ਅੰਮ੍ਰਿਤਪਾਲ ਸਿੰਘ ਦੀ ਪੁਲਿਸ ਪ੍ਰਸ਼ਾਸਨ ਨਾਲ ਬਣੀ ਸਹਿਮਤੀ, ਗ੍ਰਿਫ਼ਤਾਰ ਲਵਪ੍ਰੀਤ ਤੂਫ਼ਾਨ ਨੂੰ ਭਲਕੇ ਕੀਤੇ ਜਾਵੇਗਾ ਰਿਹਾਅ
Published : Feb 23, 2023, 7:13 pm IST
Updated : Feb 23, 2023, 7:13 pm IST
SHARE ARTICLE
Amritpal Singh
Amritpal Singh

ਤੂਫ਼ਾਨ ਸਿੰਘ ਨੂੰ ਨਾਲ ਲੈ ਕੇ ਹੀ ਅਜਨਾਲਾ ਤੋਂ ਜਾਣਗੇ ਅੰਮ੍ਰਿਤਪਾਲ ਸਿੰਘ

ਅਜਨਾਲਾ - ਅੰਮ੍ਰਿਤਪਾਲ ਸਿੰਘ ਅਤੇ ਅਜਨਾਲਾ ਪੁਲਿਸ ਵਿਚਕਾਰ ਸਹਿਮਤੀ ਬਣ ਗਈ ਹੁਣ ਅਜਨਾਲਾ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਇਹ ਭਰੋਸਾ ਦਿੱਤਾ ਗਿਆ ਹੈ ਕਿ ਉਹਨਾਂ ਦੇ ਸਾਥੀ ਲਵਪ੍ਰੀਤ ਤੂਫ਼ਾਨ ਨੂੰ ਭਲਕੇ ਰਿਹਾਅ ਕਰ ਦਿੱਤਾ ਜਾਵੇਗਾ।

- ਪੁਲਿਸ ਅਧਿਕਾਰੀ ਨੇ ਕੀ ਕਿਹਾ
ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਅੰਮ੍ਰਿਤਸਰ ਨੇ ਕਿਹਾ ਕਿ ਜੋ ਸਬੂਤ ਅੰਮ੍ਰਿਤਪਾਲ ਸਿੰਘ ਵੱਲੋਂ ਪੇਸ਼ ਕੀਤੇ ਗਏ ਹਨ, ਉਹਨਾਂ ਮੁਤਾਬਿਕ ਲਵਪ੍ਰੀਤ ਤੂਫ਼ਾਨ ਘਟਨਾ ਵਾਲੀ ਜਗ੍ਹਾ ਮੌਜੂਦ ਨਹੀਂ ਸੀ ਤੇ ਨਾਲ ਜੋ ਪਰਚਾ ਰੱਦ ਕਰਨ ਦੀ ਮੰਗ ਸੀ ਉਸ ਨੂੰ ਜਾਂਚ ਤੋਂ ਬਾਅਦ ਰੱਦ ਕਰ ਦਿੱਤਾ ਜਾਵੇਗਾ। ਮਾਮਲੇ ਦੀ ਜਾਂਚ ਲਈ ਐਸ.ਆਈ.ਟੀ ਬਣਾਈ ਗਈ ਹੈ।

- ਕੀ ਬੋਲਿਆ ਅੰਮ੍ਰਿਤਪਾਲ ਸਿੰਘ 
ਅੰਮ੍ਰਿਤਪਾਲ ਸਿੰਘ ਨੇ ਵੀ ਮੀਡੀਆ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਪੁਲਿਸ ਨੇ ਪ੍ਰੈਸ ਕਾਨਫ਼ਰੰਸ ਵਿਚ ਪਰਚਾ ਰੱਦ ਕਰਨ ਦੀ ਗੱਲ ਕਹੀ ਹੈ ਤੇ ਭਲਕੇ ਤੂਫ਼ਾਨ ਸਿੰਘ ਨੂੰ ਰਿਹਾਅ ਕੀਤਾ ਜਾਵੇਗਾ। ਇਸ ਦੇ ਨਾਲ ਹੀ ਫਿਲਾਹਲ ਇੱਥੇ ਹੀ ਧਰਨਾ ਦਿੱਤਾ ਜਾਵੇਗਾ ਤੇ ਜਿੱਥੇ ਵੀ ਮੋਰਚਾ ਰੁਕੇਗਾ ਉੱਥੇ ਹੀ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪੁਲਿਸ ਪਰਚਾ ਰੱਦ ਕਰਨ ਦੀ ਗੱਲ ਲਿਖਤੀ ਤੌਰ 'ਤੇ ਦੇਵੇਗੀ ਤੇ ਅੱਜ ਵਾਲੇ ਮਾਮਲੇ ਵਿਚ ਵੀ ਪੁਲਿਸ ਕਿਸੇ 'ਤੇ ਪਰਚਾ ਦਰਜ ਨਹੀਂ ਕਰੇਗੀ ਤੇ ਨਾ ਹੀ ਇਸ ਤੋਂ ਬਾਅਦ ਕਿਸੇ ਦੇ ਘਰ 'ਤੇ ਛਾਪੇਮਾਰੀ ਕਰੇਗੀ।

ਇਸ ਸਾਰੇ ਮਾਮਲੇ ਦੀ ਲਿਖਤੀ ਰਿਪੋਰਟ 'ਤੇ ਪੁਲਿਸ ਕਮਿਸ਼ਨਰ ਦੇ ਦਸਤਖ਼ਤ ਹੋਣਗੇ ਤੇ ਤੂਫ਼ਾਨ ਸਿੰਘ ਨੂੰ ਸਵੇਰੇ ਨਾਲ ਲੈ ਕੇ ਹੀ ਇੱਥੋਂ ਜਾਣਗੇ।  ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹਨਾਂ ਦੇ 21 ਸਿੰਘ ਜਖ਼ਮੀ ਹੋਏ ਹਨ ਤੇ ਬਾਕੀ ਜੋ ਥਾਣੇ ਵਿਚ ਬੰਦ ਕੀਤੇ ਹੋਏ ਹਨ ਉਹਨਾਂ ਦੀ ਤਾਂ ਕੋਈ ਗਿਣਤੀ ਨਹੀਂ ਹੈ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਉਹ ਹੁਣ ਅਪਣੇ ਸਿੰਘ ਨੂੰ ਨਾਲ ਲੈ ਕੇ ਹੀ ਇੱਥੋਂ ਕੂਚ ਕਰਨਗੇ ਤੇ ਰਾਤ ਵੇਲੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। 

ਕੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਜਾਣਾ ਸਹੀ 
ਜ਼ਿਕਰਯੋਗ ਹੈ ਕਿ ਅੱਜ ਦੇ ਇਸ ਪ੍ਰਦਰਸ਼ਨ ਦੌਰਾਨ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕ ਅਪਣੇ ਨਾਲ ਪਾਲਕੀ ਸਾਹਿਬ ਵਿਚ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਵੀ ਲੈ ਕੇ ਆਏ ਸਨ ਤੇ ਜਦੋਂ ਉਹ ਅਜਨਾਲਾ ਪੁਲਿਸ ਥਾਣੇ ਕੋਲ ਪਹੁੰਚੇ ਤਾਂ ਨਾਲ ਹੀ ਟਕਰਾਅ ਸ਼ੁਰੂ ਹੋ ਗਿਆ ਤੇ ਪੁਲਿਸ ਤੇ ਅੰਮ੍ਰਿਤਪਾਲ ਦੇ ਸਮਰਥਕਾਂ ਵਿਚ ਝੜਪ ਹੋਈ ਤੇ ਕਈ ਜਖ਼ਮੀ ਵੀ ਹੋਏ। ਇਸ ਦੇ ਨਾਲ ਹੀ ਜੇ ਦੇਖਿਆ ਜਾਵੇ ਤਾਂ ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਸ ਟਕਰਾਅ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਵੀ ਕੋਈ ਮੰਦਭਾਗੀ ਘਟਨਾ ਵਾਪਰ ਸਕਦੀ ਸੀ। 

file photo 

ਦੱਸ ਦਈਏ ਕਿ ਅੱਜ ਅੰਮ੍ਰਿਤਪਾਲ ਸਿੰਘ ਅਪਣੇ ਸਮਰਥਕਾਂ ਨਾਲ ਅਪਣੇ ਸਾਥੀ ਲਵਪ੍ਰੀਤ ਤੂਫ਼ਾਨ ਸਿੰਘ ਦੀ ਰਿਹਾਈ ਲਈ ਅਜਨਾਲਾ ਪੁਲਿਸ ਥਾਣੇ ਪਹੁੰਚੇ ਸਨ। ਜਿੱਥੇ ਉਹਨਾਂ ਦੀ ਪੁਲਿਸ ਨਾਲ ਝੜਪ ਵੀ ਹੋਈ ਤੇ ਕਈ ਜਖ਼ਮੀ ਵੀ ਹੋਏ ਤੇ ਜਖ਼ਮੀਆਂ ਵਿਚ 6 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। 

 

Tags: #punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement