ਕਪੂਰਥਲਾ 'ਚ ਟਰੈਵਲ ਏਜੰਟ ਦਾ ਹੋਇਆ ਪੋਸਟਮਾਰਟਮ, ਲਾਸ਼ 'ਤੇ 7 ਤੋਂ 10 ਇੰਚ ਡੂੰਘੇ ਨਿਸ਼ਾਨ ਮਿਲੇ
Published : Feb 23, 2024, 2:22 pm IST
Updated : Feb 23, 2024, 2:22 pm IST
SHARE ARTICLE
File Photo
File Photo

ਚਾਰ ਕਾਤਲਾਂ ਖਿਲਾਫ਼ ਦਰਜ ਹੋਈ ਐਫ.ਆਈ.ਆਰ

ਕਪੂਰਥਲਾ - ਕਪੂਰਥਲਾ ਦੇ ਮਸਜਿਦ ਚੌਕ ਨੇੜੇ ਬੁੱਧਵਾਰ ਸ਼ਾਮ 4 ਹਥਿਆਰਬੰਦ ਨੌਜਵਾਨਾਂ ਵੱਲੋਂ ਟਰੈਵਲ ਏਜੰਟ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਚਾਰ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਿਵਲ ਹਸਪਤਾਲ ਦੇ ਤਿੰਨ ਡਾਕਟਰਾਂ ਦੇ ਬੋਰਡ ਨੇ ਟਰੈਵਲ ਏਜੰਟ ਦੀ ਲਾਸ਼ ਦਾ  ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। 

ਕਤਲ ਕੇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸਐਮਓ ਡਾਕਟਰ ਸੰਦੀਪ ਧਵਨ ਦੀ ਅਗਵਾਈ ਹੇਠ ਤਿੰਨ ਡਾਕਟਰਾਂ ਦਾ ਬੋਰਡ ਬਣਾਇਆ ਗਿਆ। ਜਿਸ ਵਿਚ ਡਾ: ਤੁਸ਼ਾਰ ਆਹਲੂਵਾਲੀਆ, ਡਾ: ਸ਼ਿਲਪਾ ਅਤੇ ਡਾ: ਅਮਨ ਸ਼ਾਮਿਲ ਹਨ। ਪੋਸਟਮਾਰਟਮ ਤੋਂ ਬਾਅਦ ਬੋਰਡ ਦੇ ਮੈਂਬਰ ਡਾਕਟਰ ਤੁਸ਼ਾਰ ਨੇ ਦੱਸਿਆ ਕਿ ਲਾਸ਼ 'ਤੇ ਕੁੱਲ 8 ਤਿੱਖੇ ਕੱਟ ਦੇ ਨਿਸ਼ਾਨ ਮਿਲੇ ਹਨ। ਜਿਸ 'ਚ ਛਾਤੀ, ਗਰਦਨ ਦੇ ਪਿਛਲੇ ਹਿੱਸੇ, ਗੋਡਿਆਂ ਅਤੇ ਪੱਟਾਂ 'ਤੇ 7 ਤੋਂ 10 ਇੰਚ ਡੂੰਘੇ ਨਿਸ਼ਾਨ ਮਿਲੇ ਹਨ।  

ਦੱਸ ਦਈਏ ਕਿ ਬੁੱਧਵਾਰ ਸ਼ਾਮ ਕਰੀਬ ਪੌਣੇ ਛੇ ਵਜੇ ਮਸਜਿਦ ਚੌਕ ਨੇੜੇ ਚਾਰ ਹਥਿਆਰਬੰਦ ਨੌਜਵਾਨਾਂ ਵੱਲੋਂ ਇਕ ਟਰੈਵਲ ਏਜੰਟ ਹਰਪ੍ਰੀਤ ਸਿੰਘ ਉਰਫ਼ ਬੰਟੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਸੀ। ਜ਼ਖ਼ਮੀ ਬੰਟੀ ਨੂੰ ਸਿਵਲ ਹਸਪਤਾਲ ਲਿਜਾਣ ’ਤੇ ਡਿਊਟੀ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ। ਕਤਲ ਦੀ ਘਟਨਾ ਤੋਂ ਬਾਅਦ ਡੀਐਸਪੀ ਹਰਪ੍ਰੀਤ ਸਿੰਘ ਦੀ ਪੁਲਿਸ ਟੀਮ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਘਟਨਾ ਵਾਲੀ ਥਾਂ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਸ਼ੁਰੂ ਕਰ ਦਿੱਤੀ ਹੈ।   

ਮ੍ਰਿਤਕ ਟਰੈਵਲ ਏਜੰਟ ਹਰਪ੍ਰੀਤ ਸਿੰਘ ਦੀ ਪਤਨੀ ਮਮਤਾ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਪਤੀ ਦੁਪਹਿਰ ਵੇਲੇ ਘਰੋਂ ਇੱਕ ਲੱਖ ਰੁਪਏ ਲੈ ਕੇ ਆਇਆ ਸੀ ਅਤੇ ਪੈਸਿਆਂ ਦੇ ਲੈਣ-ਦੇਣ ਦਾ ਮਾਮਲਾ ਮਸਜਿਦ ਚੌਕ ਨੇੜੇ ਚਿੰਕੀ ਨਾਂ ਦੇ ਨੌਜਵਾਨ ਨਾਲ ਮਿਲ ਕੇ ਨਿਪਟਾਉਣਾ ਪਿਆ। ਪਰ ਜਦੋਂ ਉਹ ਸ਼ਾਮ ਤੱਕ ਘਰ ਨਹੀਂ ਪਰਤੇ ਤਾਂ ਉਹ ਸ਼ਾਮ 5.30 ਵਜੇ ਦੇ ਕਰੀਬ ਮਸਜਿਦ ਚੌਂਕ ਬਾਜ਼ਾਰ ਪਹੁੰਚੀ ਤਾਂ ਦੇਖਿਆ ਕਿ ਚਾਰ ਹਥਿਆਰਬੰਦ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਪਤੀ ਦਾ ਕਤਲ ਕਰ ਰਹੇ ਸਨ।   

ਉਹਨਾਂ ਨੇ ਮੇਰੇ ਪਤੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਹਰਪ੍ਰੀਤ ਸਿੰਘ ਦੀ ਪਤਨੀ ਮਮਤਾ ਦੇ ਬਿਆਨਾਂ ’ਤੇ ਸਿਟੀ ਥਾਣਾ-2 ਅਰਬਨ ਅਸਟੇਟ ਦੀ ਪੁਲਿਸ ਨੇ ਮੁਲਜ਼ਮ ਲੁਕੇਸ਼ ਆਨੰਦ ਉਰਫ਼ ਚਿੰਕੀ ਪੁੱਤਰ ਜਤਿੰਦਰ ਆਨੰਦ ਵਾਸੀ ਸ਼ੇਖੂਪੁਰ ਅਤੇ ਤਿੰਨ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਹਥਿਆਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 


 

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement