CM ਭਗਵੰਤ ਮਾਨ ਵਲੋਂ ਇਨਵੈਸਟ ਪੰਜਾਬ ਦੇ 5ਵੇਂ ਐਡੀਸ਼ਨ ਦੀ ਸ਼ੁਰੂਆਤ, ਦੁਨੀਆ ਭਰ ਦੀਆਂ ਨਾਮਵਰ ਕੰਪਨੀਆਂ ਨੇ ਲਿਆ ਹਿੱਸਾ
Published : Feb 23, 2023, 4:21 pm IST
Updated : Feb 23, 2023, 6:38 pm IST
SHARE ARTICLE
Bhagwant Mann
Bhagwant Mann

ਕਿਹਾ :ਪੰਜਾਬ ਦੀ ਧਰਤੀ ਵਿਚ ਬਹੁਤ ਬਰਕਤ ਹੈ, ਜੋ ਵੀ ਆਉਂਦਾ ਹੈ ਉਸ ਨੂੰ ਘਾਟਾ ਨਹੀਂ ਪੈਂਦਾ

ਸੂਬੇ ਵਿਚ ਉਦਯੋਗਾਂ ਨੂੰ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਉਣ ਦਾ ਦਿੱਤਾ ਸੱਦਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ‘ਇਨਵੈਸਟ ਪੰਜਾਬ ਸਮਿਟ’ ਵੀਰਵਾਰ ਤੋਂ ਮੁਹਾਲੀ ਵਿਚ ਸ਼ੁਰੂ ਹੋ ਗਿਆ ਹੈ। ਦੋ ਰੋਜ਼ਾ ਸੰਮੇਲਨ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਹਨਾਂ ਨੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜ਼ੀਬਿਸ਼ਨ ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ਵਿਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਉਦਯੋਗਾਂ ਨੂੰ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਦੇਸ਼-ਵਿਦੇਸ਼ ਦੀਆਂ ਕੰਪਨੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ। 

Invest Punjab Summit Invest Punjab Summit

ਪੰਜਾਬ ਦੀ ਧਰਤੀ ਵਿਚ ਬਹੁਤ ਬਰਕਤ ਹੈ- ਮੁੱਖ ਮੰਤਰੀ ਭਗਵੰਤ ਮਾਨ

ਉਦਘਾਟਨੀ ਭਾਸ਼ਣ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀ ਮਿਹਨਤੀ ਹਨ ਅਤੇ ਪੰਜਾਬ ਪੰਜ ਦਰਿਆਵਾਂ ਵਾਲਾ ਸੂਬਾ ਹੈ। ਪੰਜਾਬੀਆਂ ਨੇ ਦੁਨੀਆ ਨੂੰ ਵੱਡੇ ਵਿਚਾਰ ਅਤੇ ਸਟਾਰਟਅੱਪ ਦਿੱਤੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਜ਼ੋਮੈਟੋ, ਓਲਾ ਆਦਿ ਦੇ ਨਾਂਅ ਵੀ ਗਿਣਵਾਏ।  ਉਹਨਾਂ ਕਿਹਾ ਕਿ ਪੰਜਾਬ ਵਿਚ ਜੋ ਵੀ ਆਉਂਦਾ ਹੈ ਉਸ ਨੂੰ ਕਦੇ ਵੀ ਘਾਟਾ ਨਹੀਂ ਪੈਂਦਾ, ਪੰਜਾਬ ਦੀ ਧਰਤੀ ਵਿਚ ਬਹੁਤ ਬਰਕਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਤੌਰ 'ਤੇ ਅਜਿਹੇ ਸੰਮੇਲਨਾਂ ਵਿਚ ਸਮਝੌਤਾ ਕਰਨ ਦਾ ਸੱਭਿਆਚਾਰ ਸਿਰਫ ਦਿਖਾਵੇ ਲਈ ਹੁੰਦਾ ਹੈ ਅਤੇ ਜ਼ਮੀਨੀ ਪੱਧਰ 'ਤੇ ਕੁਝ ਵੀ ਸਾਕਾਰ ਨਹੀਂ ਹੁੰਦਾ। ਪੰਜਾਬ ਸਾਰਿਆਂ ਦਾ ਢਿੱਡ ਭਰਦਾ ਹੈ। ਉਹਨਾਂ ਕਿਹਾ ਕਿ ਜੋ ਉਦਯੋਗ ਪੰਜਾਬ ਦੇ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਵਿਚ ਤਰਜੀਹ ਦੇਣਗੇ, ਉਹਨਾਂ ਨੂੰ ਸਸਤੀ ਬਿਜਲੀ ਦੇ ਨਾਲ-ਨਾਲ ਹੋਰ ਮਾਮਲਿਆਂ ਵਿਚ ਵੀ ਪਹਿਲ ਦਿੱਤੀ ਜਾਵੇਗੀ।

10-15 ਦਿਨ ਵਿਚ ਪੂਰੀ ਹੋਵੇਗੀ CLU ਪ੍ਰਕਿਰਿਆ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਹਿਲਾਂ ਵੀ ਵਪਾਰੀ ਪੰਜਾਬ ਵਿਚ ਉਦਯੋਗ ਲਗਾਉਣਾ ਚਾਹੁੰਦੇ ਸਨ ਪਰ ਉਦਯੋਗ ਲਗਾਉਣ ਲਈ ਸ਼ਰਤਾਂ ਬਹੁਤ ਸਖ਼ਤ ਸਨ। ਜ਼ਮੀਨ ਦੇ ਤਬਾਦਲੇ (CLU) ਵਿਚ ਛੇ ਮਹੀਨੇ ਤੋਂ ਡੇਢ ਸਾਲ ਦਾ ਸਮਾਂ ਲੱਗ ਜਾਂਦਾ ਸੀ। ਜਿਸ ਕਾਰਨ ਉਹ ਵਾਪਸ ਪਰਤ ਜਾਂਦੇ ਸਨ ਪਰ ਹੁਣ ਅਜਿਹਾ ਨਹੀਂ ਹੋਵੇਗਾ। ਹੁਣ 10 ਤੋਂ 15 ਦਿਨਾਂ ਵਿਚ ਇੰਡਸਟਰੀ ਲਈ ਜ਼ਮੀਨ ਉਪਲਬਧ ਕਰਵਾ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ CLU ਲਈ ਗ੍ਰੀਨ ਸਟੈਂਪ ਪੇਪਰ ਲਿਆਂਦੇ ਹਨ।

Invest Punjab Summit Invest Punjab Summit

ਜੇਕਰ ਕੋਈ ਪੰਜਾਬ ਵਿਚ ਉਦਯੋਗ ਲਗਾਉਣਾ ਚਾਹੁੰਦਾ ਹੈ ਤਾਂ ਉਸ ਦੇ ਅਪਲਾਈ ਕਰਦਿਆਂ ਹੀ ਜੰਗਲਾਤ ਵਿਭਾਗ ਅਤੇ ਸਬੰਧਤ ਵਿਭਾਗ ਸਾਈਟ ਦੀ ਜਾਂਚ ਦੀ ਪ੍ਰਕਿਰਿਆ ਨੂੰ ਪੂਰਾ ਕਰੇਗਾ। 10-15 ਦਿਨਾਂ ਦੇ ਅੰਦਰ ਕਾਰੋਬਾਰੀ ਨੂੰ ਗ੍ਰੀਨ ਸਟੈਂਪ ਪੇਪਰ ਦੇ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਉਹ ਉਸ ਅਨੁਸਾਰ ਆਪਣਾ ਕਾਰੋਬਾਰ ਸਥਾਪਤ ਕਰ ਸਕੇਗਾ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਗ੍ਰੀਨ ਸਟੈਂਪ ਪੇਪਰ ਲੈਣ ਲਈ ਥੋੜ੍ਹਾ ਹੋਰ ਖਰਚਾ ਹੋ ਸਕਦਾ ਹੈ ਪਰ ਇਹ ਪ੍ਰਕਿਰਿਆ ਇੰਨੀ ਜਲਦੀ ਪੂਰੀ ਕੀਤੀ ਜਾਵੇਗੀ ਕਿ ਕਾਰੋਬਾਰੀ ਨੂੰ ਪਤਾ ਵੀ ਨਹੀਂ ਲੱਗੇਗਾ ਕਿ ਉਸ ਦਾ ਸਾਰਾ ਕੰਮ ਕਦੋਂ ਪੂਰਾ ਹੋ ਜਾਵੇਗਾ।

ਉਦਯੋਗ ਵਿਚ ਪੰਜਾਬ ਸਭ ਤੋਂ ਅੱਗੇ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਵੀਆਂ ਚੀਜ਼ਾਂ, ਤਕਨਾਲੋਜੀ ਅਤੇ ਵਿਚਾਰਾਂ ਨੂੰ ਤੇਜ਼ੀ ਨਾਲ ਅਪਣਾ ਰਿਹਾ ਹੈ। ਪਹਿਲਾਂ ਪੰਜਾਬ ਵਿਚ ਇਕ ਹੀ ਕੌਮੀ ਮਾਰਗ ਸੀ ਅਤੇ ਸਾਰੇ ਉਦਯੋਗ ਇਸ ਦੇ ਆਲੇ-ਦੁਆਲੇ ਸਥਿਤ ਸਨ। ਅੱਜ ਪੰਜਾਬ ਦੇ ਹਰ ਹਿੱਸੇ ਵਿਚ ਰੇਲ ਤੋਂ ਹਵਾਈ ਅਤੇ ਸੜਕੀ ਸੰਪਰਕ ਹੈ। ਇੱਥੇ 4-4 ਰਾਸ਼ਟਰੀ ਰਾਜਮਾਰਗ ਬਣਾਏ ਗਏ ਹਨ। 4 ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਅੱਡੇ ਚਾਲੂ ਹਨ। ਬਹੁਤ ਜਲਦ ਲੁਧਿਆਣਾ ਦਾ ਹਲਵਾਰਾ ਹਵਾਈ ਅੱਡਾ ਵੀ ਸ਼ੁਰੂ ਹੋ ਜਾਵੇਗਾ। ਉਹਨਾਂ ਕਿਹਾ ਕਿ ਲੁਧਿਆਣਾ ਨੂੰ ਮਿੰਨੀ ਮਾਨਚੈਸਟਰ ਕਿਹਾ ਜਾਂਦਾ ਹੈ। ਪੰਜਾਬ ਟਰੈਕਟਰ ਬਣਾਉਣ ਵਾਲਾ ਸਭ ਤੋਂ ਵੱਡਾ ਸੂਬਾ ਹੈ। ਜਲੰਧਰ ਵਿਚ ਸਪੋਰਟਸ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕਰਦਿਆਂ ਕਿਹਾ ਉਹਨਾਂ ਕਿਹਾ ਕਿ ਜਲੰਧਰ ਨੂੰ ਸਪੋਰਟਸ ਹੱਬ ਵਜੋਂ ਜਾਣਿਆ ਜਾਂਦਾ ਹੈ। ਦੇਸ਼ ਦੇ ਖੇਡਾਂ ਦੇ ਸਮਾਨ ਦਾ 75% ਉਤਪਾਦਨ ਪੰਜਾਬ ਵਿਚ ਹੁੰਦਾ ਹੈ। ਪੰਜਾਬ ਸਾਈਕਲ ਬਣਾਉਣ ਵਿਚ ਵੀ ਸਭ ਤੋਂ ਅੱਗੇ ਹੈ। ਪੰਜਾਬ ਸਰਕਾਰ ਨਵੀਂ ਸਨਅਤੀ ਨੀਤੀ ਲੈ ਕੇ ਆਈ ਹੈ। ਇਸ ਨੀਤੀ ਨੂੰ ਬਣਾਉਣ ਤੋਂ ਪਹਿਲਾਂ ਸਾਰੇ ਛੋਟੇ-ਵੱਡੇ ਕਾਰੋਬਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਸੀ ਅਤੇ ਨੀਤੀ ਵਿਚ 90% ਸੁਝਾਅ ਸਿਰਫ਼ ਕਾਰੋਬਾਰੀਆਂ ਦੇ ਹਨ।  

ਇਹਨਾਂ ਨਾਮਵਰ ਕੰਪਨੀਆਂ ਨੇ ਲਿਆ ਹਿੱਸਾ

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਜਲਦੀ ਹੀ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਇਸ ਦੌਰਾਨ ਉਹਨਾਂ ਨੇ ਐਚ.ਐਮ.ਈ.ਐਲ ਬਠਿੰਡਾ, ਆਈ.ਟੀ.ਸੀ., ਪਲਕਸ਼ਾ ਯੂਨੀਵਰਸਿਟੀ, ਈ.ਐਸ.ਆਰ ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂਕੇ ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਿਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ, ਆਈ.ਆਈ.ਟੀ. ਰੋਪੜ, ਟੈਕਨਾਲੋਜੀ ਬਿਜ਼ਨਸ ਇਨਕਿਊਬੇਸ਼ਨ ਫਾਊਂਡੇਸ਼ਨ, ਨਾਨੋਕ੍ਰਿਤੀ ਪ੍ਰਾਈਵੇਟ ਲਿਮਟਿਡ, ਐਡਿਥ ਹੈਲਥਕੇਅਰ, ਡਾਕਟਰਸ ਸਾਫਟਵੇਅਰ ਸਟਾਰਟਅੱਪ ਪੰਜਾਬ, ਮੈਸਰਜ਼ ਬਲੈਕ ਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ, ਐਗਨੈਕਸਟ ਬੀ.ਜੀ. ਇਨੋਵਾਟੈਕ, ਹੋਲੋਕਿਤਾਬ ਟੈਕਨਾਲੋਜੀਜ਼, ਵਿਸ਼ਵਾਜ਼ ਏ.ਆਈ. ਪ੍ਰਾਈਵੇਟ ਲਿਮਟਿਡ, ਬ੍ਰਿਊ ਥੈਰਾਪਿਊਟਿਕਸ ਪ੍ਰਾਇਵੇਟ ਲਿਮਟਿਡ, ਕਿਲਡੇ ਪ੍ਰਾਇਵੇਟ ਲਿਮਟਿਡ, ਸਾਈਬਰਹਾਕਸ ਇੰਟੈਲੀਜੈਂਸ ਸਰਵਿਸਿਜ਼, ਐਲ.ਐਲ.ਪੀ. ਲੋਕਲ ਵੈਂਚਰਜ਼ ਪ੍ਰਾਈਵੇਟ ਲਿਮਟਿਡ, ਨਿਰਵਿਘਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਕੇ.ਸੀ.ਐਸ.ਏ.ਡੀ. ਲਾਈਟਸ (ਇੰਡੀਆ) ਪ੍ਰਾਈਵੇਟ ਲਿਮਟਿਡ, ਜੇ.ਕੇ. ਪੇਪਰਜ਼, ਨੈਸਲੇ ਇੰਡੀਆ ਲਿਮਟਿਡ ਅਤੇ ਪ੍ਰਦਰਸ਼ਨੀ ਵਿਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਦਾ ਧੰਨਵਾਦ ਕੀਤਾ।

Bhagwant MannBhagwant Mann

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਇਨਵੈਸਟ ਪੰਜਾਬ ਸੰਮੇਲਨ ਦੌਰਾਨ ਸੂਬੇ ਦੇ ਉੱਘੇ ਕਾਰੋਬਾਰੀਆਂ ਦੀ ਵਿਦੇਸ਼ੀ ਡੈਲੀਗੇਟਾਂ ਨਾਲ ਸਿੱਧੀ ਗੱਲਬਾਤ ਹੋਵੇਗੀ। ਇਸ ਨਾਲ ਤਕਨੀਕੀ ਪਹਿਲੂਆਂ ਤੋਂ ਇਲਾਵਾ ਉਦਯੋਗ ਦੇ ਵਿਕਾਸ ਵਿਚ ਮਦਦ ਮਿਲਣ ਦੀ ਉਮੀਦ ਹੈ। ਪੰਜਾਬ ਸਰਕਾਰ ਵੱਲੋਂ ਵੀ ਕਾਰੋਬਾਰੀਆਂ ਲਈ ਸੁਖਾਵਾਂ ਮਾਹੌਲ ਸਿਰਜਣ ਦਾ ਲਗਾਤਾਰ ਦਾਅਵਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਹਨ ਕਿ ਇਨਵੈਸਟ ਪੰਜਾਬ ਸਮਿਟ ਵਿਚ ਸ਼ਾਮਲ ਹੋਣ ਵਾਲੇ ਦੇਸ਼-ਵਿਦੇਸ਼ ਦੇ ਕਾਰੋਬਾਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੁਲਿਸ ਵੱਲੋਂ ਵੀ ਸੰਮੇਲਨ ਵਾਲੀ ਥਾਂ ਦੇ ਆਲੇ-ਦੁਆਲੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਾਨੂੰਨ ਵਿਵਸਥਾ ਨੂੰ ਲੈ ਕੇ ਕੋਈ ਸਮੱਸਿਆ ਨਾ ਆਵੇ। ਮੁਹਾਲੀ ਦੇ ਅਧਿਕਾਰੀਆਂ ਤੋਂ ਇਲਾਵਾ ਕਈ ਹੋਰ ਜ਼ਿਲ੍ਹਿਆਂ ਦੇ ਐਸਪੀ ਪੱਧਰ ਦੇ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ।

ਪੰਜਾਬ ਸਰਕਾਰ ਨੂੰ ਆਪਣੇ ਪਹਿਲੇ ਨਿਵੇਸ਼ਕ ਸੰਮੇਲਨ ਤੋਂ ਸੂਬੇ ਲਈ ਕਰੋੜਾਂ ਰੁਪਏ ਦੇ ਵੱਡੇ ਪ੍ਰਾਜੈਕਟ ਮਿਲਣ ਦੀ ਆਸ ਹੈ। ਸੰਮੇਲਨ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਮੁੱਖ ਸਕੱਤਰ ਪੰਜਾਬ ਵੀਕੇ ਜੰਜੂਆ ਮੰਚ 'ਤੇ ਮੌਜੂਦ ਸਨ। ਇਹਨਾਂ ਤੋਂ ਇਲਾਵਾ 'ਆਪ' ਦੇ ਸਾਰੇ ਵਿਧਾਇਕ ਅਤੇ ਉਦਯੋਗਪਤੀ ਸਟੇਜ ਦੇ ਸਾਹਮਣੇ ਕੁਰਸੀਆਂ 'ਤੇ ਬੈਠੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰ ਚੁੱਕੇ ਹਨ ਕਿ ਉਹਨਾਂ ਦੀ ਸਰਕਾਰ ਬਣਨ ਤੋਂ ਬਾਅਦ 10 ਮਹੀਨਿਆਂ ਵਿਚ ਪੰਜਾਬ ਵਿਚ 38 ਹਜ਼ਾਰ 175 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਿਆ ਹੈ। ਉਹਨਾਂ ਦਾਅਵਾ ਕੀਤਾ ਇਸ ਜ਼ਰੀਏ 2 ਲੱਖ 43 ਹਜ਼ਾਰ 248 ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਇਹਨਾਂ ਵਿਚੋਂ ਜ਼ਿਆਦਾਤਰ ਨਿਵੇਸ਼ ਰੀਅਲ ਅਸਟੇਟ, ਹਾਊਸਿੰਗ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿਚ ਆਇਆ ਹੈ। ਸਰਕਾਰ ਸਿਰਫ ਇਹਨਾਂ ਸੈਕਟਰਾਂ ਵਿਚ ਹੀ 1 ਲੱਖ 22 ਹਜ਼ਾਰ 225 ਪੰਜਾਬੀਆਂ ਨੂੰ ਰੁਜ਼ਗਾਰ ਮਿਲਣ ਦਾ ਦਾਅਵਾ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement