ਚੋਣਾਂ ਤੋਂ ਬਾਅਦ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਕਾਂਗਰਸ ਨੇ ਕੀਤਾ ਚੰਡੀਗੜ੍ਹ 'ਚ ਮੰਥਨ
Published : Feb 23, 2022, 12:05 pm IST
Updated : Feb 23, 2022, 12:05 pm IST
SHARE ARTICLE
Photo
Photo

PPCC ਪ੍ਰਧਾਨ ਨਵਜੋਤ ਸਿੰਘ ਸਿੱਧੂ ਰਹੇ ਗ਼ੈਰ ਹਾਜ਼ਰ

 

ਚੰਡੀਗੜ੍ਹ : ਪੰਜਾਬ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਚੰਡੀਗੜ੍ਹ 'ਚ ਕਾਂਗਰਸ ਦਾ ਮੰਥਨ ਦੇਖਣ ਨੂੰ ਮਿਲਿਆ। ਜਿਸ ਵਿੱਚ ਸੀਐਮ ਚੰਨੀ ਸਮੇਤ ਕਈ ਮੰਤਰੀ ਨਜ਼ਰ ਆਏ ਪਰ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਗੈਰਹਾਜ਼ਰ ਰਹੇ। ਮੰਥਨ ਦੌਰਾਨ ਕਾਂਗਰਸ ਨੂੰ ਦੋਆਬੇ ਅਤੇ ਮਾਝੇ ਤੋਂ ਸਰਕਾਰ ਦੀ ਵਾਪਸੀ ਦੀ ਉਮੀਦ ਹੈ। ਉਂਜ ਮਾਲਵੇ ਵਿੱਚ ਵਧੀ ਪੋਲਿੰਗ ਕਾਰਨ ਤਣਾਅ ਵੀ ਬਣਿਆ ਹੋਇਆ ਹੈ।

 

 

PHOTOPHOTO

 

ਹੁਣ ਸਭ ਦੀਆਂ ਨਜ਼ਰਾਂ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ 'ਤੇ ਟਿਕੀਆਂ ਹੋਈਆਂ ਹਨ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਸੀਐਮ ਚਰਨਜੀਤ ਚੰਨੀ, ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਪ੍ਰਗਟ ਸਿੰਘ, ਤ੍ਰਿਪਤ ਰਾਜਿੰਦਰ ਬਾਜਵਾ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ ਕੁਝ ਹੋਰ ਵੱਡੇ ਆਗੂ ਨਜ਼ਰ ਆਏ।

 

PHOTOPHOTO

 

ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਇਸ ਗੱਲ ਦਾ ਅੰਦਾਜ਼ਾ ਲਗਾ ਰਹੀ ਹੈ ਕਿ ਦੋਆਬੇ 'ਚ ਕਾਂਗਰਸ ਚੰਗਾ ਪ੍ਰਦਰਸ਼ਨ ਕਰ ਸਕਦੀ ਹੈ। ਇੱਥੇ ਕੁੱਲ 23 ਸੀਟਾਂ ਹਨ, ਜਿਨ੍ਹਾਂ ਵਿੱਚੋਂ ਪਿਛਲੀ ਵਾਰ 15 ਸੀਟਾਂ ਜਿੱਤੀਆਂ ਸਨ। ਇਸ ਵਾਰ ਕਾਂਗਰਸ ਨੂੰ ਇੱਥੋਂ 18 ਤੋਂ 20 ਸੀਟਾਂ ਮਿਲਣ ਦੀ ਉਮੀਦ ਹੈ। ਮਾਝੇ ਵਿੱਚ ਪਿਛਲੀ ਵਾਰ ਕਾਂਗਰਸ ਨੇ 25 ਵਿੱਚੋਂ 22 ਸੀਟਾਂ ਜਿੱਤੀਆਂ ਸਨ। ਇਸ ਵਾਰ ਕਾਂਗਰਸ ਪ੍ਰਦਰਸ਼ਨ ਨੂੰ ਦੁਹਰਾਉਣ ਦੀ ਉਮੀਦ ਕਰ ਰਹੀ ਹੈ।

 

PHOTOPHOTO

 

ਕਾਂਗਰਸ ਨੇ ਪਿਛਲੀ ਵਾਰ ਮਾਲਵੇ ਵਿੱਚ 69 ਵਿੱਚੋਂ 40 ਸੀਟਾਂ ਜਿੱਤੀਆਂ ਸਨ। ਇੱਥੇ ਬੰਪਰ ਵੋਟਿੰਗ ਹੋਈ ਹੈ, ਇਸ ਲਈ ਕਾਂਗਰਸ ਨੂੰ ਹਾਰ ਦੀ ਚਿੰਤਾ ਹੈ। ਹਾਲਾਂਕਿ, ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਭਾਵੇਂ ਉਹ ਪਿਛਲੀ ਵਾਰ ਦੀ ਤਰ੍ਹਾਂ 40 ਸੀਟਾਂ ਨਾ ਜਿੱਤ ਸਕੇ ਪਰ ਕੁਝ ਨਵੀਆਂ ਸੀਟਾਂ ਜਿੱਤ ਸਕਦਾ ਹੈ। ਕਾਂਗਰਸ ਨੂੰ ਉਮੀਦ ਹੈ ਕਿ ਸੀਐਮ ਚੰਨੀ ਦੇ ਕਾਰਨ ਕੁਝ ਐਸਸੀ ਵੋਟ ਬੈਂਕ ਜ਼ਰੂਰ ਉਨ੍ਹਾਂ ਦੇ ਹੱਕ ਵਿੱਚ ਆ ਜਾਵੇਗਾ। ਪਿਛਲੀ ਵਾਰ ਕਾਂਗਰਸ ਨੂੰ 77 ਸੀਟਾਂ ਮਿਲੀਆਂ ਸਨ, ਇਸ ਵਾਰ ਕਾਂਗਰਸ ਦਾ ਧਿਆਨ ਬਹੁਮਤ ਦੇ ਅੰਕੜੇ 59 ਤੱਕ ਪਹੁੰਚਣ 'ਤੇ ਹੈ।

PHOTOPHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM

ਧਾਕੜ ਅਫ਼ਸਰ ਨੇ Akali Dal ਨੂੰ Bye-Bye ਕਹਿ Congress ਕਰ ਲਈ ਜੁਆਇਨ, Raja Warring ਨੇ Dr Lakhbir Singh ਨੂੰ..

06 May 2024 10:33 AM
Advertisement