ਕੈਨੇਡਾ ’ਚ ਇਕ ਹੋਰ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Feb 23, 2023, 1:20 pm IST
Updated : Feb 23, 2023, 1:24 pm IST
SHARE ARTICLE
photo
photo

4 ਸਾਲ ਪਹਿਲਾ ਕੈਨੇਡਾ ਗਿਆ ਸੀ ਮ੍ਰਿਤਕ ਨੌਜਵਾਨ

 

ਓਨਟਾਰੀਓ : ਕੈਨੇਡਾ ਤੋਂ ਬਹੁਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ 4 ਸਾਲ ਪਹਿਲਾਂ ਸਟੱਡੀ ਵੀਜੇ 'ਤੇ ਕੈਨੇਡਾ ਗਿਆ ਸੀ ਅਤੇ ਬਰੈਂਪਟਨ ਵਿਖੇ ਰਹਿ ਰਿਹਾ ਸੀ।

ਕੈਨੇਡਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਚੱਠਾ (24) ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ਹਾਈਕੋਰਟ ਦਾ ਵੱਡਾ ਫ਼ੈਸਲਾ, ਮੁਲਾਜ਼ਮਾਂ ਦੀ ਪ੍ਰੋਬੇਸ਼ਨ ਮਿਆਦ ਦੌਰਾਨ ਮਿਲੇਗੀ ਪੂਰੀ ਤਨਖਾਹ ਤੇ ਭੱਤੇ, ਪੰਜਾਬ ਸਰਕਾਰ ਨੂੰ ਦਿੱਤਾ ਹੁਕਮ

ਮ੍ਰਿਤਕ ਨੌਜਵਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੱਠਾ ਨਨਹੇੜਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਚਾਰ ਸਾਲ ਪਹਿਲਾ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਨੌਜਵਾਨ ਦੇ ਮਾਮੇ ਦੇ ਮੁੰਡੇ ਲਵਪ੍ਰੀਤ ਸਿੰਘ ਨੇ ਪਰਿਵਾਰ ਨੂੰ ਮਨਪ੍ਰੀਤ ਦੀ ਮੌਤ ਦੀ ਜਾਣਕਾਰੀ ਦਿੱਤੀ , ਜੋ ਕਿ ਉਸ ਦੇ ਕੋਲ ਰਹਿੰਦਾ ਸੀ। 

ਇਹ ਖ਼ਬਰ ਵੀ ਪੜ੍ਹੋ : ਅੰਬਾਲਾ 'ਚ ਨਸ਼ਾ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਨੂੰ 520 ਗ੍ਰਾਮ ਅਫੀਮ ਸਮੇਤ ਪੁਲਿਸ ਨੇ ਕੀਤਾ ਕਾਬੂ  

ਨੌਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਜਿੱਥੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ, ਉੱਥੇ ਹੀ ਪਿੰਡ 'ਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਚਾਚਾ ਦਲੇਲ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਹਨ। 

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement