
ਅਦਾਲਤ ਵਿਚ ਚਲਾਨ ਪੇਸ਼ ਕਰਨ ਲਈ ਵਿਜੀਲੈਂਸ ਨੇ ਪੰਜਾਬ ਵਿਧਾਨ ਸਭਾ ਤੋਂ ਮਨਜ਼ੂਰੀ ਲਈ ਹੈ।
Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਉਰਫ ਲਾਡੀ ਗਹਿਰੀ ਵਿਰੁਧ ਅਦਾਲਤ ਵਿਚ ਮੁਕੱਦਮਾ ਚਲਾਉਣ ਲਈ ਮਨਜੂਰੀ ਦਿਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਰੈਗੂਲਰ ਜ਼ਮਾਨਤ ਉਤੇ ਜੇਲ ਤੋਂ ਬਾਹਰ ਆਏ ਸਤਕਾਰ ਕੌਰ ਗਹਿਰੀ ਅਤੇ ਲਾਡੀ ਗਹਿਰੀ ਵਿਰੁਧ ਅਦਾਲਤ ਵਿਚ ਚਲਾਨ ਪੇਸ਼ ਕਰਨ ਲਈ ਵਿਜੀਲੈਂਸ ਨੇ ਪੰਜਾਬ ਵਿਧਾਨ ਸਭਾ ਤੋਂ ਮਨਜ਼ੂਰੀ ਲਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਉਨ੍ਹਾਂ ਵਿਰੁਧ 18 ਸਤੰਬਰ 2023 ਨੰ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਨ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸ ਤੋਂ ਬਾਅਦ ਦੋਹਾਂ ਨੂੰ 9 ਜਨਵਰੀ 2024 ਨੂੰ ਹਾਈ ਕੋਰਟ ਵਲੋਂ ਰਾਹਤ ਦਿੰਦਿਆਂ ਜ਼ਮਾਨਤ ਦੀ ਮਨਜ਼ੂਰੀ ਦਿਤੀ ਗਈ ਸੀ। ਉਹ ਕਰੀਬ 114 ਦਿਨ ਕੇਂਦਰੀ ਜੇਲ ਮਾਨਸਾ ਵਿਚ ਰਹੇ। ਸਤਕਾਰ ਕੌਰ ਗਹਿਰੀ ਵਿਰੁਧ ਚਲਾਨ ਅਦਾਲਤ ਵਿਚ ਪੇਸ਼ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਮਨਜ਼ੂਰੀ ਜ਼ਰੂਰੀ ਸੀ।