
ਪਿੰਡ ਬਲਬੇੜਾ ਦਾ ਰਹਿਣ ਵਾਲਾ ਸੀ ਮ੍ਰਿਤਕ
Patiala News: ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੀਸ਼ ਮਹਿਲ ਵਿਖੇ ਆਯੋਜਿਤ ਸਰਸ ਮੇਲੇ ਵਿੱਚ ਜਾ ਰਹੇ ਨੌਜਵਾਨਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਪਟਿਆਲਾ-ਚਿੱਕਾ ਰੋਡ 'ਤੇ ਹੋਏ ਹਾਦਸੇ ਵਿੱਚ 19 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਜ਼ਖ਼ਮੀ ਨੌਜਵਾਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ, ਪਿੰਡ ਬਲਬੇੜਾ ਦਾ ਵਸਨੀਕ ਵਰਧਨ ਸਿੰਘ ਕੁਝ ਨੌਜਵਾਨਾਂ ਨਾਲ ਸਰਸ ਮੇਲੇ ਜਾ ਰਿਹਾ ਸੀ ਜਦੋਂ ਕਾਰ ਬੇਕਾਬੂ ਹੋ ਗਈ ਅਤੇ ਰਸਤੇ ਵਿੱਚ ਇੱਕ ਦਰੱਖਤ ਨਾਲ ਟਕਰਾ ਗਈ। ਹਾਦਸੇ ਵਿੱਚ ਵਰਧਨ ਸਿੰਘ ਦੀ ਮੌਤ ਹੋ ਗਈ ਅਤੇ ਜ਼ਖ਼ਮੀ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
ਹਾਦਸੇ ਵਿੱਚ ਜ਼ਖ਼ਮੀ ਹੋਏ ਹੋਰ ਨੌਜਵਾਨਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।