
ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਤੇ ਸਮਾਜਿਕ ਦੂਰੀ ਨਾ ਬਣਾ ਕੇ ਰੱਖਣ ਕਰਕੇ ਹਾਲਾਤ ਹੋਰ ਵਿਗੜ ਸਕਦੇ ਹਨ।
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਵਧਦੇ ਕੇਸਾਂ ਕਰਕੇ ਦਹਿਸ਼ਤ ਵਧਣ ਲੱਗ ਪਈ ਹੈ। ਇਕ ਰਿਪੋਰਟ ਦੇ ਮੁਤਾਬਿਕ ਬੀਤੇ ਦਿਨੀ ਕਰੋਨਾ ਨਾਲ 15 ਹੋਰ ਵਿਅਕਤੀਆਂ ਦੀ ਮੌਤ ਮਗਰੋਂ ਸਰਕਾਰ ਚੌਕਸ ਹੋ ਗਈ ਹੈ। ਪੰਜਾਬ ਵਿੱਚ ਪਿਛਲੇ ਇੱਕ ਦਿਨ ’ਚ 389 ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ। ਕੋਰੋਨਾ ਦੇ ਮਾਮਲੇ ਵਧਣ ਦਾ ਕਾਰਨ ਲੋਕਾਂ ਵੱਲੋਂ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਤੇ ਸਮਾਜਿਕ ਦੂਰੀ ਨਾ ਬਣਾ ਕੇ ਰੱਖਣ ਕਰਕੇ ਹਾਲਾਤ ਹੋਰ ਵਿਗੜ ਸਕਦੇ ਹਨ।
Corona virus
ਇਸ ਦੇ ਚਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਪੰਜਾਬ 'ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ। ਇਸ ਵਿਚ, ਸਿਹਤ ਕਰਮਚਾਰੀਆਂ ਦੇ ਕੋਰੋਨਾ ਟੀਕਾ ਨਾ ਲਗਵਾਉਣ ਸੰਬੰਧੀ ਫੈਸਲਾ ਲਿਆ ਜਾ ਸਕਦਾ ਹੈ।
PUNJAB CM
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਮਾਮਲਿਆਂ ਵਿੱਚ ਇਹ ਵਾਧਾ 33 ਪ੍ਰਤੀਸ਼ਤ ਹੋ ਗਿਆ ਹੈ ਜੋ ਚਿੰਤਾਜਨਕ ਹੈ। ਪੰਜਾਬ ਸਰਕਾਰ ਨੇ ਕੋਰੋਨਾ ਫੈਲਣ ਤੋਂ ਰੋਕਣ ਲਈ ਨਵੀਂ ਯੋਜਨਾ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
Balbir Singh Sidhu
ਦੱਸ ਦਈਏ ਕਿ ਮੰਗਲਵਾਰ ਨੂੰ ਲੁਧਿਆਣਾ ਤੇ ਜਲੰਧਰ ਵਿੱਚ 3-3, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿੱਚ 2-2, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਪਟਿਆਲ਼ਾ ਤੇ ਤਰਨ ਤਾਰਨ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਕਰੋਨਾ ਨਾਲ ਹੋਈ ਹੈ। ਸੂਬੇ ਵਿੱਚ ਪਿਛਲੇ ਇੱਕ ਦਿਨ ’ਚ 389 ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ। ਦੂਜੇ ਪਾਸੇ ਦੇਸ਼ ’ਚ ਹੁਣ ਤਕ 2,32,317 ਸੈਸ਼ਨਾਂ ਰਾਹੀਂ 1,11,16,854 ਲੋਕਾਂ ਦਾ ਕਰੋਨਾ ਟੀਕਾਕਰਨ ਵੀ ਕੀਤਾ ਜਾ ਚੁੱਕਾ ਹੈ।