ਰਾਏਕੋਟ ਸਦਰ ਪੁਲਸ ਅਧੀਨ ਪੈਂਦੀ ਪੁਲਿਸ ਚੌਂਕੀ ਲੋਹਟਬੱਦੀ ਵੱਲੋਂ ਹੈਰੋਇਨ ਸਮੇਤ ਦੋ ਭਰਾ ਕਾਬੂ  
Published : Feb 23, 2021, 9:40 pm IST
Updated : Feb 23, 2021, 9:40 pm IST
SHARE ARTICLE
Police Inspector
Police Inspector

ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ...

ਲੁਧਿਆਣਾ: ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਰਾਏਕੋਟ ਸਦਰ ਪੁਲਸ ਅਧੀਨ ਪੈਂਦੀ ਪੁਲਿਸ ਚੌਕੀ ਲੋਹਟਬੱਦੀ ਨੇ ਦੋ ਭਰਾਵਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ।

ArrestArrest

ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਲੋਹਟਬੱਦੀ ਦੇ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਚੌਕੀ ਲੋਹਟਬੱਦੀ ਨੂੰ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਅਹਿਮਦਗੜ ਦੇ ਰਹਿਣ ਵਾਲੇ ਦੋ ਭਰਾ ਜਗਰੂਪ ਸਿੰਘ ਉਰਫ ਜੁਗਨੂੰ ਅਤੇ ਪਰਮਿੰਦਰ ਸਿੰਘ ਪੁੱਤਰਾਨ ਕਮਲਜੀਤ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਅਤੇ ਉਹ ਲੋਹਟਬੱਦੀ ਇਲਾਕੇ ਦੇ ਪਿੰਡਾਂ 'ਚ ਨਸ਼ਾ ਸਪਲਾਈ ਕਰਨ ਲਈ ਐਕਟਿਵਾ ਸਕੂਟਰੀ 'ਤੇ ਆ ਰਹੇ ਹਨ।

Drug smugglersDrug smugglers

ਜੇ ਮੌਕੇ 'ਤੇ ਕਾਰਵਾਈ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਅਹਿਮਦਗੜ-ਲੋਹਟਬੱਦੀ 'ਤੇ ਪੈਂਦੇ ਮਹੇਰਨਾ ਕਲਾਂ-ਰਛੀਨ ਟੀ-ਪੁਆਇੰਟ 'ਤੇ ਕੀਤੀ ਨਾਕਾਬੰਦੀ ਦੌਰਾਨ ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਤਾਂ ਤਲਾਸ਼ੀ ਦੌਰਾਨ ਦੋਵੇ ਨੌਜਵਾਨਾਂ ਪਾਸੋਂ 4-4 ਗ੍ਰਾਮ ਹੈਰੋਇਨ ਬਰਾਮਦ ਹੋਈ।

Drugs in punjabDrugs 

ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਉਕਤ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਲਿਆ ਅਤੇ ਉਨ੍ਹਾਂ ਖਿਲਾਫ਼ ਐਨ ਡੀ ਪੀ ਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਹੋਰ ਪੁਛਗਿੱਛ ਕੀਤੀ ਜਾ ਰਹੀ ਹੈ, ਜਦਕਿ ਉਕਤ ਭਰਾਵਾਂ ਖਿਲਾਫ਼ ਪਹਿਲਾਂ ਵੀ ਇੱਕ-ਇੱਕ ਮੁਕੱਦਮਾ ਦਰਜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement