ਬਦਲੇਗੀ ਗੋਲਡਨ ਗੇਟ ਦੀ ਦਿੱਖ, ਕਾਰ ਸੇਵਾ ਭੂਰੀਵਾਲਿਆਂ ਨੇ ਸੰਭਾਲੀ ਜ਼ਿੰਮੇਵਾਰੀ 
Published : Feb 23, 2023, 2:26 pm IST
Updated : Feb 23, 2023, 2:26 pm IST
SHARE ARTICLE
Golden Gate
Golden Gate

ਸ਼ਹਿਰ ਵਿਚ ਦਾਖਲ ਹੋਣ ਵਾਲਿਆਂ ਨੂੰ ਮਿਲੇਗਾ ਵਾਤਾਵਰਨ ਸੰਭਾਲ ਦਾ ਸੁਨੇਹਾ, ਫੁੱਲਾਂ-ਬੂਟਿਆਂ ਨਾਲ ਸਜਾਇਆ ਜਾਵੇਗਾ ਗੇਟ 

ਅੰਮ੍ਰਿਤਸਰ - ਸਾਲ 2016 ਵਿਚ ਅਕਾਲੀ-ਭਾਜਪਾ ਸਰਕਾਰ ਵੇਲੇ ਕਰੋੜਾਂ ਦੀ ਲਾਗਤ ਨਾਲ ਬਣੇ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਦੀ ਦਿੱਖ ਬਦਲਣ ਲੱਗੀ ਹੈ। ਇਸ ਟੁੱਟੇ ਹੋਏ ਗੇਟ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ ਦਾ ਕੰਮ ਸੰਤ ਬਾਬਾ ਕਸ਼ਮੀਰ ਸਿੰਘ ਸੰਪ੍ਰਦਾਇ ਕਾਰ ਸੇਵਾ ਭੂਰੀਵਾਲਿਆਂ ਨੇ ਸੰਭਾਲ ਲਿਆ ਹੈ। ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਦੇ ਆਲੇ-ਦੁਆਲੇ ਫੁੱਲਾਂ ਦੇ ਬੂਟੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਬਾਬਾ ਜੀ ਦੇ ਸੇਵਾਦਾਰ ਭਾਈ ਅਮਰਜੀਤ ਸਿੰਘ ਅਤੇ ਭਾਈ ਹਰਦੀਪ ਸਿੰਘ ਨੇ ਦੱਸਿਆ ਕਿ ਗੇਟ ਦੇ ਆਲੇ ਦੁਆਲੇ ਵੱਖ-ਵੱਖ ਸੁੰਦਰ ਅਤੇ ਔਸ਼ਧੀ ਵਾਲੇ ਪੌਦੇ ਲਗਾਏ ਜਾ ਰਹੇ ਹਨ। ਬਾਬਾ ਜੀ ਸਫ਼ਾਈ ਦਾ ਵੀ ਧਿਆਨ ਰੱਖਣਗੇ। ਖ਼ਾਸ ਗੱਲ ਇਹ ਹੈ ਕਿ ਗੇਟ ਦੇ ਦੋਵੇਂ ਮੋਰਚਿਆਂ 'ਤੇ ਵਾਤਾਵਰਨ, ਸਫ਼ਾਈ, ਨਸ਼ਾ ਮੁਕਤੀ ਅਤੇ ਸ਼ਹਿਰ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਬੋਰਡ ਵੀ ਲਗਾਏ ਗਏ ਹਨ ਤਾਂ ਜੋ ਬਾਹਰੋਂ ਆਉਣ ਵਾਲਿਆਂ ਨੂੰ ਸ਼ਹਿਰ ਬਾਰੇ ਜਾਣਕਾਰੀ ਮਿਲ ਸਕੇ। ਇਸ ਲਈ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਾਰ ਸੇਵਾ ਭੂਰੀਵਾਲਿਆਂ ਨੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਦਾ ਬੀੜਾ ਚੁੱਕਿਆ ਹੈ।
 

Tags: #punjab, amritsar

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement