ਟੂਲਕਿੱਟ ਮਾਮਲਾ: ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਸਾਈਬਰ ਸੈੱਲ ਦਫ਼ਤਰ ਲੈ ਕੇ ਪਹੁੰਚੀ ਦਿੱਲੀ ਪੁਲਿਸ
Published : Feb 23, 2021, 12:20 pm IST
Updated : Feb 23, 2021, 12:31 pm IST
SHARE ARTICLE
Disha Ravi
Disha Ravi

ਇਸ ਸਬੰਧ 'ਚ ਪੁਲਿਸ ਵਲੋਂ ਦਿਸ਼ਾ ਨੂੰ ਸਾਈਬਰ ਸੈੱਲ ਦਫ਼ਤਰ 'ਚ ਲਿਆਂਦਾ ਗਿਆ ਹੈ।

ਨਵੀਂ ਦਿੱਲੀ- ਟੂਲਕਿੱਟ ਮਾਮਲੇ ਵਿਚ ਗ੍ਰਿਫਤਾਰ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਬੀਤੇ ਦਿਨੀ  ਇਕ ਦਿਨ ਦੇ ਪੁਲਿਸ ਰਿਮਾਡ 'ਤੇ ਭੇਜ ਦਿੱਤਾ ਸੀ। ਇਸ ਦੇ ਚਲਦੇ ਅੱਜ ਦਿੱਲੀ ਪੁਲਿਸ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ, ਸ਼ਾਂਤਨੂੰ ਅਤੇ ਨਿਕਿਤਾ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਸਕਦੀ ਹੈ। ਇਸ ਸਬੰਧ 'ਚ ਪੁਲਿਸ ਵੱਲੋਂ ਦਿਸ਼ਾ ਨੂੰ ਸਾਈਬਰ ਸੈੱਲ ਦਫ਼ਤਰ 'ਚ ਲਿਆਂਦਾ ਗਿਆ ਹੈ।

disha ravidisha ravi

ਦੱਸਣਯੋਗ ਹੈ ਕਿ ਟੂਲਕਿੱਟ ਮਾਮਲੇ 'ਚ ਗ੍ਰਿਫ਼ਤਾਰ ਦਿਸ਼ਾ ਰਵੀ ਦੀ ਜ਼ਮਾਨਤ 'ਚ ਅੱਜ ਫ਼ੈਸਲਾ ਆ ਸਕਦਾ ਹੈ। ਬੀਤੇ ਦਿਨੀ ਦਿਸ਼ਾ ਰਵੀ ਨੂੰ ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਅਦਾਲਤ ਵਿਚ ਪੇਸ਼ ਕੀਤਾ। ਸੁਣਵਾਈ ਦੌਰਾਨ ਪੁਲਿਸ ਨੇ ਦਿਸ਼ਾ ਰਵੀ ਦੇ ਪੰਜ ਦਿਨ ਦਾ ਰਿਮਾਡ ਮੰਗਿਆ ਪਰ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਿਸ਼ਾ ਰਵੀ ਨੂੰ ਇਕ ਦਿਨ ਦੇ ਪੁਲਿਸ ਰਿਮਾਡ 'ਤੇ ਭੇਜ ਦਿੱਤਾ ਹੈ।

disha ravidisha ravi

ਇਸ ਤੋਂ ਪਹਿਲਾ ਪਿਛਲੀ ਅਦਾਲਤ ਦੌਰਾਨ ਪੁਲਿਸ ਨੇ ਦਿਸ਼ਾ ਰਵੀ ਦਾ ਰਿਮਾਡ ਨਹੀਂ ਸੀ ਮੰਗਿਆ। ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਦਿਸ਼ਾ ਰਵੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੋਬਾਈਲ ਵਿਚ ਜਿਹੜੀ ਵੀ ਜਾਣਕਾਰੀ ਮੌਜੂਦ ਸੀ, ਉਹ ਸਾਰੀ ਪੁਲਿਸ ਕੋਲ ਵੀ ਹੈ। ਇਸ ਸਬੰਧੀ ਅਸੀਂ ਅਦਾਲਤ ਵਿਚ ਅਰਜ਼ੀ ਵੀ ਦਿੱਤੀ ਸੀ। ਦੂਜੇ ਪਾਸੇ ਪੁਲਿਸ ਨੇ ਆਪਣਾ ਪੱਖ ਰਖਦਿਆਂ ਕਿਹਾ ਕਿ ਦਿਸ਼ਾ ਰਵੀ ਨੇ ਸਾਰੇ ਦੋਸ਼ਾਂ ਨੂੰ ਸ਼ਾਤਨੂ-ਨਿਕਿਤਾ ਸਿਰ ਪਾ ਦਿਤਾ ਹੈ, ਇਸ ਲਈ ਸਾਰਿਆਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁਛਗਿੱਛ ਕਰਨੀ ਜ਼ਰੂਰੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement