ਬਾਦਲਾਂ ਨੂੰ ਲਾਂਭੇ ਕੀਤੇ ਬਿਨ੍ਹਾਂ ਅਕਾਲੀ ਦਲ ਨਹੀਂ ਬਚਣਾ- ਬੀਬੀ ਜਗੀਰ ਕੌਰ
Published : Feb 23, 2023, 7:59 pm IST
Updated : Feb 23, 2023, 7:59 pm IST
SHARE ARTICLE
Bibi Jagir Kaur
Bibi Jagir Kaur

ਨਸ਼ਿਆਂ ਵਿਰੁੱਧ ਕੀਤੀ ਜਾਂਚ ਦਾ ਲਿਫ਼ਾਫ਼ਾ ਖੋਲ੍ਹਣ ਦੀ ਮੁੱਖ ਮੰਤਰੀ ਨੂੰ ਕੀਤੀ ਅਪੀਲ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਹਾਜ਼ਰ ਬੁਲਾਰਿਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਬਾਦਲਾਂ ਦੇ ਪਵਿਰਵਾਰ ਤੋਂ ਅਜ਼ਾਦ ਕਰਵਾਉਣ ਦਾ ਸੱਦਾ ਦਿੱਤਾ। ਬੀਬੀ ਜਗੀਰ ਕੌਰ ਨੇ ਪੰਜਾਬ ਤੇ ਪੰਥ ਦੇ ਸਿਧਾਂਤਕ ਮਾਮਲਿਆਂ ਨੂੰ ਮੁਖਾਤਿਬ ਕਰਦਿਆਂ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਬਾਦਲਾਂ ਦੇ ਰਾਜ ਵਿਚ ਰੇਤ ਮਾਫੀਆ, ਕੇਬਲ ਮਾਫੀਆ, ਰਿਸ਼ਵਤ ਖੋਰੀ ਅਤੇ ਨਸ਼ਿਆਂ ਦਾ ਕਲੰਕ ਲੱਗਾ ਤੇ ਸਭ ਤੋਂ ਵੱਡਾ ਕਲੰਕ 2015 ਵਿਚ ਬੇਅਦਬੀ ਦਾ ਕਲੰਕ ਲੱਗਾ ਜਿਹੜਾ ਉਦੋਂ ਤੱਕ ਨਹੀਂ ਉਤਰ ਸਕਦਾ ਜਦੋਂ ਤੱਕ ਇੱਕ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਲਾਂਭੇ ਨਹੀਂ ਕੀਤਾ ਜਾਂਦਾ।

ਉਹਨਾਂ ਨੇ ਐਲਾਨ ਕੀਤਾ ਕਿ 3 ਜੂਨ ਨੂੰ ਸੰਤ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ ਬਰਸੀ ‘ਤੇ ਵੱਡਾ ਐਲਾਨ ਕੀਤਾ ਜਾਵੇਗਾ ਤੇ ਉਸ ਤੋਂ ਪਹਿਲਾਂ ਉਹ ਸਾਰੇ ਪੰਜਾਬ ਵਿੱਚ ਲਾਮਬੰਦੀ ਕਰਨਗੇ। ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜਿਹੜੀ ਐਸਟੀਐਫ ਦਾ ਜਾਂਚ ਦਾ ਬੰਦ ਲਿਫਾਫਾ ਹਾਈਕੋਰਟ ਵਿਚ ਪਿਆ ਹੈ, ਉਸ ਨੂੰ ਖੁਲਵਾਇਆ ਜਾਵੇ ਤਾਂ ਜੋ ਉਨ੍ਹਾਂ ਮਾਵਾਂ ਦੇ ਕਾਲਜਿਆਂ ਨੂੰ ਠੰਡ ਪਵੇ ਜਿੰਨ੍ਹਾਂ ਦੀਆਂ ਕੁੱਖਾਂ ਇਨ੍ਹਾਂ ਨਸ਼ਿਆਂ ਕਾਰਨ ਉਜੜੀਆਂ ਹਨ।

ਬੀਬੀ ਜਗੀਰ ਕੌਰ ਨੇ ਕਿਹਾ ਮਾਝੇ ਦੇ ਇੱਕ ਪਰਿਵਾਰ ਕਾਰਨ ਅਕਾਲੀ ਦਲ ਦਾ ਨਾਂਅ ਨਸ਼ਿਆਂ ਕਾਰਨ ਬਦਨਾਮ ਹੋਇਆ। ਅਕਾਲੀ ਦਲ ਨੇ ਨਸ਼ਿਆਂ ਬਾਰੇ ਤਾਂ ਜਾਂਚ ਕੀ ਕਰਨੀ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ‘ਤੇ ਕੋਈ ਕੰਮ ਨਹੀਂ ਕੀਤਾ। ਬੀਬੀ ਜਗੀਰ ਕੌਰ ਨੇ ਹਰਿਆਣਾ ਵਿਚ ਗੁਰਦੁਆਰਿਆਂ 'ਤੇ ਕਬਜ਼ਾ ਕਰਨ ਨੂੰ ਲੈ ਕੇ ਖੱਟਰ ਸਰਕਾਰ ਦੀ ਜਿੱਥੇ ਨਿੰਦਾ ਕੀਤੀ ਉਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਰਗੜੇ ਲਾਏ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਦੋਂ ਸਾਕਾ ਨਨਕਾਣਾ ਸਾਹਿਬ ਦਾ ਦਿਨ ਮਨਾਇਆ ਜਾ ਰਿਹਾ ਸੀ

ਉਦੋਂ ਸ਼੍ਰੋਮਣੀ ਕਮੇਟੀ ਕੋਲੋਂ ਹਰਿਆਣਾ ਦੇ ਗੁਰੂ ਧਾਮ ਖੋਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਦੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੁੱਤਾ ਪਿਆ ਸੀ? ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਰਾਖੀ ਲਈ ਰਾਜਨੀਤਿਕ ਲੜਾਈ ਲੜਨ ਵਾਸਤੇ ਹੀ ਅਕਾਲੀ ਦਲ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰਧਾਮਾਂ ਨੂੰ ਬਚਾਉਣ ਬਾਰੇ ਸੁਖਬੀਰ ਸਿੰਘ ਬਾਦਲ ਦਾ ਹਰ ਪੈਤੜਾਂ ਫੇਲ੍ਹ ਹੋਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਪੰਜਾਬ ਦੇ ਹਰ ਕੋਨੇ ਵਿਚ ਜਾਵੇਗੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲਾਂ ਤੋਂ ਅਜ਼ਾਦ ਕਰਵਾਉਣ ਦਾ ਹੋਕਾ ਦੇਵੇਗੀ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਹਰ ਕੱਢੇ ਗਏ ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸਾਰਾ ਜ਼ੋਰ ਸਿਰਸੇ ਵਾਲੇ ਸਾਧ ਨੂੰ ਬਚਾਉਣ ਲਈ ਲਾ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੇ ਵੀ ਲੀਡਰ ਨੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ,ਸੇਵਾ ਸਿੰਘ ਸੇਖਵਾਂ, ਰਣਜੀਤ ਸਿੰਘ ਬ੍ਰਹਮਪੁਰਾ, ਬੀਬੀ ਜਗੀਰ ਕੌਰ ਸਮੇਤ ਕਿੰਨ੍ਹੇ ਹੋਰ ਆਗੂਆਂ ਨੂੰ ਅਕਾਲੀ ਦਲ ਵਿਚੋਂ ਬਾਹਰ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਥ ਦੀ ਨੁਮਾਇੰਦਾ ਜਮਾਤ ਹੈ ਇਹ ਬਾਦਲਾਂ ਦੀ ਕੋਈ ਨਿੱਜੀ ਜਾਇਦਾਦ ਨਹੀਂ। 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement