ਨਗਰ ਕੀਰਤਨ ਦੌਰਾਨ ਧਮਾਕੇ 'ਚ ਜ਼ਖ਼ਮੀ ਇਕ ਹੋਰ ਬੱਚੇ ਨੇ ਤੋੜਿਆ ਦਮ
Published : Feb 23, 2020, 8:41 am IST
Updated : Feb 26, 2020, 4:06 pm IST
SHARE ARTICLE
Photo
Photo

ਇਤਿਹਾਸਕ ਨਗਰ ਪਹੂਵਿੰਡ ਤੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਜੋ ਗੁਰਦਆਰਾ ਟਾਹਲਾ ਸਹਿਬ ਅਮ੍ਰਿਤਸਰ ਜਾ ਰਿਹਾ ਸੀ

ਤਰਨ ਤਾਰਨ: ਬੀਤੀ 8 ਫ਼ਰਵਰੀ ਨੂੰ ਇਤਿਹਾਸਕ ਨਗਰ ਪਹੂਵਿੰਡ ਤੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਜੋ ਗੁਰਦਆਰਾ ਟਾਹਲਾ ਸਹਿਬ ਅਮ੍ਰਿਤਸਰ ਜਾ ਰਿਹਾ ਸੀ ਤਾਂ ਅਚਾਨਕ ਪਿੰਡ ਪਲਾਸੋਰ ਦੇ ਨੇੜੇ ਅਤਿਸ਼ਬਾਜੀ ਚਲਾਉਦੇ ਸਮੇਂ ਟਰਾਲੀ ਵਿਚ ਪਈ ਅਤਿਸ਼ਬਾਜ਼ੀ ਨੂੰ ਅੱਗ ਲੱਗ ਗਈ।

Nagar KirtanPhoto

ਜਿਸ ਦੌਰਾਨ ਬਲਾਸਟ ਹੋਣ ਕਾਰਨ ਮੌਕੇ 'ਤੇ ਹੀ ਦੋ ਬੱਚਿਆਂ ਦੀ ਮੌਤ ਹੋ ਗਈ ਸੀ ਅਤੇ ਅਗਲੇ ਦਿਨ ਹੀ ਇਕ ਹੋਰ ਬੱਚੇ ਨੇ ਦਮ ਤੋੜ ਦਿਤਾ ਸੀ। ਪਹੂਵਿੰਡ ਵਾਸੀ ਸੁਖਰਾਜ ਸਿੰਘ ਦੇ ਦੋ ਲੜਕੇ ਜਿਨ੍ਹਾਂ ਵਿਚ ਹਰਨੂਰ ਸਿੰਘ ਤੇ ਹਰਮਨ ਸਿੰਘ ਜ਼ਖ਼ਮੀ ਹੋ ਗਏ ਸਨ ਜੋ ਕਿ ਇਲਾਜ ਅਧੀਨ ਸਨ ਅਤੇ ਅੱਜ ਡੀਐਮਸੀ ਲੁਧਿਆਣਾ ਵਿਖੇ ਇਲਾਜ ਅਧੀਨ ਹਰਮਨ ਸਿੰਘ ਪੁੱਤਰ ਸੁਖਰਾਜ ਸਿੰਘ (16) ਦੀ ਮੌਤ ਹੋ ਗਈ ਹੈ।

Jasbir Singh DimpaPhoto

ਜਿਸ ਦੀ ਖ਼ਬਰ ਸੁਣ ਕੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਦੁੱਖ ਦੀ ਘੜੀ ਵਿਚ ਜਸਬੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਖਡੂਰ ਸਹਿਬ ਵਲੋਂ ਮ੍ਰਿਤਕ ਹਰਮਨ ਦੇ ਘਰ ਜਾ ਕੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਐਮਪੀ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਇਸ ਘਟਨਾਂ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਵਾਰਾਂ ਨੂੰ ਬੜਾ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement