
80 ਫੀਸਦੀ ਬਿਜਲੀ ਬਹਾਲ ਪਹਿਲਾਂ ਹੀ ਹੋ ਚੁੱਕੀ ਹੈ
ਚੰਡੀਗੜ੍ਹ : ਚੰਡੀਗੜ੍ਹ `ਚ ਚੱਲ ਬਿਜਲੀ ਸੰਕਟ ਦਾ ਮਸਲਾ ਹੱਲ ਹੋ ਗਿਆ ਹੈ। ਚੰਡੀਗੜ੍ਹ ਵਿਚ ਕਰੀਬ 2 ਦਿਨਾਂ ਤੋਂ ਬਿਜਲੀ ਨਹੀਂ ਹੈ ਤੇ ਅੱਜ 2 ਦਿਨਾਂ ਬਾਅਦ ਬਿਜਲੀ ਕਾਮਿਆਂ ਨੇ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਣਕਾਰੀ ਦਿਤੀ ਹੈ ਕਿ ਸ਼ਹਿਰ `ਚ ਅੱਜ ਰਾਤੀਂ 10 ਵਜੇ ਤੱਕ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ ਤੇ 80 ਫੀਸਦੀ ਬਿਜਲੀ ਬਹਾਲ ਪਹਿਲਾਂ ਹੀ ਹੋ ਚੁੱਕੀ ਹੈ। ਇਸ ਮਾਮਲੇ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਨੇ ਇਕ ਨਿੱਜੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿ ਉਹ ਚੰਡੀਗੜ੍ਹ ਵਾਸੀਆਂ ਤੋਂ ਮੁਆਫੀ ਮੰਗਦੇ ਹਨ ਕਿਉਂਕਿ ਉਹਨਾਂ ਵੱਲੋਂ 2 ਦਿਨ ਦੀ ਹੜਤਾਲ ਕੀਤੀ ਗਈ
Electricity
ਪਰ ਬਿਜਲੀ ਸਪਲਾਈ ਵਿੱਚ ਵਿਘਨ ਪਾਉਣ ਵਿਚ ਉਹਨਾਂ ਦਾ ਕੋਈ ਹੱਥ ਨਹੀਂ ਹੈ। ਉਹਨਾਂ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪ੍ਰਾਈਵੇਟ ਕੰਪਨੀ ਨਾਲ ਐਲਓਆਈ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਤੱਕ ਨਿੱਜੀਕਰਨ ਬਾਰੇ ਕੋਈ ਫੈਸਲਾ ਨਾ ਲੈਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਮਾਮਲਾ ਸਰਾਸਰ ਮਾਣਹਾਨੀ ਹੈ, ਜਦੋਂ ਇਹ ਮਾਮਲਾ ਹਾਈਕੋਰਟ 'ਚ ਵਿਚਾਰ ਅਧੀਨ ਹੈ ਤਾਂ ਇਸ ਤਰ੍ਹਾਂ ਹੜਤਾਲ 'ਤੇ ਜਾਣਾ ਸਰਾਸਰ ਗਲਤ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਪਹਿਲਾਂ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕੀਤੀ ਜਾਵੇ, ਅਗਲੇ ਹੁਕਮ ਭਲਕੇ ਦਿੱਤੇ ਜਾਣਗੇ।
Chandigarh
ਹਾਈਕੋਰਟ ਨੇ ਕਿਹਾ ਕਿ ਹੜਤਾਲ 'ਤੇ ਜਾਣ ਤੋਂ ਪਹਿਲਾਂ ਚੰਡੀਗੜ੍ਹ 'ਚ ਬਿਜਲੀ ਸਪਲਾਈ ਨੂੰ ਜਾਣਬੁੱਝ ਕੇ ਖ਼ਰਾਬ ਕੀਤਾ ਗਿਆ ਹੈ। ਇਹ ਕਿਸੇ ਨੇ ਨਹੀਂ ਸਗੋਂ ਹੜਤਾਲੀ ਵਰਕਰਾਂ ਨੇ ਕੀਤਾ ਹੈ। ਇਹ ਮਾਮਲਾ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਵੀ ਸਾਹਮਣੇ ਆਇਆ। ਇਹੀ ਕਾਰਨ ਸੀ ਕਿ ਹਾਈਕੋਰਟ ਨੇ ਯੂਨੀਅਨ ਨੂੰ ਸਖ਼ਤ ਫਟਕਾਰ ਲਗਾਈ। ਜਿਸ ਤੋਂ ਬਾਅਦ ਯੂਨੀਅਨ ਤੋਂ ਜਵਾਬ ਮੰਗਿਆ ਗਿਆ ਹੈ।
Electricity
2 ਦਿਨਾਂ ਤੋਂ ਪੂਰੇ ਸ਼ਹਿਰ ਵਿਚ ਬਿਜਲੀ ਗੁੱਲ ਸੀ। ਇਸ ਦੇ ਬਾਵਜੂਦ ਸੈਕਟਰ 28 ਵਿਚ ਸਪਲਾਈ ਨਿਰਵਿਘਨ ਜਾਰੀ ਰਹੀ। ਇਹ ਉਹੀ ਸੈਕਟਰ ਹੈ ਜਿੱਥੇ ਬਿਜਲੀ ਕਰਮਚਾਰੀ ਆਪਣੇ ਪਰਿਵਾਰਾਂ ਸਮੇਤ ਰਹਿੰਦੇ ਹਨ। ਮੰਗਲਵਾਰ ਨੂੰ ਹਾਈ ਕੋਰਟ ਅਤੇ ਸੈਕਟਰ 4, ਜਿੱਥੇ ਜੱਜਾਂ ਦੀ ਰਿਹਾਇਸ਼ ਹੈ, ਉਸ ਦੀ ਬਿਜਲੀ ਵੀ ਚਲੀ ਗਈ। ਜਿਵੇਂ ਹੀ ਹਾਈਕੋਰਟ ਨੇ ਬਿਜਲੀ ਬੰਦ ਹੋਣ ਦਾ ਨੋਟਿਸ ਲਿਆ ਤਾਂ ਸਪਲਾਈ ਬਹਾਲ ਕਰ ਦਿੱਤੀ ਸੀ।