Punjab News: ਕਿਸਾਨ ਅੰਦੋਲਨ ਵਿਚਾਲੇ ਕੁਲਤਾਰ ਸੰਧਵਾਂ ਦਾ ਐਲਾਨ; ‘MSP ਦੀ ਲੋੜ ਕਿਉਂ?’ ਵਿਸ਼ੇ ’ਤੇ ਕਾਲਜਾਂ ’ਚ ਹੋਣਗੇ ਲੇਖ ਮੁਕਾਬਲੇ
Published : Feb 23, 2024, 9:15 am IST
Updated : Feb 23, 2024, 9:15 am IST
SHARE ARTICLE
Speaker Kultar Sandhwan Announcement between Kisan Andolan
Speaker Kultar Sandhwan Announcement between Kisan Andolan

ਜੇਤੂ ਵਿਦਿਆਰਥੀਆਂ ਨੂੰ ਮਿਲਣਗੇ 51 ਹਜ਼ਾਰ, 31 ਹਜ਼ਾਰ ਅਤੇ 21 ਹਜ਼ਾਰ ਰੁਪਏ ਦੇ ਨਕਦ ਇਨਾਮ

Punjab News: ਕਿਸਾਨ ਅੰਦੋਲਨ ਦਰਮਿਆਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਤਸ਼ੱਦਦ ਦੇ ਚਲਦਿਆਂ ਕਿਸਾਨੀ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ ਦੀ ਲੋੜ ਕਿਉਂ ਹੈ? ਆਮ ਲੋਕਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਬਾਰੇ ਜਾਗਰੂਕ ਕੀਤਾ ਜਾਵੇਗਾ, ਇਸ ਲਈ ਸੂਬੇ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਅੰਤਮ ਸਾਲ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਮੁਕਾਬਲੇ ਕਰਵਾਏ ਜਾਣਗੇ।

ਸਪੀਕਰ ਪੰਜਾਬ ਰਾਜ ਅੰਤਰ ਪੋਲੀਟੈਕਨਿਕ ਯੁਵਕ ਮੇਲੇ ਦੇ ਦੂਜੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਆਏ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਸਿਆ ਕਿ ਜੇਤੂ ਵਿਦਿਆਰਥੀਆਂ ਨੂੰ 51 ਹਜ਼ਾਰ, 31 ਹਜ਼ਾਰ ਅਤੇ 21 ਹਜ਼ਾਰ ਰੁਪਏ ਦੇ ਨਕਦ ਇਨਾਮ ਦਿਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਅਤੇ ਭਾਰਤ ਦੀ ਖੇਤੀ ਆਰਥਿਕਤਾ ਦੇ ਸੰਦਰਭ ਵਿਚ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਦੀ ਮਹੱਤਤਾ ਅਤੇ ਲੋੜ ਬਾਰੇ ਵਧੀਆ ਲੇਖ ਲਿਖਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿਚ ਬੁਲਾ ਕੇ ਸਨਮਾਨਤ ਕੀਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਕਿਸਾਨ ਮਜ਼ਦੂਰ ਏਕਤਾ ਦਾ ਨਾਅਰਾ ਬੁਲੰਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸੇ ਹੋਰ ਧਰਮ ਜਾਂ ਵਿਅਕਤੀ ਨਾਲ ਕੋਈ ਦੁਸ਼ਮਣੀ ਨਹੀਂ ਹੈ, ਸਗੋਂ ਸਾਡਾ ਰੋਸ ਜ਼ੁਲਮ ਵਿਰੁਧ ਹੈ। ਉਨ੍ਹਾਂ ਨੌਜਵਾਨ ਵਿਦਿਆਰਥੀਆਂ ਨੂੰ ਦੇਸ਼ ਦੀ ਰਾਜਨੀਤੀ ਵਿਚ ਸੁਧਾਰ ਲਈ ਰਾਜਨੀਤੀ ਵਿਚ ਆਉਣ ਦਾ ਸੱਦਾ ਵੀ ਦਿਤਾ। ਸਪੀਕਰ ਨੇ ਕਿਹਾ ਕਿ ਇਹ ਅਫਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਵਿਚ ਖੁਦਕੁਸ਼ੀ ਕਰ ਰਹੇ ਕਿਸਾਨਾਂ ਦੇ ਅੰਕੜੇ ਇਕੱਠੇ ਕਰਨੇ ਬੰਦ ਕਰ ਦਿਤੇ ਹਨ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ, ਹਰਿਆਣਾ (ਉਸ ਸਮੇਂ ਸਮੂਹਿਕ ਤੌਰ 'ਤੇ) ਅਤੇ ਬੰਗਾਲ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ ਸੀ, ਉਸੇ ਤਰ੍ਹਾਂ ਹੁਣ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਲਈ ਲੜ ਰਹੇ ਹਨ। ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਧਰਨੇ ਦੌਰਾਨ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲਿਆਂ ਦਾ ਸ਼ਿਕਾਰ ਹੋਏ, ਜਾਨਾਂ ਗੁਆਉਣ ਅਤੇ ਗੰਭੀਰ ਜ਼ਖ਼ਮੀ ਹੋਏ ਲੋਕਾਂ ਦੇ ਨਾਲ ਖੜ੍ਹੀ ਹੈ।

 (For more Punjabi news apart from Punjab News: Speaker Kultar Sandhwan Announcement between Kisan Andolan, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement