ਸੈਣੀ ਤੇ ਉਮਰਾਨੰਗਲ ਦੀ ਜ਼ਮਾਨਤ ਅਰਜ਼ੀਆਂ ਉਤੇ ਸੁਣਵਾਈ ਟਲੀ
Published : Feb 23, 2021, 2:49 am IST
Updated : Feb 23, 2021, 2:49 am IST
SHARE ARTICLE
image
image

ਸੈਣੀ ਤੇ ਉਮਰਾਨੰਗਲ ਦੀ ਜ਼ਮਾਨਤ ਅਰਜ਼ੀਆਂ ਉਤੇ ਸੁਣਵਾਈ ਟਲੀ

ਚੰਡੀਗੜ੍ਹ, 22 ਫ਼ਰਵਰੀ (ਸੁਰਜੀਤ ਸਿੰਘ ਸੱਤੀ): ਬੇਅਦਬੀ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੰੂ ਲੈ ਕੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਪ੍ਰਗਟ ਕਰ ਰਹੀ ਸਿੱਖ ਸੰਗਤ 'ਤੇ ਗੋਲੀ ਚਲਾਉਣ ਦੀ ਵਿਉਂਤ ਬਣਾਉਣ ਦੇ ਦੋਸ਼ ਵਿਚ ਫਸੇ ਤੱਤਕਾਲੀ ਪੁਲਿਸ ਮੁਖੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ  ਅੱਜ ਵੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ | ਦੋਵਾਂ ਦੀ ਅਗਾਉਂ ਜ਼ਮਾਨਤ ਅਰਜ਼ੀਆਂ ਫ਼ਰੀਦਕੋਟ ਅਦਾਲਤ ਨੇ ਰੱਦ ਕਰ ਦਿਤੀਆਂ ਸੀ ਤੇ ਉਨ੍ਹਾਂ ਹਾਈ ਕੋਰਟ ਦਾ ਰੁਖ਼ ਕੀਤਾ ਸੀ | ਸੋਮਵਾਰ ਨੂੰ  ਦੋਹਾਂ ਦੀ ਅਰਜ਼ੀਆਂ ਜਸਟਿਸ ਰਾਜ ਮੋਹਨ ਸਿੰਘ ਦੀ ਬੈਂਚ ਮੂਹਰੇ ਸੁਣਵਾਈ ਲਈ ਆਈਆਂ | ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਦੋਵੇਂ ਅਫ਼ਸਰਾਂ ਨੂੰ  ਰਾਜਨੀਤਕ ਬਦਲਾਖੋਰੀ ਦੀ ਭਾਵਨਾ ਨਾਲ ਇਸ ਮਾਮਲੇ ਵਿਚ ਫਸਾਇਆ ਗਿਆ ਹੈ | ਦਲੀਲ ਦਿਤੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਵਿਚ ਵੀ ਇਨ੍ਹਾਂ ਬਾਰੇ ਦੋਸ਼ਾਂ ਦਾ ਕੋਈ ਜ਼ਿਕਰ ਨਹੀਂ ਹੈ | ਦੂਜੇ ਪਾਸੇ ਸਰਕਾਰ ਦੇ ਵਕੀਲ ਨੇ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਸਬੂਤਾਂ ਅਤੇ ਐਸਆਈਟੀ ਵਲੋਂ ਕੀਤੀ ਤਫ਼ਤੀਸ਼ ਦੌਰਾਨ ਇਨ੍ਹਾਂ ਦੋਵੇਂ ਅਫ਼ਸਰਾਂ ਦੀ ਭੂਮਿਕਾ ਸਾਹਮਣੇ ਆਈ ਹੈ ਤੇ ਇਸ ਤੋਂ ਇਲਾਵਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਵਿਚ ਵੀ ਉਨ੍ਹਾਂ ਦੀ ਭੂਮਿਕਾ ਦਾ ਜ਼ਿਕਰ ਹੈ | ਲਿਹਾਜਾ ਜ਼ਮਾਨਤ ਨਹੀਂ ਦਿਤੀ ਜਾਣੀ ਚਾਹੀਦੀ | ਅੱਜ ਲੰਮੀ ਚਲੀ ਬਹਿਸ ਉਪਰੰਤ ਫ਼ਿਲਹਾਲ ਹਾਈ ਕੋਰਟ ਨੇ ਦੋਵੇਂ ਅਫ਼ਸਰਾਂ ਨੂੰ  ਕੋਈ ਰਾਹਤ ਨਹੀਂ ਦਿਤੀ ਹੈ ਤੇ ਸੁਣਵਾਈ ਮੰਗਲਵਾਰ 'ਤੇ ਪਾ ਦਿਤੀ ਹੈ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement