ਇਮੀਗ੍ਰੇਸ਼ਨ ਅਧਿਕਾਰੀ ਨੇ ਮੁੰਡੇ ਨੂੰ ਪੁੱਛਿਆ 'Are U Married', NO ਕਹਿਣ 'ਤੇ ਭੇਜਿਆ ਵਾਪਸ ਭਾਰਤ
Published : Feb 23, 2020, 12:14 pm IST
Updated : Feb 23, 2020, 3:22 pm IST
SHARE ARTICLE
Fie Photo
Fie Photo

ਵਿਦੇਸ਼ ਜਾਣ ਦੇ ਨਾਂ 'ਤੇ ਲੋਕਾਂ ਨੂੰ ਡਾਲਰਾਂ-ਪੌਂਡਾਂ ਦੇ ਸੁਨਹਿਰੀ ਸੁਪਨੇ ਦਿਖਾ ਕੇ ਲੱਖਾਂ ਕਰੋੜਾਂ ਦੀ ਠੱਗੀ ਕਰਨ ਦੇ ਕਈ ਮਾਮਲੇ ਤਾਂ ਅਕਸਰ ਸਾਹਮਣੇ ਆਉਂਦੇ ਹੀ ...

ਨਵੀਂ ਦਿੱਲੀ- ਵਿਦੇਸ਼ ਜਾਣ ਦੇ ਨਾਂ 'ਤੇ ਲੋਕਾਂ ਨੂੰ ਡਾਲਰਾਂ-ਪੌਂਡਾਂ ਦੇ ਸੁਨਹਿਰੀ ਸੁਪਨੇ ਦਿਖਾ ਕੇ ਲੱਖਾਂ ਕਰੋੜਾਂ ਦੀ ਠੱਗੀ ਕਰਨ ਦੇ ਕਈ ਮਾਮਲੇ ਤਾਂ ਅਕਸਰ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਪਰ ਅੱਜ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਫਰਜ਼ੀ ਏੇਜੰਟ ਨੇ ਜਿਊਲਰ ਦੇ ਬੇਟੇ ਦੇ ਫਰਜ਼ੀ ਦਸਤਾਵੇਜ਼ ਬਣਾ ਕੇ ਉਸ ਦਾ ਸੰਗਰੂਰ ਦੀ ਲੜਕੀ ਨਾਲ ਵਿਆਹ ਕਰਵਾ ਕੇ ਲੜਕੀ ਦੇ ਪਰਿਵਾਰ ਵਾਲਿਆਂ ਤੋਂ 25 ਲੱਖ ਰੁਪਏ ਲੈ ਕੇ ਲੜਕੀ ਨੂੰ ਕੈਨੇਡਾ ਭੇਜ ਦਿੱਤਾ।

MarrigeMarrige

ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਜਿਊਲਰ ਦਾ ਬੇਟਾ ਕੈਨੇਡਾ ਪਹੁੰਚਿਆ ਤਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸ ਤੋਂ 3 ਵਾਰ ਪੁੱਛਿਆ Are You Married ਉਸ ਵਲੋਂ ਨੋ ਕਹਿਣ 'ਤੇ ਉਸ ਨੂੰ ਕੈਨੇਡਾ ਏਅਰਪੋਟ 'ਤੇ ਹੀ ਹੱਥਕੜੀ ਲਗਾ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਏਅਰਪੋਟ 'ਤੇ ਅਚਾਨਕ ਹੱਥਕੜੀ ਲੱਗਣ 'ਤੇ ਜਿਊਲਰ ਦਾ ਬੇਟਾ ਵੀ ਘਬਰਾ ਗਿਆ ਕਿ ਉਸ ਨੇ ਅਜਿਹਾ ਕੀ ਕੀਤਾ ਕਿ ਉਸ ਨੂੰ ਹੱਥਕੜੀ ਲਗਾ ਦਿੱਤੀ ਗਈ,

ImmigrationImmigration

ਜਿਸ ਤੋਂ ਬਾਅਦ ਉਸ ਨੂੰ ਡਿਟੇਨ ਸੈਂਟਰ 'ਚ ਲਿਜਾਇਆ ਗਿਆ, ਜਿੱਥੇ ਉਸ ਨੇ ਕਿਹਾ ਕਿ ਉਹ ਮੈਰਿਡ ਨਹੀਂ ਹੈ ਜਦਕਿ ਅਹੁਦੇਦਾਰਾਂ ਨੇ ਕਿਹਾ ਕਿ ਉਹ ਝੂਠ ਬੋਲ ਰਿਹਾ ਹੈ ਕਿ ਉਹ ਮੈਰਿਡ ਹੈ, ਜਿਸ ਤੋਂ 24 ਘੰਟਿਆਂ ਬਾਅਦ ਉਸ ਨੂੰ ਭਾਰਤ ਦੀ ਨਵੀਂ ਟਿਕਟ ਦੇ ਕੇ ਉਸ ਨੂੰ ਭਾਰਤ ਡਿਪੋਰਟ ਕਰ ਕੇ ਵਾਪਸ ਭੇਜ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਨੇ ਪਰਿਵਾਰ ਵਾਲਿਆਂ ਨੂੰ ਸਾਰੀ ਗੱਲ ਦੱਸੀ, ਜਿਸ ਨੂੰ ਸੁਣ ਕੇ ਉਨ੍ਹਾਂ ਦੇ ਵੀ ਹੋਸ਼ ਉਡ ਗਏ।

File PhotoFile Photo

ਜਿਸ ਤੋਂ ਬਾਅਦ ਉਨ੍ਹਾਂ ਨੇ ਘਟਨਾ ਸਬੰਧੀ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਮੁਲਜ਼ਮਾਂ ਖਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਰਾਜੇਸ਼ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਦੀ ਸਤ ਕਰਤਾਰ ਮਾਰਕੀਟ 'ਚ ਅਰੋਮਾ ਜਿਊਲਰ ਦੇ ਨਾਂ ਦੀ ਦੁਕਾਨ ਹੈ ਅਤੇ ਉਨ੍ਹਾਂ ਦਾ ਬੇਟਾ 12ਵੀਂ ਪਾਸ ਹੈ ਅਤੇ ਉਹ ਸਨੂਕਰ ਗੇਮ ਦਾ ਨੈਸ਼ਨਲ ਖਿਡਾਰੀ ਵੀ ਹੈ।

Canada Visa Canada Visa

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬੇਟੇ ਦਾ ਅਮਰੀਕਾ ਦਾ 10 ਸਾਲ ਦਾ ਵੀਜ਼ਾ ਲੱਗਾ ਹੋਇਆ ਸੀ ਅਤੇ 2 ਵਾਰ ਉਨ੍ਹਾਂ ਦਾ ਬੇਟਾ ਅਮਰੀਕਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਇਕ ਏਜੰਟ ਅਤੇ ਉਸ ਦੀ ਪਤਨੀ ਨੇ ਉਨ੍ਹਾਂ ਦੇ ਬੇਟੇ ਨੂੰ ਕੈਨੇਡਾ ਭੇਜਣ ਦੇ ਨਾਂ 'ਤੇ ਦਸਤਾਵੇਜ਼ ਲਏ ਅਤੇ ਕੁੱਝ ਸਮੇਂ ਬਾਅਦ ਹੀ ਉਸ ਦਾ ਕੈਨੇਡਾ ਦਾ ਵੀਜ਼ਾ ਲਗਵਾ ਕੇ ਪਾਸਪੋਰਟ ਵਾਪਸ ਕਰ ਦਿੱਤਾ। ਉਨ੍ਹਾਂ ਨਹੀਂ ਪਤਾ ਸੀ 

ImmigrationImmigration

ਕਿ ਆਖਿਰਕਾਰ ਵੀਜਾ ਫਾਈਲ 'ਚ ਚਲਾਕ ਏਜੰਟ ਨੇ ਉਨ੍ਹਾਂ ਨਾਲ ਫਰਜ਼ੀਵਾੜਾ ਕੀਤਾ ਹੈ।ਪੀੜਤ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਸਚਾਈ ਜਾਣਨ ਲਈ ਆਪਣੇ ਰਿਸ਼ਤੇਦਾਰਾਂ ਰਾਹੀਂ ਕੈਨੇਡਾ 'ਚ ਵਕੀਲ ਹਾਇਰ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਕੈਨੇਡਾ ਸਰਕਾਰ ਤੋਂ ਸਾਰੇ ਦਸਤਾਵੇਜ਼ ਕਢਵਾਏ ਤਾਂ ਪਤਾ ਲੱਗਾ ਕਿ ਉਨ੍ਹਾਂ ਦਾ ਬੇਟਾ ਮੈਰਿਡ ਹੈ ਅਤੇ ਉਸ ਦੇ ਦਸਤਾਵੇਜ਼ਾਂ 'ਤੇ ਉਕਤ ਸ਼ਾਤਿਰ ਏਜੰਟ ਨੇ ਸੰਗਰੂਰ ਦੀ ਲੜਕੀ ਨਾਲ ਵਿਆਹ ਦਾ ਫਰਜ਼ੀ ਸਰਟੀਫਿਕੇਟ ਵੀ ਲਾਇਆ ਹੋਇਆ ਸੀ। ਜਿਸ ਨੂੰ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ।

Canada Visa Canada Visa

ਇਸ ਮਾਮਲੇ ਵਿਚ ਐਡੀਸੀਪੀ ਹਰਪ੍ਰੀਤ ਬੈਨੀਪਾਲ ਨੇ ਦੱਸਿਆ ਕਿ ਉਹਨਾਂ ਨੂੰ ਸ਼ਿਕਾਇਤ ਅੰਕੁਚ ਚੌਹਾਨ ਵਲੋਂ ਮਿਲੀ ਹੈ ਕਿ ਉਸ ਨਾਲ ਏਜੇਂਟ ਨੇ ਧੋਖੇ ਨਾਲ ਨਕਲੀ ਮੈਰਿਜ ਸਰਟੀਫਿਕੇਟ ਬਣਾ ਦਿੱਤਾ ਅਤੇ 25 ਲੱਖ ਕੁੜੀ ਵਲੋਂ ਏਜੇਂਟ ਨੇ ਲੈ ਲਿਆ । ਹੁਣ ਐਡੀਸੀਪੀ ਦਾ ਕਹਿਣਾ ਹੈ ਕਿ ਹੁਣ ਮਾਮਲੈ ਦੀ ਜਾਂਚ ਚਲ ਰਹੀ ਹੈ ਅਤੇ ਜੋ ਕੋਈ ਵੀ ਇਸ ਮਾਮਕੇ ਵਿੱਚ ਦੋਸ਼ੀ ਪਾਇਆ ਜਾਂਦਾ ਹੈ ਉਸ ਉਤੇ ਕੜੀ ਕਾਰਵਾਈ ਕੀਤੀ ਜਾਵੇਗੀ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement