136 ਬਟਾਲੀਅਨ ਦੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੈ ਅਗਲੇਰੀ ਜਾਂਚ
ਫਿਰੋਜ਼ਪੁਰ : ਪੰਜਾਬ ਦੇ ਸਰਹੱਦੀ ਇਲਾਕੇ ਫਿਰੋਜ਼ਪੁਰ ਵਿਚ ਭਾਰਤ ਪਾਕਿਸਤਾਨ ਸਰਹੱਦ 'ਤੇ ਫ਼ੌਜ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸਥਿਤ 136 ਬਟਾਲੀਅਨ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਉਕਤ ਵਿਕਤੀ ਪਾਕਿਸਤਾਨ ਵਲੋਂ ਭਾਰਤ ਦੀ ਸਰਹੰਦ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਇਸ ਦੌਰਾਨ ਹੀ 136 ਬਟਾਲੀਅਨ ਦੇ ਮੁਲਾਜ਼ਮਾਂ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਘੁਸਪੈਠੀਏ ਦੀ ਪਛਾਣ ਮੁਹੰਮਦ ਇਰਫਾਨ ਪੁੱਤਰ ਮੁਹੰਮਦ ਸ਼ਰੀਫ ਵਜੋਂ ਹੋਈ ਹੈ ਅਤੇ ਉਹ ਪਿੰਡ ਸਾਹੀਵਾਲ ਦਾ ਰਹਿਣ ਵਾਲਾ ਹੈ।
ਜਦੋਂ ਮੁਹੰਮਦ ਭਾਰਤ ਦੀ ਸਰਹੱਦ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸ ਨੂੰ ਸਰਹੱਦ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਫਿਲਹਾਲ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।