26 ਜਨਵਰੀ ਨੂੰ  ਲਾਲ ਕਿਲ੍ਹੇ ਦੇ ਗੁੰਬਦ 'ਤੇ ਚੜ੍ਹਨ ਵਾਲਾ ਜਸਪ੍ਰੀਤ ਗਿ੍ਫ਼ਤਾਰ
Published : Feb 23, 2021, 2:25 am IST
Updated : Feb 23, 2021, 2:25 am IST
SHARE ARTICLE
image
image

26 ਜਨਵਰੀ ਨੂੰ  ਲਾਲ ਕਿਲ੍ਹੇ ਦੇ ਗੁੰਬਦ 'ਤੇ ਚੜ੍ਹਨ ਵਾਲਾ ਜਸਪ੍ਰੀਤ ਗਿ੍ਫ਼ਤਾਰ


ਨਵੀਂ ਦਿੱਲੀ, 22 ਫ਼ਰਵਰੀ : ਦਿੱਲੀ ਵਿਚ 26 ਜਨਵਰੀ ਨੂੰ  ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੇ ਹੱਥ ਇਕ ਹੋਰ ਮੁਲਜ਼ਮ ਲੱਗਾ ਹੈ | ਪੁਲਿਸ ਨੇ ਜਸਪ੍ਰੀਤ ਸਿੰਘ ਉਰਫ਼ ਸੰਨੀ ਨਾਂ ਦੇ ਨੌਜਵਾਨ ਨੂੰ  ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਦਸਿਆ ਕਿ ਦੋਸ਼ੀ 26 ਜਨਵਰੀ ਨੂੰ  ਲਾਲ ਕਿਲ੍ਹੇ 'ਤੇ ਹੋਈ ਹਿੰਸਾ ਵਿਚ ਸ਼ਾਮਲ ਰਿਹਾ ਹੈ | ਉਹ ਲਾਲ ਕਿਲ੍ਹੇ ਦੇ ਗੁੰਬਦ 'ਤੇ ਚੜਿ੍ਹਆ ਵੀ ਸੀ | ਜਾਣਕਾਰੀ ਮੁਤਾਬਕ ਜਸਪ੍ਰੀਤ ਸਿੰਘ ਉਰਫ਼ ਸੰਨੀ (29 ਸਾਲ) ਦਿੱਲੀ ਦੇ ਸਵਰੁਪ ਨਗਰ ਇਲਾਕੇ ਦਾ ਰਹਿਣ ਵਾਲਾ ਹੈ | ਪੁਲਿਸ ਵਲੋਂ ਜਾਰੀ ਇਕ ਤਸਵੀਰ ਵਿਚ ਨਜ਼ਰ ਆ ਰਿਹਾ ਹੈ ਕਿ ਜਸਪ੍ਰੀਤ ਸਿੰਘ  ਲਾਲ ਕਿਲ੍ਹਾ ਹਿੰਸਾ ਦੇ ਮੁੱਖ ਦੋਸ਼ੀਆਂ ਵਿਚ ਸ਼ਾਮਲ ਮਨਿੰਦਰ ਸਿੰਘ ਉਰਫ਼ ਮੋਨੀ ਦੇ ਪਿੱਛੇ ਗੁੰਬਦ 'ਤੇ ਖੜਾ ਵਿਖਾਈ ਦੇ ਰਿਹਾ ਹੈ | ਮਨਿੰਦਰ ਸਿੰਘ ਉਰਫ਼ ਮੋਨੀ ਨੇ ਲਾਲ ਕਿਲ੍ਹੇ 'ਤੇ ਤਲਵਾਰ ਲਹਿਰਾਈ ਸੀ imageimage| ਪੁਲਿਸ ਦਾ ਕਹਿਣਾ ਹੈ ਕਿ ਜਸਪ੍ਰੀਤ ਸਿੰਘ ਹਿੰਸਾ ਦੌਰਾਨ ਗ਼ਲਤ ਇਸ਼ਾਰੇ ਕਰਦਾ ਵੀ ਵਿਖਾਈ ਦਿਤਾ ਸੀ |           (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement