਦੱਸਿਆ ਕਿ ਉਸ ਨੇ ਇਹ ਨਸ਼ੀਲਾ ਪਦਾਰਥ ਨੌਇਡਾ ਮੈਟਰੋ ਸਟੇਸ਼ਨ ਤੋਂ ਖ਼ਰੀਦਿਆ ਸੀ ਅਤੇ ਉਹ ਉਸ ਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੇਚਣ ਲਈ ਆਈ ਸੀ। ਐੱਨਡੀਪੀਐੱਸ ਕਾਨੂੰਨ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।