ਰਿਸ਼ਤੇਦਾਰ ਤਾਰ-ਤਾਰ: ਸ਼ਰਾਬੀ ਚਾਚੇ ਨੇ ਰਿਸ਼ਤੇਦਾਰ ਨਾਲ ਮਿਲ ਕੇ ਭਤੀਜੇ ਨੂੰ ਨਹਿਰ 'ਚ ਸੁੱਟਿਆ, ਮੌਤ

By : GAGANDEEP

Published : Feb 23, 2023, 9:29 am IST
Updated : Feb 23, 2023, 3:14 pm IST
SHARE ARTICLE
 Drunken uncle threw nephew into canal, death
Drunken uncle threw nephew into canal, death

ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

 

ਮਾਛੀਵਾੜਾ ਸਾਹਿਬ : ਮਾਛੀਵਾੜਾ ਸਾਹਿਬ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਚਾਚੇ ਨੇ ਰਿਸ਼ਤੇਦਾਰ ਨਾਲ ਮਿਲ ਕੇ ਭਤੀਜੇ ਬੰਟੀ ਵਾਸੀ ਸਮਰਾਲਾ ਨੂੰ ਨਹਿਰ 'ਚ ਸੁੱਟ ਕੇ ਮਾਰ ਦਿੱਤਾ। ਮਾਛੀਵਾੜਾ ਪੁਲਿਸ ਕੋਲ ਰਾਮਜੀ ਦਾਸ ਵਾਸੀ ਪਿੰਡ ਪਵਾਤ ਨੇ ਬਿਆਨ ਦਰਜ ਕਰਵਾਏ ਕਿ ਉਹ ਮਜ਼ਦੂਰੀ ਕਰਦਾ ਹੈ ਅਤੇ ਨਹਿਰ ਕਿਨਾਰੇ ਖੇਤਾਂ 'ਚ ਫ਼ਸਲ ਨੂੰ ਪਾਣੀ ਲਗਾ ਰਿਹਾ ਸੀ ਕਿ ਉਸ ਨੂੰ ਕਿਸੇ ਵਿਅਕਤੀ ਨੇ ਆ ਕੇ ਦੱਸਿਆ ਕਿ ਪੁਲ ਨਹਿਰ ਪਵਾਤ ਨੇੜੇ ਹੀ ਤਿੰਨ ਵਿਅਕਤੀ ਜਿਨ੍ਹਾਂ ਨੇ ਸ਼ਰਾਬ ਪੀਤੀ ਹੋਈ ਹੈ, ਉਹ ਆਪਸ ਵਿਚ ਝਗੜਾ ਕਰ ਰਹੇ ਹਨ।

ਇਹ ਵੀ ਪੜ੍ਹੋ :  ਗੁਰੂਗ੍ਰਾਮ 'ਚ ਗੁੰਡਾਗਰਦੀ, 3 ਬਾਈਕ ਸਵਾਰ ਬਦਮਾਸ਼ਾਂ ਨੇ ਕੈਬ ਡਰਾਈਵਰ ਨੂੰ ਗੋਲੀਆਂ ਨਾਲ ਭੁੰਨਿਆ

ਜਦੋਂ ਉਸ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ 2 ਵਿਅਕਤੀ ਜਿਨ੍ਹਾਂ ਨੇ ਇਕ ਨੌਜਵਾਨ ਨੂੰ ਲੱਤਾਂ, ਬਾਹਾਂ ਤੋਂ ਫੜਿਆ ਹੋਇਆ ਸੀ, ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਨਹਿਰ 'ਚ ਸੁੱਟ ਦਿੱਤਾ। ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਨੌਜਵਾਨ ਨਹਿਰ 'ਚ ਰੁੜ੍ਹ ਗਿਆ। ਉਸ ਨੇ ਨੌਜਵਾਨ ਦੇ ਬਚਾਅ ਲਈ ਬਹੁਤ ਰੌਲਾ ਪਾਇਆ ਪਰ ਕਿਸੇ ਨੂੰ ਤੈਰਨਾ ਨਹੀਂ  ਆਉਂਦਾ ਸੀ ਜਿਸ ਕਾਰਨ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਇਹ ਵੀ ਪੜ੍ਹੋ :  ਐਕਸਾਈਜ਼ ਵਿਭਾਗ 'ਚ ਤਾਇਨਾਤ ਹੈੱਡ ਕਾਂਸਟੇਬਲ ਜਸਵੰਤ ਸਿੰਘ ਨੇ ਕੀਤੀ ਖ਼ੁਦਕੁਸ਼ੀ

ਨੌਜਵਾਨ ਨੂੰ ਨਹਿਰ 'ਚ ਸੁੱਟਣ ਵਾਲਿਆਂ ਦੀ ਪਛਾਣ ਬੱਲੀ ਵਾਸੀ ਸਮਰਾਲਾ ਤੇ ਰਿਸ਼ਤੇਦਾਰ ਰਵੀ ਵਜੋਂ ਹੋਈ।  ਨੌਜਵਾਨ ਬੰਟੀ ਦੀ ਲਾਸ਼ ਬਰਾਮਦ ਹੋ ਗਈ ਜਿਸ ਨੂੰ ਪੁਲਿਸ ਨੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਥਾਣਾ ਮੁਖੀ ਇੰਸਪੈਕਟਰ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਕਤਲ ਕਰਨ ਦੇ ਕਥਿਤ ਦੋਸ਼ ਹੇਠ ਪੁਲਿਸ ਨੇ ਉਕਤ ਦੋਵਾਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਗ੍ਰਿਫ਼ਤਾਰ ਕਰ ਲਿਆ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement