ਵਿਜੀਲੈਂਸ ਬਿਊਰੋ ਵੱਲੋਂ 50,000 ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕਾਬੂ
Published : Feb 23, 2023, 4:44 pm IST
Updated : Feb 23, 2023, 5:09 pm IST
SHARE ARTICLE
photo
photo

ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜੇ ਨਾਲ ਸਬੰਧਤ ਫਾਈਲ ਨੂੰ ਕਲੀਅਰ ਕਰਵਾਉਣ ਬਦਲੇ ਮੰਗੀ ਸੀ 2 ਲੱਖ ਰੁਪਏ ਰਿਸ਼ਵਤ

 

 ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਜ਼ਿਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਵਿਜੇ ਪਾਲ ਨੂੰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ  ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਵਾਸੀ ਪਿੰਡ ਭਰਥਲਾ ਮੰਡੇਰ, ਮਾਲੇਰਕੋਟਲਾ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ, ਤਹਿਸੀਲ ਅਮਰਗੜ, ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗਿਰਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਾਨੂੰਗੋ ਉਸ (ਸ਼ਿਕਾਇਤਕਰਤਾ) ਤੋਂ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਲਈ ਐਕੁਆਇਰ ਕੀਤੀ ਜਮੀਨ ਦੇ ਮੁਆਵਜੇ ਨਾਲ ਸਬੰਧਤ ਫਾਈਲ ਨੂੰ ਕਲੀਅਰ ਕਰਨ ਦੇ ਇਵਜ਼ ’ਚ 2 ਲੱਖ ਰੁਪਏ ਦੀ ਰਿਸ਼ਵਤ ਦੀ  ਮੰਗ ਕਰ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ :ਪੰਜਾਬ ਦੇ ਗੈਂਗਸਟਰਾਂ 'ਤੇ NIA ਦੀ ਵੱਡੀ ਕਾਰਵਾਈ: ਲਾਰੈਂਸ, ਬੰਬੀਹਾ ਤੇ ਅਰਸ਼ ਡੱਲਾ ਦੇ 6 ਕਰੀਬੀ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

ਇਸ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਕਾਨੂੰਗੋ ਨੂੰ ਮੌਕੇ ਤੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਦੋਸ਼ੀ ਕੋਲੋਂ ਰਿਸ਼ਵਤ ਤੇ ਪੈਸੇ ਬਰਾਮਦ ਵੀ ਕਰ ਲਏ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਸਿਵਲ ਹਸਪਤਾਲ 'ਚ 1 ਕਰੋੜ ਦਾ ਕਬਾੜ ਵੇਚਣ ਅਤੇ ਨਵੀਆਂ ਚੀਜ਼ਾਂ ਖਰੀਦਣ ਦੀ ਸੀ ਯੋਜਨਾ, ਆਡਿਟ ਤੋਂ ਬਾਅਦ ਵੀ ਚੰਡੀਗੜ੍ਹ 'ਚ ਫਸੀ ਫਾਈਲ

ਉਨਾਂ ਦੱਸਿਆ ਕਿ ਦੋਸ਼ੀ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement