
ਵਿਜੀਲੈਂਸ ਨੂੰ ਰਿਮੇਸ਼ ਗਰਗ ਦਾ ਮਿਲਿਆ ਇਕ ਦਿਨ ਦਾ ਰਿਮਾਂਡ
ਬਠਿੰਡਾ: ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਸ ਮਗਰੋਂ ਉਹਨਾਂ ਨੂੰ ਬਠਿੰਡਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਧਾਇਕ ਨੂੰ 27 ਫਰਵਰੀ ਤੱਕ ਵਿਜੀਲੈਂਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਨਵਾਜ਼ ਨੇ ਪੈਸੇ ਦੇ ਕੇ ਹਾਊਸ ਹੈਲਪਰ ਦੇ ਬਿਆਨ ਬਦਲੇ, ਸਕੇ ਭਰਾ ਨੇ ਨਵਾਜ਼ੂਦੀਨ ਸਿੱਦੀਕੀ 'ਤੇ ਲਗਾਏ ਦੋਸ਼
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਿਸ਼ਵਤ ਕਾਂਡ ਮਾਮਲੇ ਨੂੰ ਲੈ ਕੇ ਬਠਿੰਡਾ (ਦਿਹਾਤੀ) ਤੋਂ ‘ਆਪ’ ਵਿਧਾਇਕ ਅਮਿਤ ਰਤਨ ਖਿਲਾਫ਼ ਕਾਰਵਾਈ ਨੂੰ ਹਰੀ ਝੰਡੀ ਦੇਣ ਮਗਰੋਂ ਇਹ ਗ੍ਰਿਫ਼ਤਾਰੀ ਹੋਈ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਵੱਲੋਂ ਰਿਸ਼ਵਤ ਕਾਂਡ ਨਾਲ ਸਬੰਧਤ ‘ਕਾਲ ਰਿਕਾਰਡਿੰਗ’ ਫੋਰੈਂਸਿਕ ਜਾਂਚ ਲਈ ਮੁਹਾਲੀ ਭੇਜਿਆ ਗਿਆ ਸੀ, ਜਿੱਥੋਂ ਕਾਲ ਵਿਚਲੀ ਆਵਾਜ਼ ਵਿਧਾਇਕ ਅਮਿਤ ਰਤਨ ਦੀ ਹੋਣ ਬਾਰੇ ਪੁਸ਼ਟੀ ਹੋ ਗਈ ਹੈ। ਮੁੱਖ ਮੰਤਰੀ ਨੇ ਲੈਬ ਰਿਪੋਰਟ ਮਗਰੋਂ ਵਿਜੀਲੈਂਸ ਨੂੰ ਵਿਧਾਇਕ ਖ਼ਿਲਾਫ਼ ਫੌਰੀ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ।
ਇਹ ਵੀ ਪੜ੍ਹੋ: ਜੇਲ੍ਹ 'ਚ ਬੰਦ ਸੁਕੇਸ਼ ਚੰਦਰਸ਼ੇਖਰ ਕੋਲੋਂ ਡੇਢ ਲੱਖ ਰੁਪਏ ਦੀਆਂ ਚੱਪਲਾਂ, 80 ਹਜ਼ਾਰ ਦੀ ਜੀਨਸ ਬਰਾਮਦ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਸਾਥੀ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਇਸ ਦੌਰਾਨ ਸ਼ਿਕਾਇਤਕਰਤਾ ਨੇ ਵਿਧਾਇਕ ਅਮਿਤ ਰਤਨ 'ਤੇ ਵੀ ਰਿਸ਼ਵਤ ਲੈਣ ਦਾ ਇਲਜ਼ਾਮ ਲਗਾਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਵਿਧਾਇਕ ਨੇ ਵੀ ਗ੍ਰਾਂਟ ਜਾਰੀ ਕਰਨ ਦੇ ਨਾਂ 'ਤੇ ਰਿਸ਼ਵਤ ਮੰਗੀ ਸੀ।