ਅੰਮ੍ਰਿਤਸਰ ਵਿਚ ਪੁਰਾਣੀ ਰੰਜਿਸ਼ ਦੇ ਚਲਦੇ ਹਮਲਾ, ਘਟਨਾ ਸੀਸੀਟੀਵੀ 'ਚ ਕੈਦ
Published : Feb 23, 2021, 1:24 pm IST
Updated : Feb 23, 2021, 3:04 pm IST
SHARE ARTICLE
amritsar case
amritsar case

ਉਨ੍ਹਾਂ ਦੇ ਪੁੱਤਰ ਅਮਨਦੀਪ ਸਿੰਘ ਦਾ ਬੀਤੇ ਕੁਝ ਸਮਾਂ ਪਹਿਲਾਂ ਇਲਾਕੇ ਦੇ ਹੀ ਇਕ ਨੌਜਵਾਨ ਨਾਲ ਝਗੜਾ ਹੋਇਆ ਸੀ

ਅੰਮ੍ਰਿਤਸਰ(ਰਾਜੇਸ਼ ਕੁਮਾਰ ਸੰਧੂ) : ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਅਧੀਨ ਪੈਂਦੀ ਇੰਦਰਾ ਕਾਲੋਨੀ ਨਿਵਾਸੀ ਇਕ ਵਿਅਕਤੀ ਨੇ ਕੁੱਝ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ ’ਤੇ ਰਾਤ ਦੇ ਸਮੇਂ ਹਮਲਾ ਕਰਨ ਦੇ ਇਲਜ਼ਾਮ ਲਗਾਏ ਨੇ। ਸ਼ਿਕਾਇਤਕਰਤਾ ਮੁਤਾਬਕ ਰਾਤ ਦੇ ਸਮੇਂ ਕੁੱਝ ਨੌਜਵਾਨਾਂ ਨੇ ਉਨ੍ਹਾਂ ਦੇ ਘਰ ’ਤੇ ਇੱਟਾਂ ਰੋੜਿਆਂ ਅਤੇ ਬੋਤਲਾਂ ਨਾਲ ਹਮਲਾ ਕਰ ਦਿੱਤਾ। ਇਸ ਸਬੰਧੀ ਸ਼ਿਕਾਇਤਕਰਤਾ ਵੱਲੋਂ ਇਕ ਸੀਸੀਟੀਵੀ ਫੁਟੇਜ ਵੀ ਪੁਲਿਸ ਨੂੰ ਸੌਂਪੀ ਗਈ ਹੈ, ਜਿਸ ਵਿਚ ਕੁੱਝ ਲੋਕ ਇੱਟਾਂ ਵੱਟੇ ਮਾਰਦੇ ਹੋਏ ਦਿਖਾਈ ਦੇ ਰਹੇ ਹਨ।

parentsਅਮਰਜੀਤ ਸਿੰਘ ਤੇ ਵਰਿੰਦਰ ਕੌਰ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਕਾਇਤਕਰਤਾ ਅਮਰਜੀਤ ਸਿੰਘ ਅਤੇ ਵਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਅਮਨਦੀਪ ਸਿੰਘ ਦਾ ਕੁੱਝ ਸਮਾਂ ਪਹਿਲਾਂ ਇਕ ਨੌਜਵਾਨ ਨਾਲ ਝਗੜਾ ਹੋਇਆ ਸੀ, ਜਿਸ ਤਹਿਤ ਨੌਜਵਾਨ ਦੇ ਵਿਰੁੱਧ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਰੰਜਿਸ਼ ਤਹਿਤ ਬੀਤੀ ਰਾਤ ਉਨ੍ਹਾਂ ਦੇ ਘਰ ’ਤੇ ਇਹ ਹਮਲਾ ਕੀਤਾ ਗਿਆ। ਉਨ੍ਹਾਂ ਪੁਲਿਸ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਬੰਧਤ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

cctvcctv

ਉਧਰ ਮਾਮਲੇ ਦੀ ਤਫ਼ਤੀਸ਼ ਕਰ ਰਹੇ ਏਐਸਆਈ ਅਮਰ ਸਿੰਘ ਨੇ ਆਖਿਆ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਪੁਲਿਸ ਵੱਲੋਂ ਹਮਲਾਵਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

policepolice

ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੇਖਣਾ ਹੋਵੇਗਾ ਕਿ ਪੁਲਿਸ ਕਦੋਂ ਤਕ ਮੁਲਜ਼ਮਾਂ ਨੂੰ ਫੜਨ ਵਿਚ ਕਾਮਯਾਬ ਹੁੰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement