ਪੰਜਾਬ ਦੇ ਗੈਂਗਸਟਰਾਂ 'ਤੇ NIA ਦੀ ਵੱਡੀ ਕਾਰਵਾਈ: ਲਾਰੈਂਸ, ਬੰਬੀਹਾ ਤੇ ਅਰਸ਼ ਡੱਲਾ ਦੇ 6 ਕਰੀਬੀ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ
Published : Feb 23, 2023, 3:40 pm IST
Updated : Feb 23, 2023, 5:09 pm IST
SHARE ARTICLE
photo
photo

ਦੇਸ਼ ’ਚ 70 ਥਾਵਾਂ 'ਤੇ ਕੀਤੀ ਗਈ ਛਾਪੇਮਾਰੀ

 

ਮੁਹਾਲੀ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ 'ਚ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਵਿਦੇਸ਼ 'ਚ ਬੈਠੇ ਪੰਜਾਬ ਦੇ ਤਿੰਨ ਵੱਡੇ ਗੈਂਗਸਟਰਾਂ ਲਾਰੈਂਸ, ਬੰਬੀਹਾ ਤੇ ਅਰਸ਼ ਡੱਲਾ ਦੇ ਕਰੀਬੀ ਰਿਸ਼ਤੇਦਾਰਾਂ ਖਿਲਾਫ ਕੀਤੀ ਗਈ ਹੈ। ਐਨਆਈਏ ਨੇ ਇਨ੍ਹਾਂ ਗੈਂਗਸਟਰਾਂ ਦੇ 6 ਕਰੀਬੀ ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

NIA ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਨਾਲ-ਨਾਲ 8 ਸੂਬਿਆਂ ਦਿੱਲੀ, ਯੂ.ਪੀ., ਰਾਜਸਥਾਨ, ਗੁਜਰਾਤ, ਹਰਿਆਣਾ ਅਤੇ ਮੱਧ ਪ੍ਰਦੇਸ਼ 'ਚ 70 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। 

ਪੰਜਾਬ ਵਿੱਚ ਇਹ ਛਾਪੇ ਅਬੋਹਰ, ਬਠਿੰਡਾ, ਮੁਕਤਸਰ ਸਾਹਿਬ, ਮੋਗਾ, ਫਾਜ਼ਿਲਕਾ, ਲੁਧਿਆਣਾ, ਤਰਨਤਾਰਨ, ਮੋਹਾਲੀ, ਫ਼ਿਰੋਜ਼ਪੁਰ, ਫਰੀਦਕੋਟ, ਸੰਗਰੂਰ ਅਤੇ ਜਲੰਧਰ ਵਿੱਚ ਮਾਰੇ ਗਏ।

ਗਿੱਦੜਬਾਹਾ ਦੇ ਲਖਵੀਰ ਸਿੰਘ, ਅਬੋਹਰ ਦੇ ਨਰੇਸ਼, ਹਰਿਆਣਾ ਦੇ ਸੁਰਿੰਦਰ ਚੀਕੂ, ਗੁਰੂਗ੍ਰਾਮ ਦੇ ਕੌਸ਼ਲ ਚੌਧਰੀ ਅਤੇ ਅਮਿਤ ਡਾਗਰ ਤੋਂ ਇਲਾਵਾ ਯੂਪੀ ਬਾਗਪਤ ਦੇ ਸੁਨੀਲ ਰਾਠੀ ਸਮੇਤ ਕੁਝ ਹਵਾਲਾ ਮੁਲਜ਼ਮਾਂ, ਹਥਿਆਰਾਂ ਦੀ ਸਪਲਾਈ ਕਰਨ ਵਾਲੇ ਅਤੇ ਕਬੱਡੀ ਖਿਡਾਰੀਆਂ ’ਤੇ ਛਾਪੇਮਾਰੀ ਕੀਤੀ ਗਈ। ਜਿਸ ਤੋਂ ਬਾਅਦ ਹੁਣ NIA ਨੇ ਜੱਗੂ, ਲਾਰੈਂਸ ਅਤੇ ਗੋਲਡੀ ਬਰਾੜ ਦੇ 6 ਕਰੀਬੀ ਦੋਸਤਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਹੈਰਾਨੀਜਨਕ ! ਕੋਰੋਨਾ ਦੇ ਡਰ ਕਾਰਨ ਔਰਤ ਨੇ ਆਪਣੇ ਪੁੱਤ ਨਾਲ 3 ਸਾਲ ਤੋਂ ਘਰ 'ਚ ਖੁਦ ਨੂੰ ਰੱਖਿਆ ਬੰਦ  

ਦੋ ਦਿਨ ਪਹਿਲਾਂ ਕਾਰਵਾਈ ਕਰਦੇ ਹੋਏ ਐਨਆਈਏ ਨੇ 70 ਥਾਵਾਂ ਤੋਂ 9 ਹਥਿਆਰ ਪਿਸਤੌਲ ਅਤੇ ਰਾਈਫਲਾਂ ਜ਼ਬਤ ਕੀਤੀਆਂ ਸਨ। ਇਸ ਤੋਂ ਇਲਾਵਾ 1.50 ਕਰੋੜ ਰੁਪਏ ਦੀ ਰਕਮ ਵੀ ਜ਼ਬਤ ਕੀਤੀ ਗਈ ਹੈ। ਐਨਆਈਏ ਨੇ ਕੁਝ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਯੰਤਰ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ 50,000 ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕਾਬੂ

Tags: nia, gangster

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement