ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ: ਕੈਪਟਨ ਅਮਰਿੰਦਰ
Published : Feb 23, 2023, 7:42 pm IST
Updated : Feb 23, 2023, 7:42 pm IST
SHARE ARTICLE
Captain Amarinder Singh
Captain Amarinder Singh

ਕੇਂਦਰ ਦਾ ਧਿਆਨ ਦਿਵਾਉਂਦੇ ਹੋਏ ਕਿਹਾ ਕਿ ਇਸ ਦੇ ਪੰਜਾਬ 'ਤੇ ਗੰਭੀਰ ਸੁਰੱਖਿਆ ਪ੍ਰਭਾਵ ਪੈਣਗੇ 

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜਨਾਲਾ ਦੀ ਘਟਨਾ 'ਤੇ ਚਿੰਤਾ ਪ੍ਰਗਟਾਈ ਹੈ, ਜੋ ਕਿ ਅੰਮ੍ਰਿਤਪਾਲ ਸਿੰਘ ਤੇ ਉਹਨਾਂ ਦੇ ਸਮਰਥਕ ਪੁਲਿਸ ਸਟੇਸ਼ਨ ਅਜਨਾਲਾ ਪਹੁੰਚੇ ਸਨ। ਉੱਥੇ ਉਹਨਾਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ ਤੇ ਕਈ ਪੁਲਿਸ ਮੁਲਾਜ਼ਮ ਜਖ਼ਮੀ ਵੀ ਹੋਏ ਸਨ। ਇਸ ਸਬੰਧੀ ਕੈਪਟਨ ਅਮਰਿੰਦਰ ਨੇ ਕਿਹਾ, “ਇਹ ਨਾ ਸਿਰਫ਼ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣਾ ਹੈ, ਸਗੋਂ ਇਸ ਤੋਂ ਵੀ ਵੱਧ ਗੰਭੀਰ ਹੈ”, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਘਟਨਾ ਦੇ ਸੂਬੇ ਅਤੇ ਦੇਸ਼ ਲਈ ਗੰਭੀਰ ਸੁਰੱਖਿਆ ਪ੍ਰਭਾਵ ਹਨ।

ਭਾਜਪਾ ਦੇ ਸੀਨੀਅਰ ਆਗੂ ਨੇ ਇਸ ਘਟਨਾ ਵੱਲ ਕੇਂਦਰ ਸਰਕਾਰ ਦਾ ਧਿਆਨ ਦਿਵਾਉਂਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿਚ ਇੱਕ ਖਾਸ ਨਮੂਨਾ ਹੈ, ਜੋ ਕੌਮੀ ਸੁਰੱਖਿਆ ਲਈ ਚੰਗਾ ਨਹੀਂ ਹੈ। "ਖਾਸ ਤੌਰ 'ਤੇ ਜਦੋਂ ਪਾਕਿਸਤਾਨ ਅਜਿਹੀ ਸਥਿਤੀ ਨੂੰ ਹੱਲਾਸ਼ੇਰੀ ਦੇਣ ਅਤੇ ਇਸ ਦਾ ਸ਼ੋਸ਼ਣ ਕਰਨ ਲਈ ਤਿਆਰ ਹੈ। ਉਹਨਾਂ ਨੇ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਯੋਗਤਾ 'ਤੇ ਸਵਾਲ ਚੁੱਕੇ। 

ਕੈਪਟਨ ਅਮਰਿੰਦਰ ਨੇ ਪਵਿੱਤਰ ਗੁਰੂ ਗ੍ਰੰਥ ਸਾਹਿਬ ਨੂੰ ਪ੍ਰਦਰਸ਼ਨ ਵਾਲੀ ਥਾਂ 'ਤੇ ਲਿਜਾਣ ਦੇ ਮਕਸਦ 'ਤੇ ਵੀ ਸਵਾਲ ਚੁੱਕੇ ਹਨ, ਜਿਸ ਨੂੰ ਉਨ੍ਹਾਂ ਨੇ ਕਿਹਾ ਕਿ ਸਵੀਕਾਰਯੋਗ ਨਹੀਂ ਹੈ। ਸਾਬਕਾ ਮੁੱਖ ਮੰਤਰੀ ਨੇ ਥਾਣੇ ਦਾ ਘਿਰਾਓ ਕਰਨ ਵਾਲਿਆਂ ਨਾਲ ਨਜਿੱਠਣ ਲਈ ਪੁਲਿਸ ਵੱਲੋਂ ਵਰਤੀ ਗਈ ਸੰਜਮ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਹਾਲਾਂਕਿ ਸਥਿਤੀ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ ਹੈ, ਪਰ ਉਸੇ ਸਮੇਂ ਕਾਨੂੰਨ ਨੂੰ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ।  


 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement