ਰੂਸ ਨਾਲ ਚੱਲ ਰਹੇ ਵਿਵਾਦ ਦਰਮਿਆਨ ਯੂਕ੍ਰੇਨ ਤੋਂ 242 ਭਾਰਤੀ ਦਿੱਲੀ ਪਹੁੰਚੇ
Published : Feb 23, 2022, 11:33 pm IST
Updated : Feb 23, 2022, 11:33 pm IST
SHARE ARTICLE
image
image

ਰੂਸ ਨਾਲ ਚੱਲ ਰਹੇ ਵਿਵਾਦ ਦਰਮਿਆਨ ਯੂਕ੍ਰੇਨ ਤੋਂ 242 ਭਾਰਤੀ ਦਿੱਲੀ ਪਹੁੰਚੇ

ਨਵੀਂ ਦਿੱਲੀ, 23 ਫ਼ਰਵਰੀ : ਯੂਕ੍ਰੇਨ ਅਤੇ ਰੂਸ ਦੇ ਵਿਚਾਲੇ ਵਧ ਰਹੇ ਤਣਾਅ ਦੇ ਵਿਚਾਲੇ ਏਅਰ ਇੰਡੀਆ ਦਾ ਇਕ ਜਹਾਜ਼ ਪੂਰਬੀ ਯੂਰਪੀ ਦੇਸ਼ਾਂ ਤੋਂ ਕਰੀਬ 242 ਭਾਰਤੀਆਂ ਨੂੰ ਲੈ ਕੇ ਮੰਗਲਵਾਰ ਰਾਤ ਦਿੱਲੀ ਹਵਾਈ ਅੱਡੇ ’ਤੇ ਉਤਰਿਆ। 
ਏਅਰ ਇੰਡੀਆ ਦੀ ਫਲਾਈਟ ਏ. ਆਈ. 1946 ਦੇਰ ਰਾਤ ਕਰੀਬ 11:40 ਮਿੰਟ ’ਤੇ ਇੱਥੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰੀ। ਇਸ ਨੇ ਕੀਵ ’ਚ ਬੋਰਿਸਪਿਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ਾਮ ਕਰੀਬ 6 ਵਜੇ (ਭਾਰਤੀ ਸਮੇਂ ਅਨੁਸਾਰ) ਉਡਾਣ ਭਰੀ ਸੀ।
ਏਅਰਲਾਈਨ ਨੇ ਭਾਰਤੀਆਂ ਨੂੰ ਲਿਆਉਣ ਦੇ ਲਈ ਇਕ ਬੋਇੰਗ 787 ਜਹਾਜ਼ ਚਲਾਇਆ, ਜਿਸ ਨੇ ਸਵੇਰੇ ਯੂਕ੍ਰੇਨ ਦੇ ਲਈ ਉਡਾਣ ਭਰੀ ਸੀ। ਇਸ ਤੋਂ ਇਕ ਦਿਨ ਪਹਿਲਾਂ, ਏਅਰ ਇੰਡੀਆ ਦੀ ਉਡਾਣ ਏ. ਆਈ.-1947 ਨੇ ਨਵੀਂ ਦਿੱਲੀ ਤੋਂ ਭਾਰਤੀ ਸਮੇਂ ਅਨੁਸਾਰ ਕਰੀਬ 7:30 ਵਜੇ ਉਡਾਣ ਭਰੀ ਸੀ, ਜੋ ਯੂਕ੍ਰੇਨ ਵਿਚ ਕੀਵ ਸਥਿਤ ਹਵਾਈ ਅੱਡੇ ’ਤੇ ਦੁਪਹਿਰ ਕਰੀਬ ਤਿੰਨ ਵਜੇ ਪਹੁੰਚੀ। ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਰਾਤ ਲੱਗਭਗ 9:46 ਵਜੇ ਕਿਹਾ ਸੀ ਕਿ ਵੱਖ-ਵੱਖ ਰਾਜਾਂ ਦੇ ਕਰੀਬ 250 ਭਾਰਤੀ ਮੰਗਲਵਾਰ ਰਾਤ ਯੂਕ੍ਰੇਨ ਤੋਂ ਦਿੱਲੀ ਪਹੁੰਚ ਰਹੇ ਹਨ। ਉਨ੍ਹਾਂ ਨੇ ਇਕ ਟਵੀਟ ਵਿਚ ਕਿਹਾ ਸੀ ਕਿ ਯੂਕ੍ਰੇਨ ਤੋਂ ਆਉਣ ਵਾਲੇ ਸਾਰੇ ਭਾਰਤੀਆਂ ਦੀ ਮਦਦ ਲਈ ਆਉਣ ਵਾਲੇ ਦਿਨਾਂ ਵਿਚ ਹੋਰ ਜ਼ਿਆਦਾ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। (ਏਜੰਸੀ)

SHARE ARTICLE

ਏਜੰਸੀ

Advertisement

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM
Advertisement