MSP ਨੂੰ ਲੈ ਕੇ ਵਿਧਾਇਕ ਰਾਣਾ ਗੁਰਜੀਤ ਦਾ ਵੱਡਾ ਬਿਆਨ
Published : Feb 23, 2025, 8:20 pm IST
Updated : Feb 23, 2025, 8:20 pm IST
SHARE ARTICLE
MLA Rana Gurjit's big statement regarding MSP
MLA Rana Gurjit's big statement regarding MSP

"ਸਰਕਾਰ ਦੇਵੇ ਨਾ ਦੇਵੇ ਰਾਣਾ ਦੇਵੇਗਾ ਮੱਕੀ ’ਤੇ ਦੋ ਸਾਲ ਲਈ MSP"

ਕਪੂਰਥਲਾ :  ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ। ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਨਵੀਂ ਸੋਚ ਨਵਾਂ ਪੰਜਾਬ ਬੈਨਰ ਹੇਠ ਇਕੱਠੇ ਹੋਏ ਵੱਡੀ ਗਿਣਤੀ ਕਿਸਾਨਾਂ ਨੂੰ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮੱਕੀ ਦੀ ਫਸਲ ਤੇ ਦੋ ਸਾਲ ਲਈ ਐਮਐਸਪੀ ਦੇਣ ਦਾ ਐਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਦੀ ਨਰਮਾ ਪੱਟੀ ਗੁਲਾਬੀ ਸੁੰਡੀ ਨੇ ਬਰਬਾਦ ਕਰ ਦਿੱਤੀ।

ਮੱਕੀ ਦੀ ਫਸਲ ਦੋ ਸਾਲ ਲਈ ਐਮਐਸਪੀ ਦੇ ਭਾਅ ਤੇ ਖਰੀਦਣਗੇ

ਮਾਤਰ ਦੋ ਪ੍ਰਤੀਸ਼ਤ ਕਿਸਾਨਾਂ ਵੱਲੋਂ ਨਰਮੇ ਦੀ ਫਸਲ ਭੇਜੀ ਜਾ ਰਹੀ ਹੈ ਅਤੇ ਝੋਨੇ ਹੇਠ ਰਕਬਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਧਰਤੀ ਹੇਠਲਾ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ, ਜੋ ਕਿ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ। ਉਹਨਾਂ ਮਾਲਵੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਡੀ ਪੱਧਰ ਉੱਤੇ ਮੱਕੀ ਦੀ ਫਸਲ ਲਾਉਣ ਅਤੇ ਉਹ ਇਹ ਮੱਕੀ ਦੀ ਫਸਲ ਦੋ ਸਾਲ ਲਈ ਐਮਐਸਪੀ ਦੇ ਭਾਅ ਤੇ ਖਰੀਦਣਗੇ।  ਉਹਨਾਂ ਕਿਹਾ ਕਿ ਵੈਸੇ ਐਮਐਸਪੀ ਦੇਣਾ ਸਰਕਾਰਾਂ ਦਾ ਕੰਮ ਹੈ ਪਰ ਉਹ ਇੱਕ ਕਾਰੋਬਾਰੀ ਵੀ ਹਨ।

ਟੀਮਾਂ ਮਾਲਵੇ ਵਿੱਚ ਕਰ ਰਹੀਆਂ ਕੰਮ - ਰਾਣਾ ਗੁਰਜੀਤ ਸਿੰਘ

ਰਾਣਾ ਗੁਰਜੀਤ ਨੇ ਕਿਹਾ ਹੈ ਕਿ ਕਿਸਾਨਾਂ ਦਾ ਦਰਦ ਸਮਝਦੇ ਹੋਏ, ਉਹਨਾਂ ਵੱਲੋਂ ਜੋ ਪੰਜਾਬ ਦੀ ਡੁੱਬ ਰਹੀ ਕਿਸਾਨੀ ਨੂੰ ਮੁੜ ਪ੍ਰਫੁੱਲਿਤ ਕਰਨ ਲਈ ਕਿਸਾਨਾਂ ਨੂੰ ਅਜਿਹੀਆਂ ਫਸਲਾਂ ਬੀਜਣ ਲਈ ਪ੍ਰੇਰਿਤ ਕਰ ਰਹੇ ਹਨ, ਜਿਨਾਂ ਦੀ ਕਾਰਪੋਰੇਟ ਸੈਕਟਰ ਦੇ ਵਿੱਚ ਵੱਡੀ ਲੋੜ ਹੈ। ਉਹਨਾਂ ਕਿਹਾ ਕਿ ਮਾਲਵਾ ਖੇਤਰ ਵਿੱਚ ਜਿੰਨੇ ਵੀ ਕਿਸਾਨ ਮੱਕੀ ਦੀ ਫਸਲ ਬੀਜਣਗੇ, ਉਹ ਦੋ ਸਾਲ ਲਈ ਐਮਐਸਪੀ ਤੇ ਖਰੀਦਣਗੇ। ਉਹਨਾਂ ਦੀਆਂ ਟੀਮਾਂ ਮਾਲਵੇ ਵਿੱਚ ਕੰਮ ਕਰ ਰਹੀਆਂ ਹਨ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਮੱਕੀ ਦੀ ਫਸਲ ਲਾਉਣ ਨਾਲ ਸਰਕਾਰ ਦੀ ਬਿਜਲੀ ਦੀ ਬੱਚਤ ਹੁੰਦੀ ਹੈ, ਸੋ ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਤੀ ਏਕੜ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪੰਜਾਬ ਸਰਕਾਰ ਅਤੇ 15000 ਕੇਂਦਰ ਸਰਕਾਰ ਕਿਸਾਨਾਂ ਨੂੰ ਦੇਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement