ਹਾਈਕੋਰਟ ਵੱਲੋਂ ਸਰਕਾਰ ਅਤੇ ਪਟੀਸ਼ਨਕਰਤਾ ਨੂੰ ਜੱਜਮੈਂਟ ਪੇਸ਼ ਕਰਨ ਦੇ ਦਿੱਤੇ ਹੁਕਮ, 25 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ 
Published : Feb 23, 2022, 6:28 pm IST
Updated : Feb 23, 2022, 6:28 pm IST
SHARE ARTICLE
Sauda Sadh
Sauda Sadh

21 ਦਿਨ੍ਹਾਂ ਦੀ ਫਰਲੋ ‘ਤੇ ਰਾਮ ਰਹੀਮ ਆਇਆ ਹੋਇਆ ਜੇਲ੍ਹ ਤੋਂ ਬਾਹਰ

ਚੰਡੀਗੜ੍ਹ: ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿਚ ਡੇਰਾ ਮੁਖੀ ਸੌਦਾ ਸਾਧ ਨੂੰ ਮਿਲੀ ਫਰਲੋ ਦੇ ਮਾਮਲੇ ਵਿਚ ਸੁਣਵਾਈ ਹੋਈ। ਇਸ ਮਾਮਲੇ ਵਿਚ ਹਾਈਕੋਰਟ ਨੇ ਸੁਣਵਾਈ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਅਤੇ ਫਰਲੋ ਵਿਰੁੱਧ ਪਟੀਸ਼ਨਕਰਤਾ ਨੂੰ ਮਾਮਲੇ ਸਬੰਧੀ ਕੁੱਝ ਜੱਜਮੈਂਟਾਂ ਪੇਸ਼ ਕਰੇ। ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 25 ਫਰਵਰੀ ਨੂੰ ਰੱਕੀ ਗਈ ਹੈ। 

file photo 

ਫਰਲੋ ਮਾਮਲੇ ਵਿਚ ਹਰਿਆਣਾ ਸਰਕਾਰ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਆਪਣਾ ਲਿਖਤੀ ਜਵਾਬ ਪੇਸ਼ ਕੀਤਾ ਹੈ। ਇਸ ਮਾਮਲੇ ਵਿਚ ਪਟੀਸ਼ਨਰ ਵੱਲੋਂ ਵਕੀਲ ਗਗਨ ਪ੍ਰਦੀਪ ਸਿੰਘ ਬੱਲ ਨੇ ਦਲੀਲਾਂ ਪੇਸ਼ ਕੀਤੀਆਂ। ਹੁਣ ਹਰਿਆਣਾ ਸਰਕਾਰ ਇਸ ਮਾਮਲੇ ਵਿਚ 25 ਫਰਵਰੀ ਨੂੰ ਦਲੀਲਾਂ ਪੇਸ਼ ਕਰੇਗੀ। ਇਹ ਮਾਮਲਾ ਜਸਟਿਸ ਰਾਜ ਮੋਹਨ ਸਿੰਘ ਦੀ ਅਦਾਲਤ ਵਿਚ ਵਿਚਾਰ ਅਧੀਨ ਹੈ।

ਦੱਸ ਦਈਏ ਕਿ ਸੌਦਾ ਸਾਧ ਨੂੰ ਅਦਾਲਤ ਵੱਲੋਂ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ, ਜਿਸ ਨੂੰ ਖਾਰਜ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਪਟੀਸ਼ਨ ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੇ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਦਾਖ਼ਲ ਕੀਤੀ ਸੀ, ਜਿਸ 'ਤੇ ਅੱਜ ਸੁਣਵਾਈ ਹੋਈ। ਰਾਮ ਰਹੀਮ ਨੂੰ 27 ਫਰਵਰੀ ਤੱਕ ਦੀ ਫਰਲੋ ਦਿੱਤੀ ਹੈ। ਪਰਮਜੀਤ ਸਹੋਲੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਫਰਲੋ ਦੇਣ 'ਤੇ ਸਵਾਲ ਉਠਾਏ ਗਏ ਸਨ।

Sauda SadhSauda Sadh

ਇਸ ਤੋਂ ਪਹਿਲਾਂ ਇਹ ਗੱਲ ਵੀ ਸਾਹਮਣੇ ਆਈ ਸੀ ਕਿ ਹਰਿਆਣਾ ਸਰਕਾਰ ਨੇ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ ਦੱਸ ਕੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਇਸ ਸਬੰਧੀ ਹਰਿਆਣਾ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਉਠਾਏ ਜਾ ਰਹੇ ਹਨ। ਹਾਈਕੋਰਟ ਨੂੰ ਦਿੱਤੀ ਜਾਣਕਾਰੀ ਵਿੱਚ ਹਰਿਆਣਾ ਸਰਕਾਰ ਨੇ ਦੱਸਿਆ ਹੈ ਕਿ ਰਾਮ ਰਹੀਮ ਦੀ ਜਾਨ ਨੂੰ ਖਾਲਿਸਤਾਨੀਆਂ ਤੋਂ ਖ਼ਤਰਾ ਹੈ, ਇਸ ਲਈ ਉਸ ਨੂੰ ਸਖ਼ਤ ਸੁਰੱਖਿਆ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement