ਈਵੀਐਮ ਮਸ਼ੀਨਾਂ ਦੀ ਸੁਰੱਖਿਆ ਯਕੀਨੀ ਬਣਾਵੇ ਚੋਣ ਕਮਿਸ਼ਨ : ਰਾਘਵ ਚੱਢਾ
Published : Feb 23, 2022, 7:53 pm IST
Updated : Feb 23, 2022, 7:53 pm IST
SHARE ARTICLE
 Election Commission should ensure the security of EVMs: Raghav Chadha
Election Commission should ensure the security of EVMs: Raghav Chadha

ਸਟ੍ਰਾਂਗ ਰੂਮ ਦੇ ਬਾਹਰ ਅਰਧ ਸੈਨਿਕ ਬਲ ਤਾਇਨਾਤ ਕੀਤੇ ਜਾਣ

 

ਚੰਡੀਗੜ -  ਆਮ ਆਦਮੀ ਪਾਰਟੀ (ਆਪ) ਨੇ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ 'ਆਪ' ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਈਵੀਐਮ ਨਾਲ ਛੇੜਛਾੜ ਹੋਣ ਦੇ ਸ਼ੱਕ ਨੂੰ ਦੂਰ ਕਰਨ ਲਈ ਤਿੰਨ ਪਰਤੀ ਸੁਰੱਖਿਆ ਵਿਵਸਥਾ ਵਿੱਚ ਈਵੀਐਮ ਦੀ ਨਿਗਰਾਨੀ ਕੀਤੀ ਜਾਵੇ।

file photo   

ਰਾਘਵ ਚੱਢਾ ਨੇ ਆਪਣੇ ਪੱਤਰ ਵਿੱਚ ਚੋਣ ਕਮਿਸ਼ਨ ਤੋਂ ਮੰਗ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਲਈ ਵੋਟਾਂ ਪਾਉਣ ਦੀ ਪ੍ਰੀਕਿਰਿਆ ਸ਼ਾਂਤੀਪੂਰਨ ਪੂਰੀ ਹੋ ਗਈ ਹੈ। ਪਰ ਆਮ ਆਦਮੀ ਪਾਰਟੀ ਦੇ ਵੱਖ ਵੱਖ ਉਮੀਦਵਾਰਾਂ ਨੇ ਵੋਟਿੰਗ ਮਸ਼ੀਨਾਂ ਦੀ ਲੋੜੀਂਦੀ ਸੁਰੱਖਿਆ ਨਾ ਹੋਣ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਕਈ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਨਾਂ ਥਾਂਵਾਂ 'ਤੇ ਵੋਟਿੰਗ ਮਸ਼ੀਨਾਂ ਰੱਖੀਆਂ ਗਈਆਂ ਹਨ, ਉਥੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਨਹੀਂ ਹਨ ਅਤੇ ਕਈ ਥਾਂਵਾਂ 'ਤੇ ਸੁਰੱਖਿਆ ਦੇ ਨਾਲ ਨਾਲ ਰੌਸ਼ਨੀ ਦੇ ਵੀ ਲੋੜੀਂਦੇ ਪ੍ਰਬੰਧ ਨਹੀਂ ਹਨ।

file photo     

ਰਾਘਵ ਚੱਢਾ ਨੇ ਮੁੱਖ ਚੋਣ ਅਧਿਕਾਰੀ ਤੋਂ ਚਾਰ ਮੰਗਾਂ ਕੀਤੀਆਂ ਹਨ, ਜਿਨਾਂ ਚੋਂ ਪਹਿਲੀ ਸਟ੍ਰਾਂਗ ਰੂਮ ਦੀ ਤਿੰਨ ਪਰਤੀ ਸਰੱਖਿਆ ਵਿਵਸਥਾ ਵਿੱਚ ਈਵੀਐਮ ਦੀ ਨਿਗਰਾਨੀ ਹੋਵੇ ਅਤੇ ਵਰਤਮਾਨ ਪੁਲੀਸ ਸਮੇਤ ਸਟ੍ਰਾਂਗ ਰੂਮ ਦੇ ਬਾਹਰ ਅਰਧ ਸੁਰੱਖਿਆ ਬਲ ਨਿਯੁਕਤ ਕੀਤੇ ਜਾਣ। ਦੂਜਾ, ਸਟ੍ਰਾਂਗ ਰੂਪ ਦੇ ਅੰਦਰ ਅਤੇ ਬਾਹਰ ਲੋੜੀਂਦੀ ਸੰਖਿਆ 'ਚ ਸੀਸੀਟੀਵੀ ਕੈਮਰੇ ਲਾਏ ਜਾਣ। ਤੀਜਾ ਸਟ੍ਰਾਂਗ ਰੂਮ ਦੇ ਅੰਦਰ ਆਉਣ-  ਜਾਣ ਵਾਲੇ ਵਿਅਕਤੀਆਂ ਨੂੰ ਸੀਸੀਟੀਵੀ ਕੈਮਰਿਆਂ ਵਿੱਚ ਰਿਕਾਰਡ ਕੀਤਾ ਜਾਵੇ ਅਤੇ ਚੌਥਾ ਹਜ਼ਾਰਾਂ ਉਮੀਦਵਾਰਾਂ ਦੀ ਸ਼ੱਕ ਨੂੰ ਦੂਰ ਕਰਨ ਲਈ ਸਾਰੇ ਉਮੀਦਵਾਰਾਂ ਨੂੰ ਸੁਰੱਖਿਆ ਵਿਵਸਥਾ ਦਾ ਆਨਲਾਇਨ ਲਿੰਕ ਪ੍ਰਦਾਨ ਕੀਤਾ ਜਾਵੇ।

file photo       

ਚੱਢਾ ਨੇ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾ, ਜੋ ਭਾਰਤ ਦੇ ਸੰਵਿਧਾਨ ਦੀ ਮੂਲ ਵਿਸ਼ੇਸ਼ਤਾਵਾਂ ਵਿੱਚੋਂ ਇੱਕ ਹੈ, ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਇਸ ਨੂੰ ਪੱਕਾ ਕਰਨਾ ਚੋਣ ਕਮਿਸ਼ਨ ਦਾ ਕਰਤੱਵ ਹੈ। ਆਜ਼ਾਦ ਅਤੇ ਪਾਰਦਰਸ਼ੀ ਚੋਣਾ ਤਾਂ ਹੀ ਸੰਪਨ ਹੋ ਸਕਦੀਆਂ ਹਨ, ਜਦੋਂ ਪੰਜਾਬ ਦੇ ਸਵਾ ਦੋ ਕਰੋੜ ਲੋਕਾਂ ਦੀਆਂ ਭਾਵਨਾਵਾਂ, ਜਿਸ ਈਵੀਐਮ ਵਿੱਚ ਕੈਦ ਹਨ, ਉਹ ਪੂਰੀ ਤਰਾਂ ਸੁਰੱਖਿਅਤ ਹੋਣ।

file photo    

ਆਮ ਆਦਮੀ ਪਾਰਟੀ ਸਮੇਤ ਕਈ ਹੋਰ ਪਾਰਟੀਆਂ ਨੂੰ ਸ਼ੱਕ ਹੈ ਕਿ ਵਰਤਮਾਨ ਸੁਰੱਖਿਆ ਵਿਵਸਥਾ ਵਿੱਚ ਈਵੀਐਮ ਪੂਰੀ ਤਰਾਂ ਸੁਰੱਖਿਅਤ ਨਹੀਂ ਹੋ ਸਕਦਾ ਹੈ। ਇਸ ਲਈ ਚੋਣ ਕਮਿਸ਼ਨ ਈਵੀਐਮ ਦੀ ਸੁਰੱਖਿਆ ਪੱਕੀ ਕਰਨ ਲਈ ਉਨਾਂ ਦੀ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕਰੇ ਅਤੇ ਸਾਰੇ ਉਮੀਦਵਾਰਾਂ ਦੇ ਸ਼ੱਕ ਨੂੰ ਤੁਰੰਤ ਦੂਰ ਕਰੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM

ਤੁਹਾਡਾ ਇਕ-ਇਕ ਵੋਟ ਕਿੰਨਾ ਜ਼ਰੂਰੀ ਹੈ ਦੇਸ਼ ਲਈ? ਖ਼ਾਸ ਪ੍ਰੋਗਰਾਮ ਰਾਹੀਂ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

19 May 2024 10:24 AM

ਵੱਡੇ ਲੀਡਰਾਂ ਨੂੰ ਵਖ਼ਤ ਪਾਉਣ ਲਈ ਚੋਣਾਂ 'ਚ ਖੜ੍ਹ ਗਈ PhD ਪਕੌੜੇ ਵਾਲੀ ਕੁੜੀ, ਕਹਿੰਦੀ - 'ਹਵਾਵਾਂ ਬਦਲ ਦਵਾਂਗੀ!'

19 May 2024 9:57 AM
Advertisement