ਅਜਨਾਲਾ ਪਹੁੰਚੇ ਅੰਮ੍ਰਿਤਪਾਲ ਤੇ ਸਮਰਥਕਾਂ ਦੀ ਪੁਲਿਸ ਨਾਲ ਝੜਪ, ਕਈ ਪੁਲਿਸ ਮੁਲਾਜ਼ਮ ਜਖ਼ਮੀ
Published : Feb 23, 2023, 3:35 pm IST
Updated : Feb 23, 2023, 4:21 pm IST
SHARE ARTICLE
Clash Between Amritpal Supoters and Police
Clash Between Amritpal Supoters and Police

ਅੰਮ੍ਰਤਪਾਲ ਸਿੰਘ ਨੇ ਪੁਲਿਸ ਨੂੰ 1 ਘੰਟੇ ਦਾ ਸਮਾਂ ਦਿੱਤਾ ਹੈ

ਅਜਨਾਲਾ - 'ਵਾਰਿਸ ਪੰਜਾਬ ਦੇ' ਦੇ ਮੁਖੀ ਅ੍ਰੰਮਿਤਪਾਲ ਸਿੰਘ ਅੱਜ ਅਪਣੇ ਲੱਖਾਂ ਸਮਰਥਕਾਂ ਦੇ ਨਾਲ ਅਜਨਾਲਾ ਪਹੁੰਚੇ ਹਨ ਪਰ ਪੁਲਿਸ ਵੱਲੋਂ ਉਹਨਾਂ ਨੂੰ ਬੈਰੀਕੇਡ ਲਗਾ ਕੇ ਰੋਕਿਆ ਗਿਆ ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਤੇ ਜਥੇਬੰਦੀ ਦੇ ਕਾਰਕੁੰਨਾਂ ਅਤੇ ਪੁਲਿਸ ਵਿਚਾਲੇ ਖੂਨੀ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਅਧਿਕਾਰੀਆਂ ਸਣੇ ਕਈ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। 

ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਗਾਤਾਰ ਤੂਫਾਨ ਤੇ ਇਕ ਹੋਰ ਸਾਥੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਥਾਣੇ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ’ਚ ਅੰਮ੍ਰਿਤਪਾਲ ਦੇ ਸਮਰਥਕ ਮੌਜੂਦ ਹਨ। ਇਸ ਦੇ ਨਾਲ ਹੀ ਇਸ ਮੌਕੇ ਅੰਮ੍ਰਿਤਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਭ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹ ਤਾਂ ਸਾਂਤਮਈ ਤਰੀਕੇ ਨਾਲ ਅਜਨਾਲਾ ਵੱਲ ਕੂਚ ਕਰ ਰਹੇ ਸਨ ਪਰ ਜੇ ਹੁਣ ਉਹਨਾਂ ਦੇ ਸਾਥੀ ਨੂੰ ਰਿਹਾਅ ਨਾ ਕੀਤਾ ਗਿਆ ਤੇ ਪਰਚਾ ਵੀ ਰੱਦ ਨਾ ਹੋਇਆ ਤਾਂ ਪੱਕਾ ਮੋਰਚਾ ਲਗਾਇਆ ਜਾਵੇਗਾ। 

file photo

 

ਦੱਸਿਆ ਜਾ ਰਿਹਾ ਹੈ ਕਿ ਅੰਮ੍ਰਤਪਾਲ ਸਿੰਘ ਨੇ ਪੁਲਿਸ ਨੂੰ 1 ਘੰਟੇ ਦਾ ਸਮਾਂ ਦਿੱਤਾ ਹੈ। ਇਸ ਪੂਰੇ ਘਟਨਾਕ੍ਰਮ ਵਿਚ 6 ਪੁਲਿਸ ਮੁਲਾਜ਼ਮ ਜਖ਼ਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਜਨਾਲਾ ਸਰਕਾਰੀ ਹਸਪਤਾਲ ਦੇ ਐਸਐਮਉ ਨੇ ਮੀਡੀਆ ਨੂੰ ਦੱਸਿਆ ਕਿ ਉਹਨਾਂ ਕੋਲ  ਛੇ ਪੁਲਿਸ ਮੁਲਾਜ਼ਮ ਸਮੇਤ ਐਸਪੀ ਦਿਹਾਤੀ ਜੁਗਰਾਜ ਸਿੰਘ ਜੇਰੇ ਇਲਾਜ ਹਨ ਜਿਹਨਾਂ ਨੂੰ ਅਜਨਾਲਾ ਸਰਕਾਰੀ ਹਸਪਤਾਲ ਤੋਂ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ ਹੈ।

ਦੱਸ ਦਈਏ ਕਿ ਹੈ ਕਿ ਅ੍ਰੰਮਿਤਪਾਲ ਸਿੰਘ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਸ ਦੇ ਖ਼ਿਲਾਫ਼ ਕੀਤੇ ਝੂਠੇ ਕੇਸ ਰੱਦ ਨਾ ਕੀਤੇ ਗਏ ਤਾਂ ਉਹ ਅਜਨਾਲਾ ਵਿਖੇ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰਨਗੇ। ਇਸ ਤੋਂ ਇਲਾਵਾ ਉਸ ਨੇ ਐਲਾਨ ਕੀਤਾ ਸੀ ਕਿ ਜੇਕਰ ਉਸ ਦੇ ਇਕ ਗ੍ਰਿਫ਼ਤਾਰ ਕੀਤੇ ਸਾਥੀ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਤਮ ਸਮਰਮਣ ਕਰ ਦੇਣਗੇ।
 
 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement